Trending:
ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਪਾਣੀ ‘ਚ ਮਧਾਣੀ’ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਪਹਿਲੇ ਦਿਨ ਹੀ ਬਾਕਸ ਆਫ਼ਿਸ ‘ਤੇ ਕੀਤੀ ਸ਼ਾਨਦਾਰ ਕਮਾਈ
ਪੰਜਾਬੀ ਫ਼ਿਲਮਾਂ ਲਗਾਤਾਰ ਆਪਣੇ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੀਆਂ ਹਨ। ਹਰ ਹਫਤੇ ਨਵੀਆਂ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ। ਇਸ ਵੀਕੈਂਡ ਰਿਲੀਜ਼ ਹੋਈ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਦੀ ਮੋਸਟ ਅਵੇਟਡ ਫ਼ਿਲਮ ‘ਪਾਣੀ ‘ਚ ਮਧਾਣੀ’। ਜੀ ਹਾਂ 5 ਨਵੰਬਰ ਨੂੰ ਰਿਲੀਜ਼ ਹੋਈ ਫ਼ਿਲਮ ਦਰਸ਼ਕਾਂ ਦੀ ਉਮੀਦ ਉਪਰ ਖਰੀ ਉੱਤਰੀ ਹੈ । ਜਿਸ ਕਰਕੇ ਫ਼ਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਗਿੱਪੀ ਗਰੇਵਾਲ ਨੇ ਆਪਣੀ ਫ਼ਿਲਮ ਦੀ ਪਹਿਲੇ ਦਿਨ ਦੀ ਕੁਲੈਕਸ਼ਨ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਫ਼ਿਲਮ ਦਾ ਪੋਸਟਰ ਸ਼ੇਅਰ ਕੀਤਾ ਹੋਇਆ ਹੈ ਜਿਸ ਉੱਤੇ ਲਿਖਿਆ ਹੈ ਇਸ ਫ਼ਿਲਮ ਨੇ ਵਰਲਡ ਵਾਈਡ 2.45ਕਰੋੜ ਦੀ ਕਮਾਈ ਕੀਤੀ ਹੈ । ਇਸ ਫ਼ਿਲਮ ਨੂੰ ਲੈ ਕੇ ‘ਪਾਣੀ ‘ਚ ਮਧਾਣੀ’ (PAANI CH MADHAANI ) ਫ਼ਿਲਮ ਦੀ ਪੂਰੀ ਸਟਾਰ ਕਾਸਟ ਕਾਫੀ ਉਤਸੁਕ ਸੀ। ਦਰਸ਼ਕਾਂ ਵੱਲੋਂ ਫ਼ਿਲਮ ਨੂੰ ਚੰਗਾ ਰਿਸਪਾਂਸ ਮਿਲ ਰਿਹਾ ਹੈ।

ਇਸ ਫ਼ਿਲਮ ਦੇ ਗੀਤ ਵੀ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਨੇ। ਇਸ ਫ਼ਿਲਮ ਵਿੱਚ ਗਿੱਪੀ ਤੇ ਨੀਰੂ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਾਰਬੀ ਸੰਘਾ,ਪਾਕਿਸਤਾਨੀ ਕਾਮੇਡੀਅਨ ਇਫਤਿਖਾਰ ਠਾਕੁਰ ਤੋਂ ਇਲਾਵਾ ਕਈ ਹੋਰ ਕਲਾਕਾਰ ਵੀ ਨਜ਼ਰ ਆਉਣਗੇ । ਵਿਜੇ ਕੁਮਾਰ ਅਰੋੜਾ ਨੇ ਇਸ ਫ਼ਿਲਮ ਨੂੰ ਡਾਇਰੈਕਟ ਕੀਤਾ ਹੈ ਅਤੇ ਫ਼ਿਲਮ ਦੀ ਕਹਾਣੀ ਨਾਮੀ ਲੇਖਕ ਤੇ ਅਦਾਕਾਰ ਨਰੇਸ਼ ਕਥੂਰੀਆ ਨੇ ਲਿਖੀ ਹੈ । ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ ਮਨੀ ਧਾਲੀਵਾਲ, ਸੰਨੀ ਰਾਜ, ਡਾ. ਪ੍ਰਭਜੋਤ ਸਿੰਘ ਸਿੱਧੂ । ਇਹ ਫ਼ਿਲਮ ਇੰਡੀਆ ਦੇ ਨਾਲ ਵਿਦੇਸ਼ਾਂ ਚ ਵੀ ਰਿਲੀਜ਼ ਹੋ ਚੁੱਕੀ ਹੈ।
View this post on Instagram