ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸਿੱਖ ਸ਼ਰਧਾਲੂਆਂ ਨੂੰ ਮਿਲਿਆ ਤੋਹਫਾ, ਇਸ ਦਿਨ ਖੁੱਲੇਗਾ ਕਰਤਾਰਪੁਰ ਕੋਰੀਡੋਰ

Written by  Rupinder Kaler   |  November 16th 2021 05:14 PM  |  Updated: November 16th 2021 05:18 PM

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸਿੱਖ ਸ਼ਰਧਾਲੂਆਂ ਨੂੰ ਮਿਲਿਆ ਤੋਹਫਾ, ਇਸ ਦਿਨ ਖੁੱਲੇਗਾ ਕਰਤਾਰਪੁਰ ਕੋਰੀਡੋਰ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸਿੱਖ ਭਾਈਚਾਰੇ ਨੂੰ ਵੱਡਾ ਤੋਹਫਾ ਮਿਲਿਆ ਹੈ । ਕਰਤਾਰਪੁਰ ਕੋਰੀਡੋਰ (Kartarpur Sahib Corridor) ਮੁੜ ਖੁੱਲ਼ਣ ਜਾ ਰਿਹਾ ਹੈ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਕਾਇਦਾ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਵੀ ਦਿੱਤੀ । ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ, 'ਇਸ ਫੈਸਲੇ ਨਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ। ਇਕ ਵੱਡੇ ਫੈਸਲੇ ਵਿਚ ਮੋਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ (Kartarpur Sahib Corridor)  ਨੂੰ ਭਲਕੇ 17 ਨਵੰਬਰ ਤੋਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ । ਇਹ ਫੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।'

ਹੋਰ ਪੜ੍ਹੋ :

ਫੈਟ ਤੋਂ ਫਿੱਟ ਹੋਏ ਸਨ ਅਦਨਾਨ ਸਾਮੀ, ਇੱਕ ਵਾਰ ਫਿਰ ਦਿਖਾਈ ਦੇਣ ਲੱਗਿਆ ਮੋਟਾਪਾ, ਵੀਡੀਓ ਵਾਇਰਲ

kartarpur gurdwara

ਤੁਹਾਨੂੰ ਦੱਸ ਦਿੰਦੇ ਹਾਂ ਕਿ ਕਰਤਾਰਪੁਰ ਸਾਹਿਬ ਕੋਰੀਡੋਰ (Kartarpur Sahib Corridor)  ਮਾਰਚ 2020 ਤੋਂ ਕੋਰੋਨਾ ਖਤਰੇ ਦੇ ਮੱਦੇਨਜ਼ਰ ਬੰਦ ਕਰ ਦਿੱਤਾ ਗਿਆ ਸੀ । ਪਰ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰਕੇ ਸਿੱਖਾਂ ਨੂੰ ਗੁਰਪੁਰਬ ਤੋਂ ਪਹਿਲਾਂ ਤੋਹਫ਼ਾ ਦਿੱਤਾ ਹੈ।

ਉੱਧਰ ਵੱਖ ਵੱਖ ਸਿਆਸੀ ਆਗੂਆਂ ਤੇ ਸਿੱਖ ਜੱਥੇਬੰਦੀਆ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਕਦਮ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਇਹ ਮੁੱਦਾ ਭਾਰਤ ਸਰਕਾਰ ਕੋਲ ਕਈ ਵਾਰ ਉਠਾਇਆ ਹੈ। ਪਵਿੱਤਰ ਦਿਹਾੜੇ 'ਤੇ ਦਰਸ਼ਨ ਦੀਦਾਰੇ ਕਰਨ ਲਈ ਉਤਾਵਲੇ ਸਿੱਖ ਭਾਈਚਾਰੇ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਅਰਦਾਸ ਸੁਣੀ ਗਈ।

ਹਰਸਿਮਰਤ ਕੌਰ ਬਾਦਲ ਨੇ ਕਿਹਾ, ''ਅਸੀਂ ਗੁਰਪੁਰਬ ਦੇ ਸ਼ੁਭ ਮੌਕੇ ਤੋਂ ਪਹਿਲਾਂ ਕਰਤਾਰਪੁਰ ਲਾਂਘੇ (Kartarpur Sahib Corridor)  ਨੂੰ ਦੁਬਾਰਾ ਖੋਲ੍ਹਣ ਦੇ ਕਦਮ ਦਾ ਤਹਿ ਦਿਲੋਂ ਸੁਆਗਤ ਕਰਦੇ ਹਾਂ। ਸਿੱਖ ਸੰਗਤਾਂ ਵੱਲੋਂ ਕੀਤੀ ਗਈ ਸਮੂਹਿਕ ਅਰਦਾਸ ਆਖਰਕਾਰ ਗੁਰੂ ਸਾਹਿਬ ਨੇ ਸੁਣ ਲਈ ਹੈ ਅਤੇ ਹੁਣ ਉਹ ਪਵਿੱਤਰ ਅਸਥਾਨ ਦੇ ‘ਖੁੱਲ੍ਹੇ ਦਰਸ਼ਨ ਦੀਦਾਰੇ’ ਕਰ ਸਕਦੇ ਹਨ।'' ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਨਾਲ ਸਿੱਖ ਸੰਗਤਾਂ ਵਿੱਚ ਬਹੁਤ ਹੀ ਖੁਸ਼ੀ ਪਾਈ ਜਾ ਰਹੀ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network