ਪੁੱਤਰ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਫੁੱਟ-ਫੁੱਟ ਕੇ ਰੋਂਦੀ ਨਜ਼ਰ ਆਈ ਗੌਰੀ ਖ਼ਾਨ, ਵੀਡੀਓ ਵਾਇਰਲ

written by Shaminder | October 09, 2021 05:02pm

ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ (Shahrukh khan ) ਦੇ ਬੇਟੇ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ ।ਜਿਸ ਤੋਂ ਬਾਅਦ ਸ਼ਾਹਰੁਖ ਖ਼ਾਨ ਦੀ ਪਤਨੀ ਗੌਰੀ ਖ਼ਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਰੋਂਦੀ ਹੋਈ ਨਜ਼ਰ ਆ ਰਹੀ ਹੈ । ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਉਸ ਸਮੇਂ ਦਾ ਹੈ ਜਦੋਂ ਗੌਰੀ ਦੇ ਬੇਟੇ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਸੀ ।

shahrukh khan

ਹੋਰ ਪੜ੍ਹੋ : ਪੀਟੀਸੀ ਪੰਜਾਬੀ ’ਤੇ ਥੋੜੀ ਦੇਰ ’ਚ ਦੇਖੋ ‘ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ-7’ ਦਾ ਗਰੈਂਡ ਫ਼ਿਨਾਲੇ

ਦਰਅਸਲ ਇਹ ਵੀਡੀਓ ਉਦੋਂ ਦਾ ਹੈ, ਜਦੋਂ ਆਰੀਅਨ ਨੂੰ ਜ਼ਮਾਨਤ ਯਾਚਿਕਾ ਦੇ ਲਈ ਕੋਰਟ ਲਿਆਂਦਾ ਗਿਆ ਸੀ । ਜਿਸ ਤੋਂ ਬਾਅਦ ਇਹ ਵੀਡੀਓ ਵਾਇਰਲ ਹੋ ਰਿਹਾ ਹੈ ।

Gauri khan,

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੌਰੀ ਫੁੱਟ ਫੁੱਟ ਕੇ ਰੋਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਆਪਣੇ ਹੱਥਾਂ ਦੇ ਨਾਲ ਚਿਹਰੇ ਨੂੰ ਛਿਪਾ ਕੇ ਰੋਂਦੀ ਦਿਖਾਈ ਦੇ ਰਹੀ ਹੈ ।ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਉਸ ਦੇ ਫੈਨਸ ਵੀ ਇਮੋਸ਼ਨਲ ਹੋ ਰਹੇ ਹਨ । ਇਸ ਦੇ ਨਾਲ ਹੀ ਕੁਝ ਫੈਨਸ ਹੌਸਲਾ ਵੀ ਵਧਾ ਰਹੇ ਹਨ ਜਦੋਂਕਿ ਕੁਝ ਲੋਕ ਉਨ੍ਹਾਂ ਦੀ ਪਰਵਰਿਸ਼ ‘ਤੇ ਵੀ ਸਵਾਲ ਚੁੱਕ ਰਹੇ ਹਨ ।

You may also like