Advertisment

ਗੈਵੀ ਚਾਹਲ ਨੇ ਆਪਣੇ ਅੰਦਾਜ਼ ਵਿੱਚ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਕੀਤੀ ਬੁਲੰਦ

author-image
By Rupinder Kaler
New Update
ਗੈਵੀ ਚਾਹਲ ਨੇ ਆਪਣੇ ਅੰਦਾਜ਼ ਵਿੱਚ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਕੀਤੀ ਬੁਲੰਦ
Advertisment
ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦੇ ਨਾਲ ਹਰ ਵਰਗ ਦੇ ਲੋਕ ਆਪਣਾ ਰੋਸ ਜਤਾ ਰਹੇ ਹਨ ।
Advertisment
ਪੰਜਾਬੀ ਫ਼ਿਲਮ ਇੰਡਸਟਰੀ ਦੇ ਅਦਾਕਾਰ ਤੇ ਗਾਇਕ ਕਿਸਾਨਾਂ ਦੇ ਨਾਲ ਧਰਨੇ ਤੇ ਲਗਾਤਾਰ ਹਾਜ਼ਰੀ ਲਗਵਾ ਰਹੇ ਹਨ । ਕੁਝ ਗਾਇਕ ਆਪਣੇ ਗੀਤਾਂ ਰਾਹੀਂ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗੂੰਗੀ ਬੋਲੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰ ਰਹੇ ਹਨ । farmer protest punjabi song wangaar Pic Courtesy: Instagram ਹੋਰ ਪੜ੍ਹੋ : ਅਮਰੀਕਾ ਦੇ ਟਾਈਮਜ਼ ਸਕੁਏਅਰ ’ਤੇ ਮੰਜੇ ਡਾਹ ਕੇ ਖੇਤੀ ਬਿੱਲਾਂ ਦਾ ਕੀਤਾ ਗਿਆ ਵਿਰੋਧ, ਵੀਡੀਓ ਵਾਇਰਲ
Advertisment
publive-image Pic Courtesy: Instagram ਮਸ਼ਹੂਰ ਅਦਾਕਾਰ ਗੈਵੀ ਚਾਹਲ ਨੇ ਵੀ ਇਸੇ ਤਰ੍ਹਾਂ ਦੀ ਕੋਸ਼ਿਸ ਕੀਤੀ ਹੈ । ਗੈਵੀ ਨੇ ਆਪਣੇ ਬੋਲਾਂ ਰਾਹੀਂ ਕਿਸਾਨਾਂ ਵਿੱਚ ਨਵਾਂ ਜੋਸ਼ ਭਰਨ ਦੀ ਕੋਸ਼ਿਸ਼ ਕੀਤੀ ਹੈ । ‘ਕਿਸਾਨੀ ਯੋਧੇ’ ਟਾਈਟਲ ਹੇਠ ਰਿਲੀਜ਼ ਕੀਤੀ ਗਈ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਸਿੰਮਾ ਘੁੰਮਣ ਤੇ ਗੈਵੀ ਚਾਹਲ ਵੱਲੋਂ ਲਿਖੇ ਬੋਲ ਹਰ ਇੱਕ ਦੇ ਦਿਲ ਨੂੰ ਛੂਹ ਜਾਂਦੇ ਹਨ । inside image of farmer protest Pic Courtesy: Instagram ਸ਼ਕਤੀ ਰਾਜਪੂਤ ਵੱਲੋਂ ਤਿਆਰ ਕੀਤੀ ਵੀਡੀਓ ਕਿਸਾਨ ਅੰਦੋਲਨ ਦੇ ਹਰ ਪੱਖ ਨੂੰ ਬਿਆਨ ਕਰਦੀ ਹੈ । ਇਸ਼ਾਂਤ ਮਲਹੋਤਰਾ ਦਾ ਮਿਊਜ਼ਿਕ ਇਸ ਵੀਡੀਓ ਨੂੰ ਹੋਰ ਵੀ ਖ਼ਾਸ ਬਣਾ ਦਿੰਦਾ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਕਿਸਾਨ ਖੇਤੀ ਬਿੱਲਾਂ ਦੇ ਖਿਲਾਫ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਵਿੱਚ ਮੋਰਚਾ ਲਾਈ ਬੈਠੇ ਹਨ । ਪਰ ਸਰਕਾਰ ਉਹਨਾਂ ਦੀ ਇੱਕ ਨਹੀਂ ਸੁਣ ਰਹੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment