
‘ਮਿਆਨ ਇੱਕ ਤੇ ਤਲਵਾਰਾਂ ਚਾਰ …. ਖੜਕਾ ਤਾਂ ਹਊਗਾ’ ਇਸ ਟੈਗ ਲਾਈਨ ਦੇ ਨਾਲ ਗਾਇਕ ਅਤੇ ਐਕਟਰ ਗਿੱਪੀ ਗਰੇਵਾਲ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਇੱਕ ਹੋਰ ਖੁਸ਼ਖਬਰੀ ਸ਼ੇਅਰ ਕੀਤੀ ਹੈ। ਜੀ ਹਾਂ ਉਨ੍ਹਾਂ ਆਪਣੀ ਇੱਕ ਹੋਰ ਅਗਲੀ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਉਹ ਵਾਰਨਿੰਗ ਫ਼ਿਲਮ ਦਾ ਸਿਕਵਲ ਭਾਗ ਲੈ ਕੇ ਆ ਰਹੇ ਨੇ।
ਹੋਰ ਪੜ੍ਹੋ : ਮਿਸ ਪੂਜਾ ਨੇ ਆਪਣੇ ਲਾਡਲੇ ਪੁੱਤ ਅਲਾਪ ਦੇ ਨਾਲ ਸ਼ੇਅਰ ਕੀਤਾ ਇਹ ਕਿਊਟ ਜਿਹਾ ਵੀਡੀਓ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗਿੱਪੀ ਗਰੇਵਾਲ ਨੇ ਵਾਰਨਿੰਗ-2 (Warning-2) ਦਾ ਪੋਸਟਰ ਸ਼ੇਅਰ ਕਰ ਦਿੱਤਾ ਹੈ ਤੇ ਨਾਲ ਹੀ ਫ਼ਿਲਮ ਦੀ ਰਿਲੀਜ਼ ਡੇਟ ਵੀ ਸ਼ੇਅਰ ਕਰ ਦਿੱਤੀ ਹੈ। ਉਨ੍ਹਾਂ ਨੇ ਪੋਸਟਰ ਸਾਂਝਾ ਕਰਦੇ ਹੋਏ ਦੱਸਿਆ ਹੈ ਕਿ ਇਹ ਫ਼ਿਲਮ ਅਗਲੇ ਸਾਲ 22 ਜੁਲਾਈ ਨੂੰ ਰਿਲੀਜ਼ ਹੋਵੇਗੀ। ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਦੱਸ ਦਈਏ ਹਾਲ ਹੀ ‘ਚ 19 ਨਵੰਬਰ ਨੂੰ ਵਾਰਨਿੰਗ ਫ਼ਿਲਮ ਰਿਲੀਜ਼ ਹੋਈ ਹੈ । ਇਹ ਫ਼ਿਲਮ ਬਾਕਸ ਆਫ਼ਿਸ ਉੱਤੇ ਕਮਾਲ ਦਾ ਪ੍ਰਦਰਸ਼ਨ ਕਰ ਰਹੀ ਹੈ। ਇਸ ਫ਼ਿਲਮ ਨੇ ਸ਼ੁਕਰਵਾਰ ਅਤੇ ਸ਼ਨੀਵਾਰ ਦੋ ਦਿਨਾਂ ‘ਚ ਹੀ 3 ਕਰੋੜ 58 ਲੱਖ ਦੀ ਕਮਾਈ ਕਰ ਲਈ ਹੈ। ਇਹ ਫ਼ਿਲਮ ਤਿੰਨ ਮੁੱਖ ਕਿਰਦਾਰਾਂ ਪੰਮਾ, ਸ਼ਿੰਦਾ ਅਤੇ ਗੇਜਾ ਦੇ ਆਲੇ ਦੁਆਲੇ ਘੁੰਮਦੀ ਹੋਈ ਨਜ਼ਰ ਆ ਰਹੀ ਹੈ । ਪੰਮਾ ਦਾ ਕਿਰਦਾਰ ਪ੍ਰਿੰਸ ਕੰਵਲਜੀਤ ਨਿਭਾ ਰਿਹਾ ਹੈ, ਸ਼ਿੰਦਾ ਦੇ ਕਿਰਦਾਰ ‘ਚ ਧੀਰਜ ਕੁਮਾਰ ਅਤੇ ਗਿੱਪੀ ਗਰੇਵਾਲ ਗੇਜਾ ਨਾਂਅ ਦੇ ਕਿਰਦਾਰ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਇਸ ਫ਼ਿਲਮ ਨੂੰ ਲਿਖਿਆ ਅਤੇ ਪ੍ਰੋਡਿਉਸ ਕੀਤਾ ਹੈ ਗਿੱਪੀ ਗਰੇਵਾਲ ਨੇ । ਅਮਰ ਹੁੰਦਲ ਵੱਲੋਂ ਹੀ ਇਸ ਨੂੰ ਡਾਇਰੈਕਟ ਕੀਤਾ ਗਿਆ ਹੈ। ਦੱਸ ਦਈਏ ਗਿੱਪੀ ਗਰੇਵਾਲ ਬੈਕ ਟੂ ਬੈਕ ਆਪਣੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਲਈ ਤਿਆਰ ਹੈ। ਵਾਰਨਿੰਗ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਪਾਣੀ ‘ਚ ਮਧਾਣੀ’ ਵੀ ਸਿਨੇਮਾ ਘਰਾਂ ‘ਚ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ।
View this post on Instagram