ਗਗਨ ਕੋਕਰੀ ਦਾ ਆਉਣ ਵਾਲੇ ਗੀਤ ‘STUDENT UNION’ ਦਾ ਟੀਜ਼ਰ ਹੋਇਆ ਦਰਸ਼ਕਾਂ ਦੇ ਰੁਬਰੂ, ਦੇਖੋ ਟੀਜ਼ਰ

written by Lajwinder kaur | February 19, 2021

ਪੰਜਾਬੀ ਗਾਇਕ ਗਗਨ ਕੋਕਰੀ ਜੋ ਕਿ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਜੀ ਹਾਂ ਪ੍ਰਸ਼ੰਸਕ ਇਸ ਗੀਤ ਨੂੰ ਲੈ ਕੇ ਬਹੁਤ ਉਤਸੁਕ ਨੇ । ਜਿਸ ਕਰਕੇ ‘STUDENT UNION’ ਗਾਣੇ ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ। ਟੀਜ਼ਰ ‘ਚ ਗਗਨ ਕੋਕਰੀ ਤੇ ਗੁਰਲੇਜ਼ ਅਖਤਰ ਹੋਰਾਂ ਦੀ ਆਵਾਜ਼ ਸੁਣਨ ਨੂੰ ਮਿਲ ਰਹੀ ਹੈ। inside image of student union

ਹੋਰ ਪੜ੍ਹੋ :‘ਵੱਖਰਾ ਸਵੈਗ’ ਗੀਤ ‘ਤੇ ਦੇਖੋ ਸ਼ਿੰਦੇ ਗਰੇਵਾਲ ਦਾ ਇਹ ਮਜ਼ੇਦਾਰ ਡਾਂਸ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ

33 ਸੈਕਿੰਡ ਦੀ ਇਸ ਨਿੱਕੀ ਜਿਹੀ ਝਲਕ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ । ਜਿਸ ਕਰਕੇ ਫੈਨਜ਼ ਬਹੁਤ ਬੇਸਬਰੀ ਦੇ ਨਾਲ ਪੂਰੇ ਗੀਤ ਦੀ ਉਡੀਕ ਕਰ ਰਹੇ ਨੇ।

inside image of gagan kokri latest song

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਦੀਪ ਅੜੈਚਾਂ (Deep Arraicha) ਨੇ ਲਿਖੇ ਨੇ ਤੇ ਮਿਊਜ਼ਿਕ ਇੱਕਵਿੰਦਰ ਸਿੰਘ ਦਾ ਹੋਵੇਗਾ । ਟੀਜ਼ਰ ‘ਚ ਗਗਨ ਕੋਕਰੀ ਤੇ ਐਕਟਰੈੱਸ ਕਮਲ ਖੰਗੂਰਾ ਦੀ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ। ਗਾਣੇ ਦਾ ਟੀਜ਼ਰ ਟੀਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

gagan kokri image with kamal khangura

ਜੇ ਗੱਲ ਕਰੀਏ ਉਹ ਇਸ ਤੋਂ ਪਹਿਲਾਂ ਵੀ ਕਈ  ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ। ਪਿੱਛੇ ਜਿਹੇ ਉਨ੍ਹਾਂ ਨੇ ਕਿਸਾਨੀ ਗੀਤ ਜ਼ਿਲ੍ਹਾ ਮੋਗਾ ਕੱਢਿਆ ਸੀ । ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ਚ ਵੀ ਕਾਫੀ ਸਰਗਰਮ ਨੇ।

0 Comments
0

You may also like