ਪੰਜਾਬੀ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

written by Pushp Raj | July 14, 2022

Gippy Grewal pay obeisance at Sri Harmandir Sahib: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਅੱਜ ਤੜਕੇ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਵਿਖੇ ਪਹੁੰਚੇ। ਇਥੇ ਗਿੱਪੀ ਗਰੇਵਾਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਦੀ ਅਪੀਲ ਕੀਤੀ।

Gippy Grewal pays obeisance at Golden Temple in Amritsar Image Source: Twitter

ਗਿੱਪੀ ਗਰੇਵਾਲ ਅੱਜ ਤੜਕੇ ਪਰਿਵਾਰ ਨਾਲ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਥੇ ਉਨ੍ਹਾਂ ਨੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਥੇ ਉਨ੍ਹਾਂ ਨੇ ਸ਼ਬਦ ਕੀਰਤਨ ਦਾ ਸਰਵਣ ਕੀਤਾ।

ਇਸ ਮਗਰੋਂ ਗਿੱਪੀ ਗਰੇਵਾਲ ਨੇ ਮੀਡੀਆ ਨਾਲ ਗੱਲਬਾਤ ਵੀ ਕੀਤੀ। ਮੀਡੀਆ ਨਾਲ ਰੁਬਰੂ ਹੁੰਦੇ ਹੋਏ ਗਿੱਪੀ ਗਰੇਵਾਲ ਨੇ ਦੱਸਿਆ ਕਿ ਉਹ ਪਰਿਵਾਰ ਨਾਲ ਗੁਰੂ ਘਰ ਅਸ਼ੀਰਵਾਦ ਲੈਣ ਆਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਰਮਜੀਤ ਸਿੰਘ ਅਨਮੋਲ ਨੂੰ ਪੰਜਾਬੀ ਫਿਲਮ ਇੰਡਸਟਰੀ ਦਾ ਮੋਢੀ ਬਣਾਏ ਜਾਣ 'ਤੇ ਵਧਾਈ ਦਿੱਤੀ।

Gippy Grewal pays obeisance at Golden Temple in Amritsar Image Source: Twitter

ਇਸ ਮੌਕੇ ਜਦੋਂ ਪੱਤਰਕਾਰਾਂ ਨੇ ਗਿੱਪੀ ਕੋਲੋਂ ਹੋਰਨਾਂ ਕਲਾਕਾਰਾਂ ਨੂੰ ਜਾਨੋ ਮਾਰਨ ਦੀਆਂ ਧਮਕੀ ਮਿਲਣ ਦਾ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਅਜੇ ਸਿੱਧੂ ਬਾਈ ਨੂੰ ਇਨਸਾਫ ਦਵਾਉਣ ਲਈ ਮੁਹਿੰਮ ਜਾਰੀ ਹੈ। ਉਨ੍ਹਾਂ ਨੂੰ ਕਾਨੂੰਨੀ ਵਿਵਸਥਾ 'ਤੇ ਪੂਰਾ ਭਰੋਸਾ ਹੈ।

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਹਾਲ ਹੀ 'ਚ ਉਨ੍ਹਾਂ ਦਾ ਗੀਤ 'ਮੁਟਿਆਰੇ ਨੀ' ਰਿਲੀਜ਼ ਹੋਇਆ ਹੈ। ਜਿਸ ਨੂੰ ਸੋਸ਼ਲ ਮੀਡੀਆ ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Image Source: Twitter

ਹੋਰ ਪੜ੍ਹੋ: ਸੁਸ਼ਮਿਤਾ ਵਧਾਈ ਸੇਨ ਨੇ ਫੈਨਜ਼ ਨੂੰ ਖ਼ਾਸ ਅੰਦਾਜ਼ 'ਚ ਦਿੱਤੀ ਗੁਰੂ ਪੂਰਨਿਮਾ ਦੀ ਵਧਾਈ

ਇਸ ਸਾਲ ਗਿੱਪੀ ਗਰੇਵਾਲ ਕੋਲ ਕਈ ਫਿਲਮਾਂ ਦੇ ਪ੍ਰੋਜੈਕਟਸ ਹਨ, ਮਈ ਮਹੀਨੇ ਦੇ ਵਿੱਚ ਉਨ੍ਹਾਂ ਦੀ ਫਿਲਮ ਮਾਂ ਰਿਲੀਜ਼ ਹੋਈ ਸੀ। ਇਸ ਫਿਲਮ ਨੇ ਦਰਸ਼ਕਾਂ ਨੂੰ ਬੇਹੱਦ ਭਾਵੁਕ ਕਰ ਦਿੱਤਾ ਸੀ। ਇਸ ਫਿਲਮ ਵਿੱਚ ਉਨ੍ਹਾਂ ਨਾਲ ਬਾਲੀਵੁੱਡ ਅਦਾਕਾਰਾ ਦਿਵਿਆ ਦੱਤਾ ਵੀ ਨਜ਼ਰ ਆਈ। ਜਲਦ ਹੀ ਗਿੱਪੀ ਗਰੇਵਾਲ ਆਮਿਰ ਖਾਨ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕਰਨ ਵਾਲੇ ਹਨ। ਇਹ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਗਿੱਪੀ ਜਲਦ ਹੀ ਬਾਲੀਵੁੱਡ ਵਿੱਚ ਵੀ ਡੈਬਿਊ ਕਰ ਸਕਦੇ ਹਨ।

You may also like