ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਨੇ ਫੈਨਜ਼ ਨੂੰ ਦਿੱਤਾ ਸਰਪ੍ਰਾਈਜ਼, ਕੀਤਾ ਇੱਕ ਹੋਰ ਨਵੀਂ ਫ਼ਿਲਮ ਦਾ ਐਲਾਨ, ਫੈਨਜ਼ ਦੇ ਰਹੇ ਨੇ ਮੁਬਾਰਕਾਂ

written by Lajwinder kaur | October 14, 2020

ਪੰਜਾਬੀ ਫ਼ਿਲਮੀ ਜਗਤ ਜੋ ਕਿ ਦਿਨੋ-ਦਿਨ ਆਸਮਾਨ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ । ਜਿਸ ਦੇ ਚੱਲਦੇ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਹੋਰਾਂ ਨੇ ਆਪਣੀ ਇੱਕ ਹੋਰ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ਜੀ ਹਾਂ ਗਿੱਪੀ ਤੇ ਨੀਰੂ ਦੀ ਜੋੜੀ ‘ਫੱਟੇ ਦਿੰਦੇ ਚੱਕ ਪੰਜਾਬੀ’ ਟਾਈਟਲ ਹੇਠ ਬਣਨ ਵਾਲੀ ਨਵੀਂ ਪੰਜਾਬੀ ਫ਼ਿਲਮ ‘ਚ ਦਿਖਾਈ ਦੇਵੇਗੀ।neeru and gippy

ਹੋਰ ਪੜ੍ਹੋ : ਰੇਦਾਨ ਹੋਇਆ ਪੰਜ ਮਹੀਨੇ ਦਾ, ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਨੇ ਕੇਕ ਕੱਟ ਕੇ ਮਨਾਇਆ ਜਸ਼ਨ, ਤਸਵੀਰਾਂ ਆਈਆਂ ਸਾਹਮਣੇ

ਗਿੱਪੀ ਗਰੇਵਾਲ ਤੇ ਨੀਰੂ ਨੇ ਆਪੋ-ਆਪਣੇ ਇੰਸਟਾਗ੍ਰਾਮ ਅਕਾਉਂਟ ਫ਼ਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘#PhatteDindeChakkPunjabi ਵਰਲਡ ਵਾਈਡ ਰਿਲੀਜ਼ ਹੋਵੇਗੀ 16 ਜੁਲਾਈ 2021’ ।

gippy grewal announced his new movie phatte dinde chak punjabi

ਇਸ ਫ਼ਿਲਮ ‘ਚ ਬਾਲੀਵੁੱਡ ਐਕਟਰ ਅਨੂ ਕਪੂਰ, ਰਾਣਾ ਰਣਬੀਰ ਤੋਂ ਇਲਾਵਾ ਪਾਕਿਸਤਾਨੀ ਕਲਾਕਾਰ ਨਸੀਮ ਵਿੱਕੀ, ਅਹਿਮਦ ਅਲੀ ਬੱਟ ਤੇ ਕਈ ਹੋਰ ਕਲਾਕਾਰ ਇਸ ਫ਼ਿਲਮ ‘ਚ ਅਦਾਕਾਰੀ ਦਾ ਤੜਕਾ ਲਗਾਉਂਦੇ ਹੋਏ ਨਜ਼ਰ ਆਉਣਗੇ ।

gippy and neeru

ਫ਼ਿਲਮ ਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਦਰਸ਼ਕ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਨਜ਼ਰ ਆ ਰਹੇ ਨੇ । ਪ੍ਰਸ਼ੰਸਕ ਕਮੈਂਟ ਕਰਕੇ ਇਸ ਫ਼ਿਲਮ ਦੀ ਸਟਾਰ ਕਾਸਟ ਨੂੰ ਵਧਾਈਆਂ ਦੇ ਰਹੇ ਨੇ ।

You may also like