ਗਾਇਕ ਪ੍ਰੇਮ ਢਿੱਲੋਂ ਤੋਂ ਗੈਂਗਸਟਰ ਨੇ ਮੰਗੀ 10 ਲੱਖ ਦੀ ਫਿਰੌਤੀ, ਫਿਰੌਤੀ ਨਾ ਦੇਣ ਤੇ ਘਰ ਤੇ ਚਲਾਈਆਂ ਗੋਲੀਆਂ

written by Rupinder Kaler | July 16, 2021

ਪੰਜਾਬੀ ਗਾਇਕ ਪ੍ਰੇਮ ਢਿੱਲੋਂ ਏਨੀਂ ਦਿਨੀਂ ਸੁਰਖੀਆਂ ਵਿੱਚ ਹਨ ਕਿਉਂਕਿ ਉਹਨਾਂ ਤੋਂ ਗੈਂਗਸਟਰ ਪ੍ਰੀਤ ਸੇਖੋਂ ਨੇ 10 ਲੱਖ ਦੀ ਫਿਰੌਤੀ ਮੰਗੀ ਹੈ। ਇਹੀ ਨਹੀਂ ਜਦੋਂ ਪ੍ਰੇਮ ਢਿੱਲੋਂ ਨੇ ਗੈਂਗਸਟਰ ਨੂੰ ਪੈਸੇ ਦੇਣ ਤੋਂ ਨਾਂਹ ਕੀਤੀ ਤਾਂ ਗੈਂਗਸਟਰ ਨੇ ਉਸਦੇ ਜੱਦੀ ਪਿੰਡ ਦੋਲੋਨੰਗਲ ਵਿਖੇ ਉਸਦੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ।

PREM DHILLON Pic Courtesy: Instagram

ਹੋਰ ਪੜ੍ਹੋ :

ਕੈਟਰੀਨਾ ਕੈਫ ਮਨਾ ਰਹੀ ਹੈ ਆਪਣਾ ਜਨਮ ਦਿਨ, ਬਾਲੀਵੁੱਡ ਦੀ ਇਸ ਫ਼ਿਲਮ ਨਾਲ ਮਿਲੀ ਸੀ ਪਹਿਚਾਣ

prem dhillon Pic Courtesy: Instagram

ਇਸ ਸਬੰਧ ਵਿੱਚ ਪ੍ਰੇਮ ਢਿੱਲੋਂ ਦੇ ਪਰਿਵਾਰ ਨੇ ਬਿਆਸ ਥਾਣੇ ਵਿੱਚ ਸ਼ਿਕਾਇਤ ਦਰਜ਼ ਕਰਵਾਈ ਹੈ । ਪੁਲਿਸ ਨੇ ਗੈਂਗਸਟਰ ਪ੍ਰੀਤ ਸੇਖੋਂ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ।ਪ੍ਰੇਮ ਢਿੱਲੋਂ ਦੇ ਪਿਤਾ ਮੁਤਾਬਿਕ 2 ਜੁਲਾਈ ਨੂੰ ਗੈਂਗਸਟਰ ਪ੍ਰੀਤ ਸੇਖੋਂ ਨੇ ਉਸਦੇ ਪੁੱਤਰ ਨੂੰ ਫੋਨ ਕਰਕੇ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।

ਪ੍ਰੇਮ ਨੇ ਇਸ ਦਾ ਕੋਈ ਜਵਾਬ ਨਹੀਂ ਦਿੱਤਾ ਅਤੇ ਨਾ ਹੀ ਉਸਨੇ ਫਿਰੌਤੀ ਦਿੱਤੀ। ਜਿਸ ਤੋਂ ਬਾਅਦ ਲੁਧਿਆਣਾ ਨੰਬਰ ਦੀ ਸਵਿਫਟ ਕਾਰ ’ਚ ਬੈਠੇ ਦੋ ਬਦਮਾਸ਼ਾਂ ਨੇ ਘਰ ਤੇ ਗੋਲੀਆਂ ਚਲਾਈਆਂ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

0 Comments
0

You may also like