ਗੀਤਾ ਬਸਰਾ ਨੇ ਪੁੱਤਰ ਨੂੰ ਦਿੱਤਾ ਜਨਮ, ਕ੍ਰਿਕੇਟਰ ਹਰਭਜਨ ਸਿੰਘ ਨੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

written by Shaminder | July 10, 2021

ਹਰਭਜਨ ਸਿੰਘ ਦੇ ਘਰ ਪੁੱਤਰ ਨੇ ਜਨਮ ਲਿਆ ਹੈ । ਹਰਭਜਨ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ ।ਹਰਭਜਨ ਸਿੰਘ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਪ੍ਰਸ਼ੰਸਕ ਵੀ ਵਧਾਈਆਂ ਦੇ ਰਹੇ ਹਨ । ਹਰਭਜਨ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਪ੍ਰਮਾਤਮਾ ਨੇ ਪੁੱਤਰ ਦੀ ਦਾਤ ਦੇ ਨਾਲ ਨਵਾਜਿਆ ਹੈ, ਗੀਤਾ ਅਤੇ ਬੱਚਾ ਪੂਰੀ ਤਰ੍ਹਾਂ ਤੰਦਰੁਸਤ ਹਨ ।

geeta basra image source-instagram
ਹੋਰ ਪੜ੍ਹੋ : ਅਫ਼ਸਾਨਾ ਖ਼ਾਨ ਨੇ ਜਿਸ ਰਿਆਲਟੀ ਸ਼ੋਅ ਤੋਂ ਆਪਣੇ ਮਿਊਜ਼ਿਕ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਉਸੇ ਸ਼ੋਅ ’ਚ ਬਣ ਕੇ ਆ ਰਹੀ ਹੈ ਜੱਜ 
Harbhajan Singh and Geeta Basra are going to be parents for second time image source-instagram
ਪ੍ਰਮਾਤਮਾ ਦਾ ਸ਼ੁਕਰ ਗੁਜ਼ਾਰ ਹਾਂ ਇਸ ਦੇ ਨਾਲ ਆਪਣੇ ਪ੍ਰਸ਼ੰਸਕਾਂ ਅਤੇ ਸ਼ੁਭਚਿੰਤਕਾਂ ਦਾ ਵੀ ਧੰਨਵਾਦ ਕਰਦਾ ਹਾਂ’ । ਦੱਸ ਦਈਏ ਕਿ ਹਰਭਜਨ ਸਿੰਘ ਦੂਜੀ ਵਾਰ ਪਿਤਾ ਬਣੇ ਹਨ । ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਇਕ ਬੇਟੀ ਹੈ । ਜਿਸ ਦਾ ਨਾਂਅ ਹਿਨਾਇਆ ਹੀਰ ਹੈ ।ਕਈ ਸਾਲਾਂ ਬਾਅਦ ਉਨ੍ਹਾਂ ਦੇ ਹੁਣ ਘਰ ਪੁੱਤਰ ਨੇ ਜਨਮ ਲਿਆ ਹੈ ।
image source-instagram
ਕੁਝ ਦਿਨ ਪਹਿਲਾਂ ਹੀ ਗੀਤਾ ਬਸਰਾ ਦਾ ਬੇਬੀ ਸ਼ਾਵਰ ਹੋਇਆ ਸੀ । ਜਿਸ ‘ਚ ਹਰਭਜਨ ਸਿੰਘ ਦਾ ਪਰਿਵਾਰ ਹੀ ਸ਼ਾਮਿਲ ਹੋਇਆ ਸੀ । ਗੀਤਾ ਬਸਰਾ ਅਤੇ ਹਰਭਜਨ ਸਿੰਘ ਦੀ ਮੁਲਾਕਾਤ ਇੱਕ ਟੀਵੀ ਦੇ ਸ਼ੋਅ ਦੌਰਾਨ ਹੋਈ ਸੀ । ਜਿਸ ਤੋਂ ਬਾਅਦ ਦੋਵਾਂ ਨੇ ਕਾਫੀ ਸਾਲ ਇੱਕ ਦੂਜੇ ਨੂੰ ਡੇਟ ਕੀਤਾ ਅਤੇ ਦੋਵੇਂ ਵਿਆਹ ਦੇ ਬੰਧਨ ‘ਚ ਬੱਝ ਗਏ ਸਨ ।

0 Comments
0

You may also like