ਗੈਵੀ ਚਾਹਲ ਦਾ ਪੁੱਤਰ ਫ਼ਤਿਹ ਸਿੰਘ ਵੀ ਆਮਿਰ ਖ਼ਾਨ ਦੇ ਨਾਲ ‘ਲਾਲ ਸਿੰਘ ਚੱਢਾ’ ਫ਼ਿਲਮ ‘ਚ ਆਏਗਾ ਨਜ਼ਰ, ਤਸਵੀਰਾਂ ਹੋ ਰਹੀਆਂ ਵਾਇਰਲ

written by Shaminder | August 02, 2022

ਗੈਵੀ ਚਾਹਲ (Gavie Chahal) ਜਿੱਥੇ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉੱਥੇ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਨਜ਼ਰ ਆ ਚੁੱਕੇ ਹਨ । ਪਰ ਉਨ੍ਹਾਂ ਦਾ ਬੇਟਾ ਵੀ ਉਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚੱਲ ਰਿਹਾ ਹੈ ਅਤੇ ਜਲਦ ਹੀ ਉਹ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਏਗਾ । ਗੈਵੀ ਚਹਿਲ ਦੇ ਬੇਟੇ ਫ਼ਤਿਹ ਸਿੰਘ ਚਹਿਲ ਜਲਦ ਹੀ ਬਾਲੀਵੁੱਡ ਦੀ ਇਸ ਫ਼ਿਲਮ ‘ਚ ਅਦਾਕਾਰੀ ਕਰਦਾ ਹੋਇਆ ਨਜ਼ਰ ਆਏਗਾ ।

ਹੋਰ ਪੜ੍ਹੋ : ਟਾਈਗਰ-3ਫ਼ਿਲਮ ‘ਚ ਗੈਵੀ ਚਾਹਲ ਵੀ ਆਉਣਗੇ ਨਜ਼ਰ, ਦਿੱਲੀ ‘ਚ ਚੱਲ ਰਹੀ ਫ਼ਿਲਮ ਦੀ ਸ਼ੂਟਿੰਗ

ਗੈਵੀ ਚਾਹਲ ਅਤੇ ਉਨ੍ਹਾਂ ਦੇ ਬੇਟੇ ਫ਼ਤਿਹ ਸਿੰਘ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਦੋਵੇਂ ਜਣੇ ਆਮਿਰ ਖ਼ਾਨ ਦੇ ਨਾਲ ਨਜ਼ਰ ਆ ਰਹੇ ਹਨ । ਦੱਸ ਦਈਏ ਕਿ ਆਮਿਰ ਖ਼ਾਨ ਅਤੇ ਕਰੀਨਾ ਕਪੂਰ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ਕਾਫੀ ਚਰਚਾ ‘ਚ ਹੈ ।

ਹੋਰ ਪੜ੍ਹੋ : ਸੀਬੀਐਸਈ ਨੇ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਿਆ, ਗੈਵੀ ਚਾਹਲ ਨੇ ਵੀਡੀਓ ਸਾਂਝਾ ਕਰਕੇ ਜਤਾਇਆ ਰੋਸ

ਇਸ ਫ਼ਿਲਮ ਨੂੰ ਲੈ ਕੇ ਆਮਿਰ ਖ਼ਾਨ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ । ਫ਼ਿਲਮ ‘ਚ ਆਮਿਰ ਖ਼ਾਨ ਇੱਕ ਸਰਦਾਰ ਦੀ ਭੂਮਿਕਾ ‘ਚ ਨਜ਼ਰ ਆਉਣਗੇ। ਜਦੋਂਕਿ ਕਰੀਨਾ ਕਪੂਰ ਵੀ ਇੱਕ ਪੰਜਾਬੀ ਕੁੜੀ ਦੇ ਕਿਰਦਾਰ ‘ਚ ਨਜ਼ਰ ਆਏਗੀ । ਪਰ ਇਸ ਤੋਂ ਪਹਿਲਾਂ ਟਵਿੱਟਰ ‘ਤੇ ਇਸ ਫ਼ਿਲਮ ਨੂੰ ਲੈ ਕੇ ਬਾਈਕਾਟ ਟ੍ਰੈਂਡ ਕਰ ਰਿਹਾ ਹੈ ।

ਗੈਵੀ ਚਾਹਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।ਜਿਸ ਤੋਂ ਬਾਅਦ ਉਹ ਲਗਾਤਾਰ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਉਹ ਸਲਮਾਨ ਖ਼ਾਨ ਦੇ ਨਾਲ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।

 

View this post on Instagram

 

A post shared by Gavie Chahal (@chahalgavie)

You may also like