ਗਿੱਪੀ ਗਰੇਵਾਲ ਆਪਣੇ ਪਰਿਵਾਰ ਦੇ ਨਾਲ ਮਿਲੇ CM ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਨੂੰ ਦਿੱਤੀ ਵਿਆਹ ਦੀ ਵਧਾਈ, ਦੇਖੋ ਨਵੀਂ ਵਿਆਹੀ ਜੋੜੀ ਦੀਆਂ ਕੁਝ ਖ਼ੂਬਸੂਰਤ ਤਸਵੀਰਾਂ

written by Lajwinder kaur | July 17, 2022

Gippy Grewal And His family meet CM Bhagwant And Dr. Gurpreet Kaur: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਲ ਹੀ ’ਚ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਬੰਧਨ ’ਚ ਬੱਝੇ ਹਨ। ਉਨ੍ਹਾਂ ਨੇ 7 ਜੁਲਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਜ਼ੂਰੀ ‘ਚ ਗੁਰਪ੍ਰੀਤ ਕੌਰ ਨਾਲ ਲਾਵਾਂ ਲਈਆਂ ਸਨ।

ਭਗਵੰਤ ਮਾਨ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ। ਵਿਆਹ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਈ ਸਿਆਸੀ ਆਗੂਆਂ ਅਤੇ ਕਲਾਕਾਰਾਂ ਵੱਲੋਂ ਵਧਾਈ ਦਿੱਤੀ ਜਾ ਰਹੀ ਹੈ। ਹੁਣ ਪੰਜਾਬੀ ਮਿਊਜ਼ਿਕ ਅਤੇ ਫ਼ਿਲਮੀ ਜਗਤ ਦੇ ਨਾਮੀ ਅਦਾਕਾਰ ਗਿੱਪੀ ਗਰੇਵਾਲ ਜੋ ਕਿ ਆਪਣੇ ਪੂਰੇ ਪਰਿਵਾਰ ਦੇ ਨਾਲ ਨਵੀਂ ਵਿਆਹੀ ਜੋੜੀ ਨੂੰ ਵਧਾਈਆਂ ਦੇਣ ਪਹੁੰਚੇ।

ਹੋਰ ਪੜ੍ਹੋ : ਆ ਕੀ! ਸਰਗੁਣ ਮਹਿਤਾ ਨੇ ਪਤੀ ਰਵੀ ਦੁਬੇ ਨਾਲ ਮਿਲਕੇ ਰੈਸਟੋਰੈਂਟ ’ਚ ਤੋੜੀਆਂ ਪਲੇਟਾਂ, ਵੀਡੀਓ ਵਾਇਰਲ

Newlyweds CM Bhagwant Mann, wife Dr Gurpreet Kaur visit Golden Temple, seek blessings Image Source: Twitter

ਗਾਇਕ ਗਿੱਪੀ ਗਰੇਵਾਲ ਨੇ ਹਾਲ ਹੀ ਚ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਨਾਲ ਕੁਝ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਨੇ। ਤਸਵੀਰਾਂ ਚ ਗਿੱਪੀ ਗਰੇਵਾਲ, ਰਵਨੀਤ ਗਰੇਵਾਲ, ਏਕਮ, ਸ਼ਿੰਦਾ ਅਤੇ ਗੁਰਬਾਜ਼ ਨਵੀਂ ਵਿਆਹੀ ਜੋੜੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਨਾਲ ਨਜ਼ਰ ਆ ਰਹੇ ਹਨ।

gurbaaz grewal with cm bhagwant mann

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਿੱਪੀ ਗਰੇਵਾਲ ਨੇ ਲਿਖਿਆ ਹੈ- 'ਮਾਣਯੋਗ ਮੁੱਖ ਮੰਤਰੀ @bhagwantmann1 ਜੀ ਅਤੇ ਡਾਕਟਰ ਗੁਰਪ੍ਰੀਤ ਕੌਰ ਜੀ ਨੂੰ ਵਿਆਹੁਤਾ ਜੀਵਨ ਦੀਆਂ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ...ਵਾਹਿਗੁਰੂ ਹਮੇਸ਼ਾ ਮੇਹਰ ਰੱਖਣ ਅਤੇ ਖੁਸ਼ਹਾਲ ਵਿਆਹੁਤਾ ਜੀਵਨ ਬਖਸ਼ਣ...ਏਕਮ ਅਤੇ ਸ਼ਿੰਦਾ ਖੁਸ਼ ਹਨ ਕਿਉਂਕਿ ਤੁਸੀਂ ਉਨ੍ਹਾਂ ਨੂੰ ਖੇਡਾਂ ਲਈ ਪ੍ਰੇਰਿਤ ਕੀਤਾ...ਗੁਰਬਾਜ਼ ਨੂੰ ਕੁੱਤਿਆਂ ਦਾ ਬਹੁਤ ਸ਼ੌਕ ਹੈ ਅਤੇ ਉਹ ਤੁਹਾਡੇ ਪਾਲਤੂ ਕੁੱਤਿਆਂ ਨੂੰ ਬਹੁਤ ਯਾਦ ਕਰ ਰਿਹਾ ਹੈ...I thanks for your kind gesture for me and my family'। ਇਸ ਪੋਸਟ ਉੱਤੇ ਕਲਾਕਾਰ ਅਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਵਧਾਈਆਂ ਦੇ ਰਹੇ ਹਨ।

inside image of bhagwant mann with gippy grewal family

ਦੱਸ ਦਈਏ ਇਸ ਤੋਂ ਪਹਿਲਾਂ ਭਗਵੰਤ ਮਾਨ ਦੇ ਖ਼ਾਸ ਦੋਸਤ ਕਰਮਜੀਤ ਅਨਮੋਲ ਵੀ ਆਪਣੇ ਪਰਿਵਾਰ ਦੇ ਨਾਲ ਸੀ.ਐੱਮ ਹਾਊਸ ਚ ਪਹੁੰਚੇ ਸਨ ਅਤੇ ਨਵੀਂ ਵਿਆਹੀ ਨੂੰ ਆਪਣੀ ਸ਼ੁਭਕਾਮਨਾਵਾਂ ਦਿੱਤੀਆਂ ਸਨ। ਦੱਸ ਦਈਏ ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦਾ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਗਿਆ ਸੀ, ਜਿਸ ਕਰਕੇ ਪਰਿਵਾਰਕ ਮੈਂਬਰ ਤੇ 20 ਲੋਕਾਂ ਨੂੰ ਸ਼ਾਮਿਲ ਕੀਤਾ ਗਿਆ ਸੀ। ਵਿਆਹ ਤੋਂ ਬਾਅਦ ਹੁਣ ਕਲਾਕਾਰ ਅਤੇ ਸਿਆਸੀ ਆਗੂ ਵੀ ਇਸ ਨਵੀਂ ਵਿਆਹੀ ਜੋੜੀ ਨੂੰ ਵਧਾਈਆਂ ਦੇ ਰਹੇ ਹਨ।

 

You may also like