Advertisment

ਗਿੱਪੀ ਗਰੇਵਾਲ ਤੇ ਗੁਰਲੇਜ ਅਖਤਰ ਨਵੇਂ ਗੀਤ ‘ਸੋਨੇ ਦੀ ਡੱਬੀ’ ਨਾਲ ਪਵਾ ਰਹੇ ਨੇ ਭੰਗੜੇ, ਦਰਸ਼ਕਾਂ ਵੱਲੋਂ ਗੀਤ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

author-image
By Lajwinder kaur
New Update
ਗਿੱਪੀ ਗਰੇਵਾਲ ਤੇ ਗੁਰਲੇਜ ਅਖਤਰ ਨਵੇਂ ਗੀਤ ‘ਸੋਨੇ ਦੀ ਡੱਬੀ’ ਨਾਲ ਪਵਾ ਰਹੇ ਨੇ ਭੰਗੜੇ, ਦਰਸ਼ਕਾਂ ਵੱਲੋਂ ਗੀਤ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਉਹ ਇੱਕ ਹੋਰ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਨੇ । ‘ਸੋਨੇ ਦੀ ਡੱਬੀ’ ਗੀਤ ਨੂੰ ਗਿੱਪੀ ਗਰੇਵਾਲ ਤੇ ਗੁਰਲੇਜ ਅਖਤਰ ਹੋਰਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।
Advertisment
publive-image ਚੱਕਵੀਂ ਬੀਟ ਵਾਲਾ ਇਹ ਗੀਤ ਦਰਸ਼ਕਾਂ ਨੂੰ ਭੰਗੜਾ ਪਵਾ ਰਿਹਾ ਹੈ । ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਹੈਪੀ ਰਾਏਕੋਟੀ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ । ਗੀਤ ਦਾ ਵੀਡੀਓ ਰੌਬੀ ਸਿੰਘ ਵੱਲੋਂ ਤਿਆਰ ਕੀਤਾ ਗਿਆ ਹੈ । ਇਸ ਗੀਤ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਖੁਦ ਗਿੱਪੀ ਗਰੇਵਾਲ ਤੇ ਮਾਡਲ Nidhhi Tapadiaa । ਇਹ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਇਸ ਗੀਤ ਨੂੰ Music Builderzz ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ । publive-image  ਜੇ ਗੱਲ ਕਰੀਏ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ । ਇਸ ਤੋਂ ਇਲਾਵਾ ਉਹ ਫ਼ਿਲਮੀ ਜਗਤ ‘ਚ ਕਾਫੀ ਸਰਗਰਮ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment