ਦੇਖੋ ਗੈਰੀ ਸੰਧੂ ਤੇ ਉਨ੍ਹਾਂ ਦੇ ਨਵਜੰਮੇ ਪੁੱਤਰ ਦੀਆਂ ਕੁਝ ਮਸਤੀ ਵਾਲੀਆਂ ਤਸਵੀਰਾਂ
ਦੇਖੋ ਗੈਰੀ ਸੰਧੂ ਤੇ ਉਨ੍ਹਾਂ ਦੇ ਨਵਜੰਮੇ ਪੁੱਤਰ ਦੀਆਂ ਕੁਝ ਮਸਤੀ ਵਾਲੀਆਂ ਤਸਵੀਰਾਂ
ਪੰਜਾਬੀ ਗਾਇਕ ਗੈਰੀ ਸੰਧੂ ਜਿਨ੍ਹਾਂ ਨੂੰ ਆਪਣੇ ਗੀਤਾਂ ਦੇ ਨਾਲ ਆਪਣੇ ਬੇਬਾਕ ਅੰਦਾਜ਼ ਦੇ ਨਾਲ ਬੋਲਣ ਕਰਕੇ ਵੀ ਜਾਣਿਆ ਜਾਂਦਾ ਹੈ। ਪਰ ਜਦੋਂ ਤੋਂ ਉਨ੍ਹਾਂ ਦਾ ਪੁੱਤਰ ਹੋਇਆ ਹੈ ਗਾਇਕ ਗੈਰੀ ਸੰਧੂ ਦਾ ਵੱਖਰਾ ਹੀ ਅੰਦਾਜ਼ ਪ੍ਰਸ਼ੰਸਕਾਂ ਨੂੰ ਦੇਖਣ ਨੂੰ ਮਿਲ ਰਿਹਾ ਹੈ। ਉਹ ਅਕਸਰ ਹੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪੁੱਤਰ ਦੇ ਨਾਲ ਕਿਊਟ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਆਓ ਤੁਹਾਨੂੰ ਦਿਖਾਉਂਦੇ ਹਾਂ ਉਨ੍ਹਾਂ ਦੇ ਪੁੱਤਰ ਦੀਆਂ ਕੁਝ ਅਣਦੇਖੀਆਂ ਤਸਵੀਰਾਂ।
ਹੋਰ ਪੜ੍ਹੋ : ਅੰਮ੍ਰਿਤ ਮਾਨ ਦਾ ਨਵਾਂ ਗੀਤ ‘Nikkiye Bhene’ ਹੋਇਆ ਰਿਲੀਜ਼, ਵਿਦੇਸ਼ ‘ਚ ਵੱਸਦਾ ਭਰਾ ਦੱਸ ਰਿਹਾ ਹੈ ਆਪਣੀ ਮੁਸ਼ਕਿਲਾਂ ਨੂੰ
image From instagram
ਗੈਰੀ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪੁੱਤਰ ਅਵਤਾਰ ਸੰਧੂ ਦੇ ਨਾਲ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਦੇਖੋਗੇ ਕਿਵੇਂ ਗੈਰੀ ਸੰਧੂ ਆਪਣੇ ਪੁੱਤ ਦਾ ਮਨੋਰੰਜਨ ਕਰਦੇ ਹੋਏ ਨੱਚ ਰਹੇ ਨੇ ਅਤੇ ਨਾਲ ਹੀ ਧੂਮ-ਚੱਕ ਧੂਮ-ਚੱਕ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਉੱਧਰ ਪੰਘੂੜੇ ‘ਚ ਪਾਇਆ ਅਵਤਾਰ ਆਪਣੇ ਪਾਪਾ ਨੂੰ ਦੇਖ ਕੇ ਖੁਸ਼ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਕੁਝ ਹੀ ਸਮੇਂ ‘ਚ ਇੱਕ ਲੱਖ ਤੋਂ ਵੱਧ ਵਿਊਜ਼ ਆ ਚੁੱਕੇ ਹਨ। ਪਰ ਕੁਝ ਸਮੇਂ ਬਾਅਦ ਗੈਰੀ ਸੰਧੂ ਨੇ ਇਸ ਵੀਡੀਓ ਨੂੰ ਡਿਲੀਟ ਕਰ ਦਿੱਤਾ ਸੀ।

ਜੇ ਗੱਲ ਕਰੀਏ ਗੈਰੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਪਿੱਛੇ ਜਿਹੇ ਆਪਣੀ ਮਿਊਜ਼ਿਕ ਐਲਬਮ ਅੱਧੀ ਟੇਪ ‘ਚੋਂ ਕਈ ਗੀਤ ਲੈ ਕੇ ਆਏ ਸਨ। ਉਨ੍ਹਾਂ ਦੇ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ।

ਉਹ ਕਾਫੀ ਸਮੇਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਜੁੜੇ ਹੋਏ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕੰਮ ਕਰ ਚੁੱਕੇ ਹਨ। ਪਿਛਲੇ ਸਾਲ ਉਹ ਦੁਬਾਰਾ ਤੋਂ ਰਿਲੀਜ਼ ਹੋਈ ਅਮਰਿੰਦਰ ਗਿੱਲ ਦੀ ਫ਼ਿਲਮ ‘ਚੱਲ ਮੇਰਾ ਪੁੱਤ-2 ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ। ਗੈਰੀ ਸੰਧੂ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ।
ਹੋਰ ਪੜ੍ਹੋ : ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਦਾ ਨਜ਼ਰ ਆਇਆ ਗੁਰਬਾਜ਼ ਗਰੇਵਾਲ, ਦਰਸ਼ਕ ਗੁਰਬਾਜ਼ ਦੀ ਕਿਊਟਨੈੱਸ ਦੀ ਕਰ ਰਹੇ ਨੇ ਤਾਰੀਫ
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
