ਗੀਤਾ ਬਸਰਾ ਵਿਦੇਸ਼ ‘ਚ ਪਰਿਵਾਰ ਦੇ ਨਾਲ ਬਿਤਾ ਰਹੀ ਸਮਾਂ, ਵੀਡੀਓ ਕੀਤਾ ਸਾਂਝਾ

written by Shaminder | June 29, 2022

ਗੀਤਾ ਬਸਰਾ (Geeta Basra) ਸੋਸ਼ਲ ਮੀਡੀਆ ‘ਤੇ ਅਕਸਰ ਸਰਗਰਮ ਰਹਿੰਦੀ ਹੈ ਉਹ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ਹੁਣ ਉਸ ਨੇ ਆਪਣਾ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਜਿਸ ‘ਚ ਉਹ ਵਿਦੇਸ਼ ‘ਚ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੀ ਹੋਈ ਨਜ਼ਰ ਆ ਰਹੀ ਹੈ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੀਤਾ ਬਸਰਾ ਆਪਣੀ ਬੇਟੀ (Daughter) ਦੇ ਨਾਲ ਦਿਖਾਈ ਦੇ ਰਹੀ ਹੈ ।

harbhajan singh with wife geeta basra-min

ਹੋਰ ਪੜ੍ਹੋ : ਗੀਤਾ ਬਸਰਾ ਨੂੰ ਆਪਣੀ ਧੀ ਨੂੰ ਸਕੂਲ ਭੇਜਣ ਤੋਂ ਪਹਿਲਾਂ ਕਰਨਾ ਪੈਂਦਾ ਹੈ ਇਹ ਕੰਮ, ਵੀਡੀਓ ਕੀਤਾ ਸਾਂਝਾ

ਇਸ ਵੀਡੀਓ ‘ਚ ਦੋਵੇਂ ਮਾਵਾਂ ਧੀਆਂ ਮਸਤੀ ਕਰਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ । ਇਸ ਦੇ ਨਾਲ ਹੀ ਅਦਾਕਾਰਾ ਦੇ ਨਾਲ ਉਸ ਦਾ ਪੁੱਤਰ ਵੀ ਨਜ਼ਰ ਆ ਰਿਹਾ ਹੈ । ਜਿਸ ਨੂੰ ਕਿ ਉਸ ਦੀ ਧੀ ਝੂਲਾ ਝੁਲਾਉਂਦੀ ਹੋਈ ਦਿਖਾਈ ਦੇ ਰਹੀ ਹੈ । ਗੀਤਾ ਬਸਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਅਨੇਕਾਂ ਹੀ ਸੀਰੀਅਲਸ ‘ਚ ਨਜ਼ਰ ਆ ਚੁੱਕੀ ਹੈ ।

geeta basra

ਹੋਰ ਪੜ੍ਹੋ : ਗੀਤਾ ਬਸਰਾ ਨੇ ਬੇਟੇ ਦੇ ਨਾਲ ਪਿਆਰਾ ਜਿਹਾ ਵੀਡੀਓ ਕੀਤਾ ਸਾਂਝਾ

ਪਰ ਵਿਆਹ ਤੋਂ ਬਾਅਦ ਉਸ ਨੇ ਟੀਵੀ ਇੰਡਸਟਰੀ ਤੋਂ ਦੂਰੀ ਬਣਾ ਲਈ ਸੀ । ਜਿਸ ਤੋਂ ਬਾਅਦ ਉਹ ਹੁਣ ਮੁੜ ਤੋਂ ਮਨੋਰੰਜਨ ਜਗਤ ‘ਚ ਸਰਗਰਮ ਹੋਵੇਗੀ ।ਇਸ ਦਾ ਖੁਲਾਸਾ ਉਸ ਨੇ ਕੁਝ ਸਮਾਂ ਪਹਿਲਾਂ ਕੀਤਾ ਸੀ । ਉਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਹਰਭਜਨ ਸਿੰਘ ਨਾਲ ਵਿਆਹ ਤੋਂ ਬਾਅਦ ਉਸ ਦੇ ਘਰ ਦੋ ਬੱਚੇ ਹੋਏ ਹਨ ਇੱਕ ਧੀ ਅਤੇ ਇੱਕ ਪੁੱਤਰ ।

geeta basra image from instagram

ਬੇਟੇ ਦਾ ਜਨਮ ਕੁਝ ਸਮਾਂ ਪਹਿਲਾਂ ਹੀ ਹੋਇਆ ਹੈ । ਹਰਭਜਨ ਸਿੰਘ ਦੇ ਨਾਲ ਗੀਤਾ ਬਸਰਾ ਦੀ ਮੁਲਾਕਾਤ ਇੱਕ ਸ਼ੋਅ ਦੇ ਦੌਰਾਨ ਹੀ ਹੋਈ ਸੀ । ਜਿਸ ਤੋਂ ਬਾਅਦ ਦੋਵਾਂ ਨੇ ਲੰਮਾ ਸਮਾਂ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਵਿਆਹ ਕਰਵਾ ਲਿਆ ਸੀ । ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ ।

 

View this post on Instagram

 

A post shared by Geeta Basra (@geetabasra)

You may also like