ਸਿੱਧੂ ਮੂਸੇਵਾਲਾ ਦੀ ਮੌਤ ਦੇ ਗਮ ਤੋਂ ਨਿਕਲ ਪਾ ਰਹੇ ਗੈਰੀ ਸੰਧੂ, ਗਾਇਕ ਨੂੰ ਯਾਦ ਕਰਦੇ ਹੋਏ ਸਾਂਝੀਆਂ ਕੀਤੀਆਂ ਤਸਵੀਰਾਂ

Written by  Shaminder   |  June 30th 2022 06:55 PM  |  Updated: June 30th 2022 06:55 PM

ਸਿੱਧੂ ਮੂਸੇਵਾਲਾ ਦੀ ਮੌਤ ਦੇ ਗਮ ਤੋਂ ਨਿਕਲ ਪਾ ਰਹੇ ਗੈਰੀ ਸੰਧੂ, ਗਾਇਕ ਨੂੰ ਯਾਦ ਕਰਦੇ ਹੋਏ ਸਾਂਝੀਆਂ ਕੀਤੀਆਂ ਤਸਵੀਰਾਂ

ਗੈਰੀ ਸੰਧੂ (Garry Sandhu) ਨੂੰ ਸਿੱਧੂ ਮੂਸੇਵਾਲਾ (Sidhu Moose Wala) ਦੀ ਮੌਤ ਨੇ ਪੂਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਹੈ । ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਗੈਰੀ ਸੰਧੂ ਭਾਵੁਕ ਹੋ ਰਹੇ ਹਨ ਅਤੇ ਲਗਾਤਾਰ ਆਪਣੇ ਇੰਸਟਾਗ੍ਰਾਮ ਸਟੋਰੀ ‘ਚ ਤਸਵੀਰਾਂ ਸ਼ੇਅਰ ਕਰਕੇ ਗਾਇਕ ਨੂੰ ਯਾਦ ਕਰ ਰਹੇ ਹਨ । ਉਨ੍ਹਾਂ ਨੇ ਮੁੜ ਤੋਂ ਆਪਣੀ ਸਨੈਪਚੈਟ ‘ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ।

Garry Sandhu-

ਹੋਰ ਪੜ੍ਹੋ : ਦੇਖੋ ਗੈਰੀ ਸੰਧੂ ਤੇ ਉਨ੍ਹਾਂ ਦੇ ਨਵਜੰਮੇ ਪੁੱਤਰ ਦੀਆਂ ਕੁਝ ਮਸਤੀ ਵਾਲੀਆਂ ਤਸਵੀਰਾਂ

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗੈਰੀ ਸੰਧੂ ਨੇ ਲਿਖਿਆ ‘ਮੈਂ ਚੰਗਾ ਬੰਦਾ ਨਹੀਂ’। ਪਹਿਲੀ ਸਟੋਰੀ ‘ਚ ਉਸ ਨੇ ਆਪਣੀ ਸੈਲਫੀ ਸਾਂਝੀ ਕੀਤੀ ਅਤੇ ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਇੱਕ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਰੱਬ ਚੰਗੇ ਬੰਦਿਆਂ ਨੂੰ ਜਲਦੀ ਲੈ ਜਾਂਦਾ’।

Sidhu Moose wala ,,,-

ਹੋਰ ਪੜ੍ਹੋ :  ਸਿੱਧੂ ਮੂਸੇਵਾਲਾ ਤੋਂ ਇਲਾਵਾ ਇਨ੍ਹਾਂ ਗਾਇਕਾਂ ਦਾ ਵੀ ਗੋਲੀ ਮਾਰ ਕੇ ਕੀਤਾ ਗਿਆ ਸੀ ਕਤਲ, ਇੱਕ ਨੂੰ ਚੱਲਦੇ ਅਖਾੜੇ ‘ਚ ਮਾਰੀ ਗਈ ਸੀ ਗੋਲੀ

ਗੈਰੀ ਸੰਧੂ ਨੇ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਇੱਕ ਗੀਤ ਵੀ ਰਿਲੀਜ਼ ਕੀਤਾ ਸੀ । ਜਿਸ ‘ਚ ਉਸ ਨੇ ਮਾਂ ਪੁੱਤਰ ਦੇ ਰਿਸ਼ਤੇ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਸੀ । ਸਿੱਧੂ ਮੂਸੇਵਾਲਾ ਦਾ ਕਤਲ ਬੀਤੀ 29ਮਈ ਨੂੰ ਕਰ ਦਿੱਤਾ ਗਿਆ ਸੀ । ਉਨ੍ਹਾਂ ਦੇ ਕਤਲ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ ।

Fazilpuria urges Punjabi and Haryanvi industry to not release any project until Sidhu Moose Wala gets justice Image Source: Twitter

ਜਿੱਥੇ ਪੰਜਾਬ ਦਾ ਬੱਚਾ ਬੱਚਾ ਮਰਹੂਮ ਗਾਇਕ ਨੂੰ ਯਾਦ ਕਰ ਰਿਹਾ ਹੈ, ਉੱਥੇ ਹੀ ਸੈਲੀਬ੍ਰੇਟੀਜ਼ ਵੀ ਉਸ ਦੀ ਮੌਤ ਦੇ ਗਮ ਤੋਂ ੳਭਰ ਨਹੀਂ ਪਾ ਰਹੇ ।ਸਿੱਧੂ ਮੂਸੇਵਾਲਾ ਦੀ ਮੌਤ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਉੱਥੇ ਹੀ ਉਸ ਦੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ । ਜੋ ਆਪਣੇ ਜਵਾਨ ਪੁੱਤਰ ਨੂੰ ਆਪਣੇ ਹੱਥੀਂ ਤੋਰ ਕੇ ਆਏ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network