ਗਿੱਪੀ ਗਰੇਵਾਲ ਨੇ ਨਵੀਂ ਫ਼ਿਲਮ ‘ਆਊਟ ਲਾਅ’ ਦਾ ਕੀਤਾ ਐਲਾਨ

written by Shaminder | April 15, 2022

ਗਿੱਪੀ ਗਰੇਵਾਲ (Gippy Grewal )ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ਲੈ ਕੇ ਆ ਰਹੇ ਹਨ ।ਗਿੱਪੀ ਗਰੇਵਾਲ ਪੰਜਾਬੀ ਫਿਲਮ ਪ੍ਰੋਡਕਸ਼ਨ ਦੀ ਦੌੜ ਵਿੱਚ ਪਿੱਛੇ ਰਹਿਣ ਦੇ ਮੂਡ ਵਿੱਚ ਨਹੀਂ । ਗਾਇਕੀ, ਅਦਾਕਾਰੀ, ਲੇਖਣ ਅਤੇ ਨਿਰਦੇਸ਼ਨ ਦੇ ਖੇਤਰ ਵਿੱਚ ਸਫਲਤਾਪੂਰਵਕ ਆਪਣਾ ਨਾਮ ਕਮਾਉਣ ਤੋਂ ਬਾਅਦ ਗਿੱਪੀ ਗਰੇਵਾਲ ਹੁਣ ਫਿਲਮ ਨਿਰਮਾਤਾ ਦੇ ਖੇਤਰ ਵਿੱਚ ਕਮਾਲ ਕਰ ਰਿਹਾ ਹੈ । ਗਿੱਪੀ ਗਰੇਵਾਲ ਦੇ ਪ੍ਰੋਡਕਸ਼ਨ ਹਾਊਸ 'ਬਿੱਗ ਡੈਡੀ ਫਿਲਮਜ਼' ਨੇ ਹਾਲ ਹੀ 'ਚ ਨਵੀਂ ਪੰਜਾਬੀ ਫਿਲਮ ਦਾ ਐਲਾਨ ਕੀਤਾ ਹੈ। ਆਊਟ  ਲਾਅ (Out Law) ਨਾਮ ਦੀ ਇਸ ਫਿਲਮ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ ਬਿੱਗ ਡੈਡੀ ਫਿਲਮਜ਼ ਨੇ ਇੱਕ ਟਵੀਟ ਰਾਹੀਂ ਇਸ ਦਾ ਐਲਾਨ ਕੀਤਾ ਹੈ ।

gippy grewal ,

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਫ਼ਿਲਮ ‘ਹਨੀਮੂਨ’ ਦੀ ਸ਼ੂਟਿੰਗ ਪੂਰੀ ਹੋਣ ‘ਤੇ ਨੱਚ ਟੱਪ ਕੇ ਜਤਾਈ ਖੁਸ਼ੀ, ਵੇਖੋ ਵੀਡੀਓ

ਇਸ ਟਵੀਟ ਰਾਹੀਂ ਗਿੱਪੀ ਨੇ ਫਿਲਮ ਦੀ ਟੀਮ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਨੇ । ਇਸ ਫਿਲਮ ਦਾ ਨਿਰਦੇਸ਼ਨ ਬਲਜੀਤ ਸਿੰਘ ਦਿਓ ਕਰ ਰਹੇ ਨੇ । ਫਿਲਮ ਦੀ ਸਟਾਰ ਕਾਸਟ ਵਿੱਚ ਯੋਗਰਾਜ ਸਿੰਘ, ਪ੍ਰਿੰਸ ਕੰਵਲਜੀਤ, ਰਾਜ ਸਿੰਘ ਝਿੰਜਰ ਅਤੇ ਗਿੱਪੀ ਗਰੇਵਾਲ ਦੇ ਵੱਡੇ ਪੁੱਤਰ ਏਕਮ ਗਰੇਵਾਲ ਸ਼ਾਮਲ ਹਨ ।ਫਿਲਹਾਲ ਫਿਲਮ ਕਦੋਂ ਰਿਲੀਜ ਹੋਵੇਗੀ, ਫਿਲਮ ਦੀ ਥੀਮ ਕੀ ਹੈ ਇਸ ਦਾ ਹਾਲੇ ਕੋਈ ਖੁਲਾਸਾ ਨਹੀਂ ਹੋਇਆ ।

gippy grewal with baljeet deo

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਹਾਲ ਹੀ 'ਚ ਜੈਸਮੀਨ ਭਸੀਨ ਨਾਲ ਆਪਣੀ ਆਉਣ ਵਾਲੀ ਫਿਲਮ 'ਹਨੀਮੂਨ' ਦੀ ਸ਼ੂਟਿੰਗ ਪੂਰੀ ਕੀਤੀ ਹੈ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ‘ਅਰਦਾਸ’ ਅਤੇ ‘ਅਰਦਾਸ ਕਰਾਂ’ ਵਰਗੀਆਂ ਬਿਹਤਰੀਨ ਫ਼ਿਲਮਾਂ ਬਣਾਈਆਂ ਹਨ । ਜਲਦ ਹੀ ‘ਮਦਰਸ ਡੇਅ’ ਦੇ ਮੌਕੇ ‘ਤੇ ਉਹ ਆਪਣੀ ਫ਼ਿਲਮ ਰਿਲੀਜ਼ ਕਰਨ ਜਾ ਰਹੇ ਹਨ । ਜੋ ਕਿ ‘ਮਾਂ’ ਟਾਈਟਲ ਦੇ ਹੇਠ ਰਿਲੀਜ਼ ਹੋਵੇਗੀ ।

You may also like