ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਦੀ ਫ਼ਿਲਮ 'ਹਨੀਮੂਨ' ਦਾ ਮੋਸ਼ਨ ਪੋਸਟਰ ਹੋਇਆ ਰਿਲੀਜ਼

written by Pushp Raj | September 24, 2022 01:03pm

Film 'Honeymoon' Motion poster release: ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਅਤੇ ਅਦਾਕਾਰਾ ਜੈਸਮੀਨ ਭਸੀਨ ਆਪਣੀ ਆਉਣ ਵਾਲੀ ਫ਼ਿਲਮ 'ਹਨੀਮੂਨ' ਦੇ ਨਾਲ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਣਗੇ। ਗਿੱਪੀ ਗਰੇਵਾਲ ਤੇ ਜੈਸਮੀਨ ਦੀ ਇਸ ਫ਼ਿਲਮ 'ਹਨੀਮੂਨ' ਦਾ ਨਵਾਂ ਮੋਸ਼ਨ ਪੋਸਟਰ ਰਿਲੀਜ਼ ਹੋ ਗਿਆ ਹੈ, ਅਤੇ  ਫ਼ਿਲਮ ਮੇਕਰਸ ਨੇ ਇਸ ਫ਼ਿਲਮ ਦੀ ਰਿਲੀਜ਼ ਦਾ ਵੀ ਐਲਾਨ ਕਰ ਦਿੱਤਾ ਹੈ। ਗਿੱਪੀ ਦੇ ਫੈਨਜ਼ ਇਸ ਫ਼ਿਲਮ ਨੂੰ ਵੇਖਣ ਲਈ ਉਤਸ਼ਾਹਿਤ ਹਨ।

Image Source: Instagram

ਅਦਾਕਾਰ ਗਿੱਪੀ ਗਰੇਵਾਲ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਆਪਣੀ ਨਵੀਂ ਫ਼ਿਲਮ 'ਹਨੀਮੂਨ' ਦਾ ਨਵਾਂ ਮੋਸ਼ਨ ਪੋਸਟਰ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਿਲਮ ਦੀ ਰਿਲੀਜ਼ ਡੇਟ ਦੀ ਜਾਣਕਾਰੀ ਵੀ ਸ਼ੇਅਰ ਕੀਤੀ ਹੈ।

Image Source: Instagram

ਗਿੱਪੀ ਗਰੇਵਾਲ ਨੇ ਆਪਣੀ ਪੋਸਟ ਵਿੱਚ ਫ਼ਿਲਮ ਬਾਰੇ ਜਾਣਕਾਰੀ ਦਿੰਦੇ ਹੋਏ ਕੈਪਸ਼ਨ ਵਿੱਚ ਲਿਖਿਆ, "Vaari varsi khatan gaya si khat k liyanda loon, Mehfil taan sajjdi je puri Family manawe honeymoon. Ess Diwali 25th Oct nu Family Entertainer aa rahi aa thuade nazdiki cinema de vich. #HoneymoonOn25thOct #Honeymoon "

ਦੱਸ ਦਈਏ ਕਿ ਗਿੱਪੀ ਗਰੇਵਾਲ ਤੇ ਜੈਸਮੀਨ ਦੀ ਫ਼ਿਲਮ ਹਨੀਮੂਨ 25 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਫ਼ਿਲਮ ਦਾ ਨਿਰਦੇਸ਼ਨ ਅਮਰਪ੍ਰੀਤ ਸਿੰਘ ਛਾਬੜਾ ਕਰ ਰਹੇ ਹਨ। ਇਸ ਫ਼ਿਲਮ ਦੇ ਲੇਖਕ ਨਰੇਸ਼ ਕਥੂਰੀਆ ਹਨ।

Image Source: Instagram

ਹੋਰ ਪੜ੍ਹੋ: ਕੀ ਆਪਣੇ ਸੰਗੀਤ ਲੇਬਲ 'ਕਾਲੀ ਦੋਨਾਲੀ ਮਿਊਜ਼ਿਕ' ਨੂੰ ਬੰਦ ਕਰਨ ਜਾ ਰਹੇ ਨੇ ਰੈਪਰ ਬੋਹੇਮੀਆ ? ਗਾਇਕ ਦੀ ਪੋਸਟ ਵੇਖ ਦੁਚਿੱਤੀ 'ਚ ਪਏ ਫੈਨਜ਼

ਫ਼ਿਲਮ ਹਨੀਮੂਨ ਇੱਕ ਫੈਮਿਲੀ ਡਰਾਮਾ ਅਤੇ ਕਾਮੇਡੀ ਉੱਤੇ ਅਧਾਰਿਤ ਫ਼ਿਲਮ ਹੈ। ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਤੋਂ ਇਲਾਵਾ ਕਰਮਜੀਤ ਅਨਮੋਲ, ਨਾਸਿਰ ਚਿਨਯੋਤੀ, ਹਾਰਬੀ ਸੰਘਾ, ਨਿਰਮਲ ਰਿਸ਼ੀ, ਸਰਦਾਰ ਸੋਹੀ, ਰਾਜ ਧਾਲੀਵਾਲ ਸਣੇ ਹੋਰ ਕਈ ਮਸ਼ਹੂਰ ਪੰਜਾਬੀ ਕਲਾਕਾਰ ਨਜ਼ਰ ਆਉਣਗੇ। ਫੈਨਜ਼ ਗਿੱਪੀ ਗਰੇਵਾਲ ਦੀ ਇਸ ਕਾਮੇਡੀ ਫ਼ਿਲਮ ਨੂੰ ਵੇਖਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

You may also like