ਗੈਰੀ ਸੰਧੂ ਦੇ ਪੁੱਤਰ ਦੇ ਕਿਊਟ ਅੰਦਾਜ਼ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਚਾਚੇ G Khan ਨਾਲ ਮਸਤੀ ਕਰਦਾ ਆਇਆ ਨਜ਼ਰ
ਗੈਰੀ ਸੰਧੂ ਦੇ ਪੁੱਤਰ ਦੇ ਕਿਊਟ ਅੰਦਾਜ਼ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਚਾਚੇ G Khan ਨਾਲ ਮਸਤੀ ਕਰਦਾ ਆਇਆ ਨਜ਼ਰ
ਗੈਰੀ ਸੰਧੂ (Garry Sandhu) ਪੰਜਾਬੀ ਇੰਡਸਟਰੀ ਅਜਿਹਾ ਗਾਇਕ ਹੈ, ਜਿਸਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਹ ਕਿਸੇ ਪਛਾਣ ਦਾ ਮੁਹਤਾਜ ਨਹੀਂ ਹੈ। ਇਸ ਸਾਲ ਮਾਰਚ ਮਹੀਨੇ ‘ਚ ਗੈਰੀ ਸੰਧੂ ਨੇ ਆਪਣੇ ਪੁੱਤਰ ਦੇ ਜਨਮ ਦਾ ਖੁਲਾਸਾ ਕੀਤਾ ਸੀ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਗੈਰੀ ਸੰਧੂ ਨੂੰ ਪੁੱਤ ਦੇ ਜਨਮ ਦੀਆਂ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਸੀ। ਹਾਲ ਹੀ ਚ ਗੈਰੀ ਸੰਧੂ ਦੇ ਪੁੱਤਰ ਅਵਤਾਰ ਸੰਧੂ ਦਾ ਇੱਕ ਪਿਆਰਾ ਜਿਹਾ ਵੀਡੀਓ ਸਾਹਮਣੇ ਆਇਆ ਹੈ, ਜੋ ਕਿ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।
Image Source: Instagram
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਪੰਜਾਬੀ ਗੀਤ ‘Fly’ ‘ਤੇ ਬਣਾਇਆ ਦਿਲਕਸ਼ ਵੀਡੀਓ, ਯੂਜ਼ਰ ਕਮੈਂਟ ਕਰਕੇ ਕਹਿ ਰਹੇ ਨੇ ‘ਸੱਚੀ ਕਿਊਟੀ ਪਾਈ ਲੱਗਦੀ’
Image Source: Instagram
ਇਹ ਵੀਡੀਓ ਨਾਮੀ ਗਾਇਕ ਜੀ ਖ਼ਾਨ G Khan ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ। ਵੀਡੀਓ ‘ਚ ਦੇਖ ਸਕਦੇ ਹੋ ਜੀ ਖ਼ਾਨ ਨੇ ਅਵਤਾਰ ਸੰਧੂ Avtaar Sandhu ਨੂੰ ਗੋਦੀ ਚੁੱਕਿਆ ਹੋਇਆ ਹੈ। ਇਸ ਵੀਡੀਓ ‘ਚ ਅਵਤਾਰ ਦਾ ਕਿਊਟ ਅੰਦਾਜ਼ ਹਰ ਇੱਕ ਨੂੰ ਖੂਬ ਪਸੰਦ ਆ ਰਿਹਾ ਹੈ। ਇਸ ਵੀਡੀਓ ਨੂੰ ਜੀ ਖ਼ਾਨ ਨੇ ਚਾਚੇ ਭਤੀਜੇ ਵਾਲੇ ਗੀਤ ਦੇ ਨਾਲ ਅਪਲੋਡ ਕੀਤਾ ਹੈ, ਨਾਲ ਹੀ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ਚਾਚੇ ਦਾ ਪੁੱਤ ਅਵਤਾਰ ਸੰਧੂ।

ਦੱਸ ਦਈਏ ਜੀ ਖ਼ਾਨ ਗਾਇਕ ਗੈਰੀ ਸੰਧੂ ਨੂੰ ਆਪਣਾ ਗੁਰੂ ਮੰਨਦੇ ਨੇ। ਉਹ ਅਕਸਰ ਹੀ ਗੈਰੀ ਸੰਧੂ ਦੇ ਨਾਲ ਆਪਣੀ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਸੋਸ਼ਲ ਮੀਡੀਆ ਉੱਤੇ ਗੈਰੀ ਸੰਧੂ ਤੇ ਜੀ ਖ਼ਾਨ ਦੇ ਮਸਤੀ ਵਾਲੇ ਵੀਡੀਓਜ਼ ਵਾਇਰਲ ਹੁੰਦੇ ਰਹਿੰਦੇ ਹਨ। ਜੀ ਖ਼ਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ।
ਹੋਰ ਪੜ੍ਹੋ : ‘ਮਾਂ’ ਸਟਾਰ ਕਾਸਟ Exclusive interview: ਜਾਣੋ ਬੱਬਲ ਰਾਏ, ਰਘਵੀਰ ਬੋਲੀ ਅਤੇ ਆਰੂਸ਼ੀ ਸ਼ਰਮਾ ਦੇ ਨਾਲ ਜੁੜੀਆਂ ਖ਼ਾਸ ਗੱਲਾਂ
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
