ਗਿੱਲ ਰੌਂਤਾ ਨੇ ਸਿੱਧੂ ਮੂਸੇਵਾਲੇ ਦੇ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਗੁਰੂ ਘਰ ‘ਚ ਲੰਗਰ ਛੱਕਦੇ ਹੋਏ ਆ ਰਹੇ ਨੇ ਨਜ਼ਰ
ਗਿੱਲ ਰੌਂਤਾ ਨੇ ਸਿੱਧੂ ਮੂਸੇਵਾਲੇ ਦੇ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਗੁਰੂ ਘਰ ‘ਚ ਲੰਗਰ ਛੱਕਦੇ ਹੋਏ ਆ ਰਹੇ ਨੇ ਨਜ਼ਰ
ਸਿੱਧੂ ਮੂਸੇਵਾਲਾ ਜੋ ਕਿ ਏਨੀਂ ਦਿਨੀਂ ਆਪਣੀ ਫ਼ਿਲਮ ‘ਯੈੱਸ ਆਈ ਐੱਮ ਸਟੂਡੈਂਟ’ (Yes I Am Student) ਕਰਕੇ ਖੂਬ ਸੁਰਖੀਆਂ ਵਟੋਰ ਰਹੇ ਨੇ। ਇਹ ਫ਼ਿਲਮ 22 ਅਕਤੂਬਰ ਨੂੰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਈ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲ ਰਿਹਾ ਹੈ। ਇਸ ਫ਼ਿਲਮ ਨੂੰ ਪੀਟੀਸੀ ਗਲੋਬ ਮੂਵੀਜ਼ ਵੱਲੋਂ ਦੇਸ਼ ਭਰ ਦੇ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਗਿਆ ਹੈ।
ਵਿਦੇਸ਼ਾਂ ‘ਚ ਵਧੀਆ ਜ਼ਿੰਦਗੀ ਲਈ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੀ ਕਹਾਣੀ ਨੂੰ ਨਾਮੀ ਗੀਤਕਾਰ ਗਿੱਲ ਰੌਂਤਾ ਨੇ ਲਿਖੀ ਹੈ । ਗਿੱਲ ਰੌਂਤਾ ਆਪਣੀ ਕਹਾਣੀ ਦੇ ਰਾਹੀਂ, ਸਟੂਡੈਂਟ ਵੀਜ਼ੇ ‘ਤੇ ਵਿਦੇਸ਼ ‘ਚ ਗਏ ਪੰਜਾਬੀ ਨੌਜਵਾਨਾਂ ਦੀ ਸੰਘਰਸ਼ ਦੀ ਕਹਾਣੀ ਨੂੰ ਵੱਡੇ ਪਰਦੇ ਉੱਤੇ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਲੋਕ ਵੱਲੋਂ ਮਿਲ ਰਹੇ ਪਿਆਰ ਤੋਂ ਪਤਾ ਚੱਲ ਰਿਹਾ ਹੈ ਕਿ ਉਹ ਆਪਣੀ ਇਸ ਕੋਸ਼ਿਸ਼ ‘ਚ ਕਾਮਯਾਬ ਰਹੇ ਹਨ। ਪਰਮਾਤਮਾ ਦਾ ਧੰਨਵਾਦ ਕਰਦੇ ਹੋਏ ਗੀਤਕਾਰ ਗਿੱਲ ਰੌਂਤਾ ਆਪਣੀ ਅਤੇ ਸਿੱਧੂ ਮੂਸੇਵਾਲਾ ਦੀ ਇੱਕ ਖ਼ਾਸ ਤਸਵੀਰ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ।
ਹੋਰ ਪੜ੍ਹੋ : ਸੁਸ਼ਮਿਤਾ ਸੇਨ ਦੀ ਭਾਬੀ ਚਾਰੂ ਅਸੋਪਾ ਦੀ ਹਸਪਤਾਲ ਤੋਂ ਤਸਵੀਰਾਂ ਆਈਆਂ ਸਾਹਮਣੇ, ਨਵਜੰਮੀ ਬੱਚੀ ਦੇ ਨਾਲ ਆਈ ਨਜ਼ਰ

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਨਾਨਕ ਨਾਮ ਚੜਦੀਕਲਾ ਤੇਰੇ ਭਾਣੇ ਸਰਬੱਤ ਦਾ ਭਲਾ #yesiamstudent’ ਨਾਲ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਅਤੇ ਡਾਇਰੈਕਟਰ ਫ਼ਿਲਮ ਦੇ ਡਾਇਰੈਕਟਰ ਤਰਨਵੀਰ ਸਿੰਘ ਜਗਪਾਲ (Tarnvir Singh Jagpal) ਨੂੰ ਟੈਗ ਕੀਤਾ ਹੈ। ਇਸ ਤਸਵੀਰ ਗਿੱਲ ਰੌਂਤਾ ਅਤੇ ਸਿੱਧੂ ਮੂਸੇਵਾਲਾ ਗੁਰੂ ਘਰ ‘ਚ ਲੰਗਰ ਛੱਕਦੇ ਹੋਏ ਨਜ਼ਰ ਆ ਰਹੇ ਹਨ। ਪ੍ਰਸ਼ੰਸਕਾਂ ਵੱਲੋਂ ਇਸ ਤਸਵੀਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
