ਤਸਵੀਰ ‘ਚ ਨਜ਼ਰ ਆ ਰਿਹਾ ਇਹ ਸਰਦਾਰ ਬੱਚਾ, ਅੱਜ ਹੈ ਬਾਲੀਵੁੱਡ ਤੇ ਪਾਲੀਵੁੱਡ ਦਾ ਨਾਮੀ ਐਕਟਰ, ਕੀ ਤੁਸੀਂ ਪਹਿਚਾਣਿਆ?

written by Lajwinder kaur | June 29, 2021

ਬਾਲੀਵੁੱਡ ਤੇ ਪਾਲੀਵੁੱਡ ਕਲਾਕਾਰਾਂ ਦੀਆਂ ਪੁਰਾਣੀ ਤਸਵੀਰਾਂ ਹਰ ਕਿਸੇ ਨੂੰ ਖੂਬ ਪਸੰਦ ਆਉਂਦੀਆਂ ਨੇ। ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਮਨੋਰੰਜਨ ਜਗਤ ਦੇ ਸਿਤਾਰਿਆਂ ਦੀਆਂ ਪੁਰਾਣੀ ਤੇ ਬਚਪਨ ਵਾਲੀਆਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ। ਅਜਿਹੇ ਚ ਇੱਕ ਬਾਲੀਵੁੱਡ ਤੇ ਪਾਲੀਵੁੱਡ ਜਗਤ ਦੇ ਮਸ਼ਹੂਰ ਐਕਟਰ ਦਾ ਪੁਰਾਣਾ ਫੋਟੋ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਚਲੋ ਦੇਖਦੇ ਹਾਂ ਕੀ ਤੁਸੀਂ ਪਹਿਚਾਣ ਪਾਏ ਇਸ ਹੀਰੋ ਨੂੰ?

gavi chahal childhood image image source- instagram

ਹੋਰ ਪੜ੍ਹੋ :  ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਬੱਬੂ ਮਾਨ ਦੀ ਇਹ ਪੁਰਾਣੀ ਤਸਵੀਰ

: ਹੈਪੀ ਰਾਏਕੋਟੀ ਦੇ ਨਵੇਂ ਆਉਣ ਵਾਲੇ ਗੀਤ ‘ਮਾਂ ਦਾ ਦਿਲ’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਟੀਜ਼ਰ

Gavie Chahal Shared His Health Note About His Eye surgery  image source- instagram

ਆਉਣ ਤੁਹਾਨੂੰ ਦੱਸਦੇ ਹਾਂ ਇਹ ਐਕਟਰ ਹੋਰ ਕੋਈ ਨਹੀਂ ਪੰਜਾਬੀਆਂ ਦਾ ਨਾਂਅ ਹਿੰਦੀ ਸਿਨੇਮਾ ਜਗਤ ‘ਚ ਰੌਸ਼ਨ ਕਰਨ ਵਾਲੇ ਐਕਟਰ ਗੈਵੀ ਚਾਹਲ ਦਾ ਹੈ। ਜੀ ਹਾਂ ਐਕਟਰ ਗੈਵੀ ਚਾਹਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਦਸਵੀਂ ‘ਚ ਪੜ੍ਹਨ ਦੌਰਾਨ ਦੀ ਇੱਕ ਤਸਵੀਰ ਪੋਸਟ ਕੀਤੀ ਹੈ। ਪ੍ਰਸ਼ੰਸਕ ਵੱਲੋਂ ਇਸ ਪੋਸਟ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

Gavie Chahal Shared New Picture With Caption-'Charhdi Kala' image source- instagram

ਦੱਸ ਦਈਏ ਗੈਵੀ ਚਾਹਲ ‘ਯਾਰਾਂ ਨਾਲ ਬਹਾਰਾਂ’, ‘ਪਿੰਕੀ ਮੋਗੇ ਵਾਲੀ’, ‘ਮਹਿੰਦੀ ਵਾਲੇ ਹੱਥ’ ਅਤੇ ‘ਯਾਰਾਨਾ’ ਵਰਗੀਆਂ ਸੁਪਰ ਹਿੱਟ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਨੇ । ਇਸ ਤੋਂ ਇਲਾਵਾ ਬਾਲੀਵੁੱਡ ਫ਼ਿਲਮ ਜਿਵੇਂ ‘ਏਕ ਥਾ ਟਾਈਗਰ’ ਵਰਗੀ ਫ਼ਿਲਮਾਂ ‘ਚ ਵੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ । ਗੈਵੀ ਚਾਹਲ ਜੋ ਕਿ ਬਹੁਤ ਜਲਦ ‘ਨਾਨਕ ਨਾਮ ਜਹਾਜ਼’  ਫ਼ਿਲਮ ‘ਚ ਅਹਿਮ ਕਿਰਦਾਰ ‘ਚ ਨਜ਼ਰ ਆਉਣਗੇ ।

 

View this post on Instagram

 

A post shared by Gavie Chahal (@chahalgavie)

0 Comments
0

You may also like