
ਗਿੱਪੀ ਗਰੇਵਾਲ (Gippy Grewal) ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਅਦਾਕਾਰ ਨੇ ਆਪਣੀ ਨਵੀਂ ਫ਼ਿਲਮ (New Movie) ‘ਸ਼ੇਰਾਂ ਦੀ ਕੌਮ ਪੰਜਾਬੀ’ (Sheran Di Kaum) ਦਾ ਐਲਾਨ ਕੀਤਾ ਹੈ । ਜਿਸ ਦਾ ਇੱਕ ਪੋਸਟਰ ਵੀ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ ।

ਇਸ ਪੋਸਟਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਮੇਰੇ ਜਨਮ ਦਿਨ ‘ਤੇ ਖ਼ਾਸ ਅਨਾਊਂਸਮੈਂਟ ‘ਸ਼ੇਰਾਂ ਦੀ ਕੌਮ ਪੰਜਾਬੀ’ । ਇਹ ਫ਼ਿਲਮ ਅਗਲੇ ਸਾਲ 12 ਅਪ੍ਰੈਲ 2024 ‘ਚ ਰਿਲੀਜ਼ ਹੋਵੇਗੀ । ਇਸ ਫ਼ਿਲਮ ਦੇ ਪੋਸਟਰ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਇਸ ਦੀ ਰਿਲੀਜ਼ ਡੇਟ ਨੂੰ ਵੀ ਰਿਵੀਲ ਕੀਤਾ ਹੈ ।
ਜਿਸ ਤਰ੍ਹਾਂ ਕਿ ਨਾਮ ਤੋਂ ਹੀ ਸਪੱਸ਼ਟ ਹੈ ਕਿ ਇਹ ਫ਼ਿਲਮ ਪੰਜਾਬੀਆਂ ਦੀ ਬਹਾਦਰੀ ਅਤੇ ਵੀਰਤਾ ਨੂੰ ਦਰਸਾਏਗੀ । ਫ਼ਿਲਮ ‘ਚ ਗਿੱਪੀ ਗਰੇਵਾਲ ਮੁੱਖ ਕਿਰਦਾਰ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਹੋਰ ਵੀ ਕਈ ਕਲਾਕਾਰ ਦਿਖਾਈ ਦੇਣਗੇ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।

ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਲ-ਨਾਲ ਗਾਇਕੀ ਦੇ ਖੇਤਰ ‘ਚ ਵੀ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਹਾਲਾਂਕਿ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਹੀ ਕੀਤੀ ਸੀ, ਪਰ ਹੌਲੀ ਹੌਲੀ ਫ਼ਿਲਮਾਂ ‘ਚ ਵੀ ਉਹ ਸਰਗਰਮ ਹੋ ਗਏ ਅਤੇ ਹੁਣ ਉਹ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਰਹੇ ਹਨ ।
View this post on Instagram