ਗਿੱਪੀ ਗਰੇਵਾਲ ਨੇ ‘ਕੈਰੀ ਆਨ ਜੱਟਾ-3’ ਦਾ ਕੀਤਾ ਐਲਾਨ

written by Shaminder | April 01, 2022

ਗਿੱਪੀ ਗਰੇਵਾਲ (Gippy Grewal)ਇੱਕ ਤੋਂ ਬਾਅਦ ਇੱਕ ਫ਼ਿਲਮਾਂ ਲੈ ਕੇ ਆ ਰਹੇ ਹਨ । ਬੀਤੇ ਦਿਨ ਉਨ੍ਹਾਂ ਨੇ ਮਾਂ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਸੀ । ਜਿਸ ਤੋਂ ਬਾਅਦ ਅਦਾਕਾਰ ਨੇ ਮੁੜ ਤੋਂ ਆਪਣੀ ਇੱਕ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ਇਸ ਫ਼ਿਲਮ ਦਾ ਨਾਮ ਹੈ ‘ਕੈਰੀ ਆਨ ਜੱਟਾ-3’ (Carry On Jatta-3)। ਇਹ ਫ਼ਿਲਮ ਕੈਰੀ ਆਨ ਜੱਟਾ ਦਾ ਸੀਕਵੇਲ ਹੈ । ਇਸ ਫ਼ਿਲਮ ਨੂੰ ਸਮੀਪ ਕੰਗ ਡਾਇਰੈਕਟ ਕਰਨਗੇ ਜਦੋਂਕਿ ਪ੍ਰੋਡਿਊਸ ਕਰਨਗੇ ਖੁਦ ਗਿੱਪੀ ਗਰੇਵਾਲ । ਇਸ ਫ਼ਿਲਮ ਦੇ ਐਲਾਨ ਦੇ ਨਾਲ –ਨਾਲ ਗਿੱਪੀ ਗਰੇਵਾਲ ਨੇ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਹੈ ।

Gippy Grewal announces 'Carry on Jatta 3'; Get ready to ROFL! Image Source: Instagram

ਹੋਰ ਪੜ੍ਹੋ : ਮਦਰਸ ਡੇਅ ‘ਤੇ ਗਿੱਪੀ ਗਰੇਵਾਲ ਵੱਲੋਂ ਪ੍ਰਸ਼ੰਸਕਾਂ ਨੂੰ ਦਿੱਤਾ ਜਾਵੇਗਾ ਵੱਡਾ ਤੋਹਫ਼ਾ

ਇਹ ਫ਼ਿਲਮ ਅਗਲੇ ਸਾਲ ਰਿਲੀਜ਼ ਹੋਵੇਗੀ । ਫ਼ਿਲਮ ‘ਚ ਬਿੰਨੂ ਢਿੱਲੋਂ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਨਰੇਸ਼ ਕਥੂਰੀਆ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ । ਫ਼ਿਲਮ ਨੂੰ ਲੈ ਕੇ ਜਿੱਥੇ ਫ਼ਿਲਮ ਦੀ ਸਟਾਰ ਕਾਸਟ ਉਤਸ਼ਾਹਿਤ ਹੈ, ਉੱਥੇ ਹੀ ਦਰਸ਼ਕ ਨੂੰ ਵੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਹੈ । ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਜਲਦ ਹੀ ਫ਼ਿਲਮ ‘ਮਾਂ’ ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਣਗੇ ।

Gippy-Grewal-

ਇਸ ਤੋਂ ਇਲਾਵਾ ਉਹ ਏਨੀਂ ਦਿਨੀਂ ਫ਼ਿਲਮ ‘ਹਨੀਮੂਨ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਜੈਸਮੀਨ ਨਜ਼ਰ ਆਉਣਗੇ । ਗਿੱਪੀ ਗਰੇਵਾਲ ਅਜਿਹੇ ਅਦਾਕਾਰ ਹਨ । ਜੋ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ । ਗਿੱਪੀ ਗਰੇਵਾਲ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ‘ਅਰਦਾਸ’ ਵਰਗੀਆਂ ਫ਼ਿਲਮਾਂ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੀਆਂ ਹਨ ।

 

You may also like