
ਗਗਨ ਕੋਕਰੀ (Gagan Kokri) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਵੀਡੀਓਜ਼ ਸ਼ੇਅਰ ਕੀਤੇ ਹਨ । ਇਨ੍ਹਾਂ ਵੀਡੀਓਜ਼ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਆਪਣੇ ਪ੍ਰਸ਼ੰਸਕਾਂ ਤੇ ਦੋਸਤਾਂ ਦਾ ਉਨ੍ਹਾਂ ਨੂੰ ਜਨਮਦਿਨ (Birthday) ‘ਤੇ ਵਧਾਈ ਦੇਣ ਵਾਲਿਆਂ ਦਾ ਸ਼ੁਕਰੀਆ ਅਦਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਸਭ ਦਾ ਬਹੁਤ ਬਹੁਤ ਧੰਨਵਾਦ ਬਰਥਡੇ ਦੀਆਂ ਵਧਾਈਆਂ ਦੇਣ ਦੇ ਲਈ’। ਬਹੁਤ ਪਿਆਰ ਦਿੱਤਾ ਤੁਸੀਂ ਸਭ ਨੇ, ਇਹ ਸਭ ਯਾਦਗਾਰ ਹੋ ਨਿੱਬੜਿਆ। ਛੋਟੀ ਜਿਹੀ ਗੈਦਰਿੰਗ ਦਾ ਹਿੱਸਾ ਬਣਨ ਦੇ ਲਈ ਸਭ ਦਾ ਧੰਨਵਾਦ ਅਤੇ ਮੇਰੇ ਇਲਾਕੇ ‘ਚ ਆਉਣ ਦੇ ਲਈ ਸਭ ਅਫਸਰ ਸਾਹਿਬਾਨਾਂ ਦਾ ਧੰਨਵਾਦ’।

ਹੋਰ ਪੜ੍ਹੋ : ਗਾਇਕ ਗਗਨ ਕੋਕਰੀ ਦੇ ਆਉਣ ਵਾਲੇ ਨਵੇਂ ਗੀਤ ‘BLESSINGS OF BROTHER’ ਦਾ ਟੀਜ਼ਰ ਹੋਇਆ ਰਿਲੀਜ਼
ਇਸ ਦੇ ਨਾਲ ਹੀ ਗਾਇਕ ਨੇ ਆਪਣੀ ਨਵੀਂ ਐਲਬਮ ਕੱਢਣ ਦਾ ਐਲਾਨ ਵੀ ਕਰ ਦਿੱਤਾ ਹੈ । ਗਗਨ ਕੋਕਰੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਅਦਾਕਾਰੀ ਦੇ ਖੇਤਰ ‘ਚ ਉਨ੍ਹਾਂ ਨੇ ਆਪਣੀ ਜਗ੍ਹਾ ਪੱਕੀ ਕਰਨ ਦੇ ਲਈ ਲੰਮਾ ਸੰਘਰਸ਼ ਕੀਤਾ ਹੈ ।

ਉਨ੍ਹਾਂ ਨੇ ਆਪਣੇ ਮਿਊਜ਼ਿਕ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ।ਜਿਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ‘ਚ ਕੰਮ ਕੀਤਾ ।ਫ਼ਿਲਮ ਲਾਟੂ ਤੇ ਯਾਰਾ ਵੇ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਹੈ । ਉਹ ਜਲਦ ਹੀ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਉਨ੍ਹਾਂ ਦਾ ਗੀਤ ‘ਸ਼ਤਰੰਜ’, ‘ਬਲੈਸਿੰਗ ਆਫ ਬੇਬੇ’ ਸਣੇ ਕਈ ਹਿੱਟ ਗੀਤ ਗਗਨ ਕੋਕਰੀ ਨੇ ਗਾਏ ਹਨ ।
View this post on Instagram