
ਗੀਤਾ ਬਸਰਾ (Geeta Basra) ਨੇ ਆਪਣੇ ਬੇਟੇ (Son) ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗੀਤਾ ਬਸਰਾ ਆਪਣੇ ਪੁੱਤਰ ਦੇ ਨਾਲ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਇਸ ਵੀਡੀਓ ‘ਚ ਗੀਤਾ ਦੀ ਧੀ ਹਿਨਾਇਆ ਹੀਰ ਵੀ ਦਿਖਾਈ ਦੇ ਰਹੀ ਹੈ । ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਮੇਰੀ ਜ਼ਿੰਦਗੀ ਮੇਰੇ ਦਿਲ ਦੀ ਧੜਕਣ’ ।

ਹੋਰ ਪੜ੍ਹੋ : ਗੀਤਾ ਬਸਰਾ ਨੇ ਧੀ ਨਾਲ ਰੀਕ੍ਰੀਏਟ ਕੀਤਾ ਆਪਣਾ ਗੀਤ ‘ਗੁਮ ਸੁਮ’, ਵੇਖੋ ਵੀਡੀਓ
ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਗੀਤਾ ਦੇ ਪ੍ਰਸ਼ੰਸਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਗੀਤਾ ਬਸਰਾ ਦੇ ਘਰ ਕੁਝ ਮਹੀਨੇ ਪਹਿਲਾਂ ਹੀ ਪੁੱਤਰ ਨੇ ਜਨਮ ਲਿਆ ਸੀ । ਜਿਸ ਦੀਆਂ ਤਸਵੀਰਾਂ ਅਦਾਕਾਰਾ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੀ ਰਹਿੰਦੀ ਹੈ, ਪਰ ਅਦਾਕਾਰਾ ਨੇ ਕਦੇ ਵੀ ਆਪਣੇ ਬੇਟੇ ਦਾ ਚਿਹਰਾ ਕਿਸੇ ਨੂੰ ਨਹੀਂ ਵਿਖਾਇਆ ।

ਹੋਰ ਪੜ੍ਹੋ : ਕ੍ਰਿਕੇਟਰ ਭੱਜੀ ਨੇ ਆਪਣੀ ਪਤਨੀ ਗੀਤਾ ਬਸਰਾ ਦੇ ਨਾਲ ਮਿਲਕੇ ਤੋੜੀਆਂ ਪਲੇਟਾਂ, ਜਾਣੋ ਇਸਦੇ ਪਿੱਛੇ ਦਾ ਕਾਰਨ!
ਗੀਤਾ ਬਸਰਾ ਅਤੇ ਹਰਭਜਨ ਸਿੰਘ ਨੇ ਕੁਝ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ । ਦੋਵਾਂ ਦੀ ਮੁਲਾਕਾਤ ਇੱਕ ਸ਼ੋਅ ਦੇ ਦੌਰਾਨ ਹੀ ਹੋਈ ਸੀ । ਹਰਭਜਨ ਸਿੰਘ ਨੇ ਗੀਤਾ ਨੂੰ ਕਈ ਮਹੀਨੇ ਤੱਕ ਡੇਟ ਕੀਤਾ ਸੀ । ਜਿਸ ਤੋਂ ਬਾਅਦ ਦੋਵਾਂ ਨੇ ਵਿਆਹ ਕਰਵਾ ਲਿਆ ਸੀ ।

ਵਿਆਹ ਤੋਂ ਬਾਅਦ ਗੀਤਾ ਬਸਰਾ ਨੇ ਮਨੋਰੰਜਨ ਜਗਤ ਤੋਂ ਦੂਰੀ ਬਣਾ ਲਈ ਸੀ ਇੱਕ ਇੰਟਰਵਿਊ ‘ਚ ਗੀਤਾ ਬਸਰਾ ਨੇ ਖੁਲਾਸਾ ਕੀਤਾ ਸੀ ਕਿ ਉਹ ਵਿਆਹ ਤੋਂ ਬੱਚਿਆਂ ਅਤੇ ਪਰਿਵਾਰਿਕ ਰੁਝੇਵਿਆਂ ਕਾਰਨ ਇੰਡਸਟਰੀ ਤੋਂ ਦੂਰ ਹੋ ਗਈ ਸੀ, ਪਰ ਹੁਣ ਮੁੜ ਤੋਂ ਉਹ ਇੰਡਸਟਰੀ ‘ਚ ਸਰਗਰਮ ਹੋਵੇਗੀ।
View this post on Instagram