ਗਿੱਪੀ ਗਰੇਵਾਲ ਅਤੇ ਅਫਸਾਨਾ ਖ਼ਾਨ ਦੀ ਆਵਾਜ਼ ‘ਚ ਨਵਾਂ ਗੀਤ ‘ਜੀਨ’ ਰਿਲੀਜ਼

written by Shaminder | October 19, 2021

ਫ਼ਿਲਮ ਪਾਣੀ ‘ਚ ਮਧਾਣੀ ਦਾ ਨਵਾਂ ਗੀਤ ‘ਜੀਨ’ (Jean)  ਗਿੱਪੀ ਗਰੇਵਾਲ  (Gippy Grewal) ਅਤੇ ਅਫਸਾਨਾ ਖ਼ਾਨ ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਜਦੋਂਕਿ ਗੀਤ ਨੂੰ ਆਪਣੇ ਮਿਊਜ਼ਿਕ ਦੇ ਨਾਲ ਸ਼ਿੰਗਾਰਿਆ ਹੈ ਪ੍ਰਸਿੱਧ ਸੰਗੀਤਕਾਰ ਜਤਿੰਦਰ ਸ਼ਾਹ ਨੇ । ਇਸ ਗੀਤ ‘ਚ ਇੱਕ ਕੁੜੀ ਦੇ ਜਜ਼ਬਾਤਾਂ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਇੱਕ ਕੁੜੀ ਦਾ ਜੀਨ ਪਾਉਣ ਦਾ ਦਿਲ ਕਰਦਾ ਹੈ, ਪਰ ਉਹ ਕੁਝ ਮਜ਼ਬੂਰੀਆਂ ਕਰਕੇ ਜੀਨ ਨਹੀਂ ਪਾਉਂਦੀ ।

Neeru and gippy, -min image From instagram

ਹੋਰ ਪੜ੍ਹੋ : ਅਦਾਕਾਰਾ ਯੁਵਿਕਾ ਨੂੰ ਹਰਿਆਣਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਲੱਗੇ ਗੰਭੀਰ ਇਲਜ਼ਾਮ

ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਗਿੱਪੀ ਗਰੇਵਾਲ ਦੇ ਨਾਲ ਨੀਰੂ ਬਾਜਵਾ ਇਸ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਹਨ । ਇਸ ਤੋਂ ਇਲਾਵਾ ਹਾਰਬੀ ਸੰਘਾ, ਕਰਮਜੀਤ ਅਨਮੋਲ ਸਣੇ ਹੋਰ ਕਈ ਕਲਾਕਾਰ ਵੀ ਨਜ਼ਰ ਆ ਰਹੇ ਹਨ ।

Gippy and team -min image From Instagram

ਇਸ ਦੇ ਨਾਲ ਹੀ ਗੁਰਪ੍ਰੀਤ ਘੁੱਗੀ, ਰੁਪਿੰਦਰ ਰੂਪੀ ਸਣੇ ਹੋਰ ਕਈ ਕਲਾਕਾਰ ਵੀ ਰੌਣਕਾਂ ਲਗਾ ਰਹੇ ਹਨ । ਇਹ ਫ਼ਿਲਮ ੪ ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ ਇਸ ਤੋਂ ਪਹਿਲਾਂ ਫ਼ਿਲਮ ਦੇ ਗੀਤ ਰਿਲੀਜ਼ ਹੋ ਰਹੇ ਹਨ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਜਲਦ ਹੀ ਉਹ ਸਤਿੰਦਰ ਸਰਤਾਜ ਦੇ ਨਾਲ ‘ਕਲੀ ਜੋਟਾ’ ਫ਼ਿਲਮ ‘ਚ ਨਜ਼ਰ ਆਉਣਗੇ ।

You may also like