ਆਪਣੇ ਪੁੱਤ ਨੂੰ ਝੂਲੇ ‘ਚ ਝੂਟੇ ਦਿੰਦੇ ਨਜ਼ਰ ਆਏ ਗਾਇਕ ਗੈਰੀ ਸੰਧੂ, ਪਿਓ-ਪੁੱਤ ਦਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | October 18, 2022 07:48pm

Garry Sandhu Video: ਪੰਜਾਬੀ ਗਾਇਕ ਗੈਰੀ ਸੰਧੂ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਇਸ ਸਾਲ ਉਨ੍ਹਾਂ ਨੇ ਆਪਣੇ ਪੁੱਤਰ ਦੀ ਗੱਲ ਜੱਗ ਜ਼ਾਹਿਰ ਕੀਤੀ ਸੀ। ਜਿਸ ਤੋਂ ਬਾਅਦ ਉਹ ਅਕਸਰ ਹੀ ਆਪਣੇ ਪੁੱਤਰ ਦੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਚ ਉਨ੍ਹਾਂ ਨੇ ਆਪਣੇ ਪੁੱਤਰ ਦੇ ਨਾਲ ਇੱਕ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਕੌਣ ਹੈ ਗਾਇਕ ‘SHUBH’ ਤੇ ਕਲਾਕਾਰ ਰਵਨੀਤ ਨਾਲ ਕੀ ਹੈ ਸਬੰਧ? ਮਹਿਜ਼ ਪੰਜ ਗੀਤਾਂ ਨਾਲ ਹੀ ਸੋਸ਼ਲ ਮੀਡੀਆ ‘ਤੇ ਪਾ ਰੱਖੀ ਹੈ ਧੱਕ

garry sandhu with son image From Instagram

image From instagramਇਸ ਵੀਡੀਓ ‘ਚ ਉਹ ਆਪਣੇ ਪੁੱਤਰ ਅਵਤਾਰ ਸੰਧੂ ਦੇ ਨਾਲ ਝੂਲਾ ਝੂਲ ਰਹੇ ਹਨ। ਉਨ੍ਹਾਂ ਨੇ ਆਪਣੇ ਪੁੱਤਰ ਨੂੰ ਆਪਣੀ ਗੋਦੀ ‘ਚ ਬਿਠਾਇਆ ਹੋਇਆ ਹੈ। ਦਰਸ਼ਕਾਂ ਨੂੰ ਪਿਓ-ਪੁੱਤ ਦਾ ਇਹ ਪਿਆਰਾ ਜਿਹਾ ਵੀਡੀਓ ਖੂਬ ਪਸੰਦ ਆ ਰਿਹਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਸੋਹਨ ਡਰਾਇਵਰ ਦਾਦੇ ਤੇ ਅਵਤਰਾ ਕੌਰ ਦਾਦੀ ਦੀ ਪ੍ਰਾਪਟੀ’। ਇਸ ਵੀਡੀਓ ਉੱਤੇ 77 ਹਜ਼ਾਰ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ 'ਚ ਕਮੈਂਟ ਆ ਚੁੱਕੇ ਹਨ। ਜੀ ਖ਼ਾਨ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

garry sandhu image From Instagram

ਜੇ ਗੱਲ ਕਰੀਏ ਗੈਰੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਪਿੱਛੇ ਜਿਹੇ ਆਪਣੀ ਮਿਊਜ਼ਿਕ ਐਲਬਮ ਅੱਧੀ ਟੇਪ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਸਨ। ਉਹ ਕਾਫੀ ਸਮੇਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਜੁੜੇ ਹੋਏ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕੰਮ ਕਰ ਚੁੱਕੇ ਹਨ। ਪਿਛਲੇ ਸਾਲ ਉਹ ਦੁਬਾਰਾ ਤੋਂ ਰਿਲੀਜ਼ ਹੋਈ ਅਮਰਿੰਦਰ ਗਿੱਲ ਦੀ ਫ਼ਿਲਮ ‘ਚੱਲ ਮੇਰਾ ਪੁੱਤ-2 ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ। ਗੈਰੀ ਸੰਧੂ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ।

singer garry sandhu shared cute pic with son avtaar sandhu image From Instagram

 

 

View this post on Instagram

 

A post shared by Garry Sandhu (@officialgarrysandhu)

 

You may also like