ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਨਜ਼ਰ ਆਈ ਗੀਤ ਗਰੇਵਾਲ, ਐਕਟਰ ਪਰਮੀਸ਼ ਵਰਮਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

written by Lajwinder kaur | October 26, 2022 01:09pm

Parmish Verma And Geet Grewal Pic: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ/ਅਦਾਕਾਰ ਪਰਮੀਸ਼ ਵਰਮਾ ਹਾਲ ਹੀ ‘ਚ ਇੱਕ ਧੀ ਦੇ ਪਿਤਾ ਬਣੇ ਹਨ। ਉਹ ਪਿਤਾ ਬਣਨ ਤੋਂ ਬਾਅਦ ਕਿੰਨਾ ਖੁਸ਼ ਹਨ, ਇਸ ਦਾ ਪਤਾ ਤਾਂ ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੇਖ ਕੇ ਲੱਗਦਾ ਹੈ। ਜੀ ਹਾਂ ਇਸ ਵਾਰ ਉਨ੍ਹਾਂ ਦੀ ਧੀ ਦੀ ਪਹਿਲੀ ਦੀਵਾਲੀ ਸੀ। ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਆਪਣੀ ਪਤਨੀ ਗੀਤ ਗਰੇਵਾਲ ਦੇ ਨਾਲ ਕੁਝ ਪਿਆਰੀ ਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ : ਇਸ ਅਦਾਕਾਰ ਨੇ ਪਤਨੀ ਦਾ ਕੁੱਟ-ਕੁੱਟ ਕੀਤਾ ਬੁਰਾ ਹਾਲ, ਪਤਨੀ ਦੇ ਜ਼ਖ਼ਮੀ ਹੱਥਾਂ-ਅੱਖਾਂ ਦੀ ਹਾਲਤ ਦੇਖ ਕੇ ਕੰਬ ਜਾਏਗੀ ਰੂਹ!

parmish verma wedding anniversary Image Source : instagram

ਪਰਮੀਸ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ-ਨਾਲ ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ ਦੀ ਮਾਂ ਬਣਨ ਤੋਂ ਬਾਅਦ ਇਹ ਪਹਿਲੀ ਤਸਵੀਰ ਸਾਹਮਣੇ ਆਈ ਹੈ। ਤਸਵੀਰ ‘ਚ ਇਹ ਜੋੜਾ ਰੋਮਾਂਟਿਕ ਪੋਜ਼ ਦਿੰਦਾ ਨਜ਼ਰ ਆ ਰਿਹਾ ਹੈ। ਇਸ ਪੋਸਟ ਦੇ ਰਾਹੀਂ ਉਨ੍ਹਾਂ ਨੇ ਫੈਨਜ਼ ਨੂੰ ਦੀਵਾਲੀ ਦੀ ਵਧਾਈ ਦਿੱਤੀ ਹੈ।

parmish verma with wife geet grewal Image Source : instagram

ਤਸਵੀਰ ‘ਚ ਗੀਤ ਗਰੇਵਾਲ ਤੇ ਪਰਮੀਸ਼ ਵਰਮਾ ਪੰਜਾਬੀ ਲੁੱਕ ‘ਚ ਨਜ਼ਰ ਆ ਰਹੇ ਹਨ। ਪਰਮੀਸ਼ ਵਰਮਾ ਨੇ ਕਾਲੇ ਰੰਗ ਦਾ ਕੁੜਤਾ- ਪਜਾਮਾ ਪਹਿਨਿਆ ਹੋਇਆ ਹੈ, ਜਦਕਿ ਗੀਤ ਨੇ ਜਾਮਨੀ ਰੰਗ ਦਾ ਪੰਜਾਬੀ ਸੂਟ ਪਹਿਨਿਆ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਵੀਡੀਓ ਸੁਨੇਹਾ ਸ਼ੇਅਰ ਕਰਕੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਵਧਾਈਆਂ ਦਿੱਤੀਆਂ ਸਨ।

ਪਰਮੀਸ਼ ਤੇ ਗੀਤ ਨੇ ਅਜੇ ਤੱਕ ਆਪਣੀ ਧੀ ਦਾ ਚਿਹਰਾ ਨਹੀਂ ਦਿਖਾਇਆ ਹੈ, ਪਰ ਦੋਵਾਂ ਨੇ ਆਪਣੀ ਧੀ ਦੇ ਨਾਮ ਦਾ ਖੁਲਾਸਾ ਕਰ ਦਿੱਤਾ ਸੀ। ਦੋਵਾਂ ਨੇ ਆਪਣੇ ਧੀ ਦਾ ਨਾਮ ਸਦਾ ਰੱਖਿਆ ਹੈ। ਇਸ ਸਮੇਂ ਪਰਮੀਸ਼ ਵਰਮਾ ਦੇ ਮਾਪੇ ਅਤੇ ਭਰਾ ਵੀ ਕੈਨੇਡਾ ਪਹੁੰਚੇ ਹੋਏ ਹਨ। ਜਿੱਥੇ ਉਹ ਨੰਨ੍ਹੀ ਸਦਾ ਦੇ ਨਾਲ ਸਮਾਂ ਬਿਤਾ ਰਹੇ ਹਨ।

Parmish Verma Brother Image Source : instagram

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਨੋਰੰਜਨ ਜਗਤ ਦੇ ਨਾਮੀ ਕਲਾਕਾਰ ਹਨ। ਉਨ੍ਹਾਂ ਨੇ ਕਈ ਸ਼ਾਨਦਾਰ ਗੀਤ ਦਿੱਤੇ ਹਨ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ਵਿੱਚ ਵੀ ਵਾਹ ਵਾਹੀ ਖੱਟ ਚੁੱਕੇ ਹਨ। ਬਹੁਤ ਜਲਦ ਉਹ ਆਪਣੀ ਫ਼ਿਲਮ ਤਬਾਹ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣਗੇ।

 

You may also like