ਗੈਰੀ ਸੰਧੂ ਨੇ ਆਪਣੇ ਨਵੇਂ ਗੀਤ ਦਾ ਪੋਸਟਰ ਕੀਤਾ ਜਾਰੀ,ਜਲਦ ਹੋਵੇਗਾ ਰਿਲੀਜ਼
ਗੈਰੀ ਸੰਧੂ Garry Sandhu ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਅਜਿਹੇ ਗਾਇਕ ਨੇ ,ਜਿਨ੍ਹਾਂ ਨੇ ਆਪਣੀ ਮਿਹਨਤ ਦੀ ਬਦੌਲਤ ਆਪਣੀ ਵੱਖਰੀ ਪਹਿਚਾਣ ਬਣਾਈ ਹੈ ।ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ । ਗੈਰੀ ਸੰਧੂ ਸੋਸ਼ਲ ਮੀਡੀਆ 'ਤੇ ਲਗਾਤਾਰ ਸਰਗਰਮ ਰਹਿੰਦੇ ਨੇ । ਹੁਣ ਉਨ੍ਹਾਂ ਨੇ ਆਪਣੇ ਨਵੇਂ ਗੀਤ New Song ਦਾ ਪੋਸਟਰ ਜਾਰੀ ਕੀਤਾ ਹੈ ।
ਇਸ ਨਵੇਂ ਗੀਤ ਗੈਰੀ ਸੰਧੂ ਹੁਣ ਮੁੜ ਤੋਂ ਆਪਣੇ ਨਵੇਂ ਪ੍ਰਾਜੈਕਟ ਨਾਲ ਸਰੋਤਿਆਂ ਦੇ ਰੂਬਰੂ ਹੋਣ ਜਾ ਰਹੇ ਨੇ । ਇਸ ਨਵੇਂ ਗੀਤ ਦੀ ਇੱਕ ਫੋਟੋ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਪਹਿਲੀ ਨਜ਼ਰ ਵੇਖਣ 'ਤੇ ਅਤੇ ਇਸ ਦੇ ਟਾਈਟਲ ਨੂੰ ਵੇਖ ਕੇ ਇੰਝ ਲੱਗਦਾ ਹੈ ਕਿ ਇਸ ਗੀਤ 'ਚ 'ਗਰੂਰ ਟੁੱਟਣ' ਦੇ ਕਨਸੈਪਟ ਨੂੰ ਵਿਖਾਉਣ ਦੀ ਕੋਸ਼ਿਸ ਕੀਤੀ ਗਈ ਹੈ । ਇਹ ਗੀਤ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ । ਇਸ ਗੀਤ ਦੇ ਬੋਲ ਸ਼ਾਹ ਅਲੀ ਨੇ ਲਿਖੇ ਨੇ ਜਦਕਿ ਸੰਗੀਤਬੱਧ ਕੀਤਾ ਹੈ ਹਬੀਬ ਕਲੇਰ ਨੇ ।
ਇਸ ਗੀਤ ਨੂੰ ਲੈ ਕੇ ਗੈਰੀ ਸੰਧੂ ਬਹੁਤ ਉਤਸ਼ਾਹਿਤ ਨੇ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਸਰੋਤੇ ਦੂਜੇ ਗੀਤਾਂ ਵਾਂਗ ਇਸ ਗੀਤ ਨੂੰ ਵੀ ਓਨਾ ਹੀ ਪਿਆਰ ਦੇਣਗੇ ਜਿੰਨਾ ਕਿ ਹੋਰਾਂ ਗੀਤਾਂ ਨੂੰ ਮਿਲਿਆ ਹੈ । ਇਸ ਤੋਂ ਪਹਿਲਾਂ ਗੈਰੀ ਸੰਧੂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਨੇ । ਜਿਸ 'ਚ 'ਬੰਦਾ ਬਣ ਜਾ', 'ਮੌਤ ਮਾਰਦੀ ਨਾ ਬੰਦੇ ਨੂੰ ਤਾਂ ਹਊਮੇ ਮਾਰਦੀ', 'ਮਲੰਗ', 'ਵੈਪਨ' ਸਣੇ ਕਈ ਹਿੱਟ ਗਾਏ ਹਨ ।ਹੁਣ ਵੇਖਣਾ ਇਹ ਹੋਵੇਗਾ ਕਿ ਹਰ ਵਾਰ ਦੀ ਤਰ੍ਹਾਂ ਗੈਰੀ ਸੰਧੂ ਇਸ ਵਾਰ ਵੀ ਆਪਣੇ ਹਿੱਟ ਗੀਤਾਂ ਦੀ ਲੜੀ ਨੂੰ ਬਰਕਰਾਰ ਰੱਖ ਪਾਉਂਦੇ ਜਾਂ ਨਹੀਂ