ਗਿੱਪੀ ਗਰੇਵਾਲ ਦੀ ਫ਼ਿਲਮ ‘ਪਾਣੀ ਵਿੱਚ ਮਧਾਣੀ’ ਦੀ ਰਿਲੀਜਿੰਗ ਡੇਟ ਆਈ ਸਾਹਮਣੇ, ਹੁਣ ਇਸ ਦਿਨ ਫ਼ਿਲਮ ਹੋਵੇਗੀ ਰਿਲੀਜ਼

written by Rupinder Kaler | March 09, 2021

9 ਸਾਲਾਂ ਦੇ ਲੰਮੇ ਸਮੇਂ ਤੋਂ ਬਾਅਦ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੀ ਜੋੜੀ ਇੱਕ ਵਾਰ ਫਿਰ ਫ਼ਿਲਮ ‘ਪਾਣੀ ਵਿੱਚ ਮਧਾਣੀ’ ਨਜ਼ਰ ਆਉਣ ਵਾਲੀ ਹੈ । ਇਸ ਫ਼ਿਲਮ ਵਿੱਚ ਗਿੱਪੀ ਤੇ ਨੀਰੂ ਤੋਂ ਇਲਾਵਾ ਪਾਕਿਸਤਾਨੀ ਕਾਮੇਡੀਅਨ ਇਫਤਿਕਾਰ ਠਾਕੁਰ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਾਰਬੀ ਸੰਘਾ ਤੋ ਇਲਾਵਾ ਹੋਰ ਵੀ ਕਈ ਕਲਾਕਾਰ ਨਜ਼ਰ ਆਉਣਗੇ ।

image from gippy grewal's instagram

ਹੋਰ ਪੜ੍ਹੋ :

ਦਿਲਜੀਤ ਦੋਸਾਂਝ ਨੇ ਸ਼ੂਟਿੰਗ ਦੌਰਾਨ ਕੀਤੀ ਖੂਬ ਮਸਤੀ, ਸਾਂਝਾ ਕੀਤਾ ਵੀਡੀਓ

neeru Bajwa image from gippy grewal's instagram

ਇਸ ਸਭ ਦੇ ਚਲਦੇ ਗਿੱਪੀ ਗਰੇਵਾਲ ਨੇ ਆਪਣੀ ਫਿਲਮ 'ਪਾਣੀ 'ਚ ਮਧਾਣੀ' ਦੀ ਨਵੀਂ ਰਿਲੀਜ਼ਿੰਗ ਡੇਟ ਅਨਾਊਂਸ ਕਰ ਦਿੱਤੀ ਹੈ। ਗਿੱਪੀ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਫ਼ਿਲਮ 'ਪਾਣੀ 'ਚ ਮਧਾਣੀ' 21 ਮਈ, 2021 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।

neeru bajwa and gippy grewal image image from gippy grewal's instagram

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਫ਼ਿਲਮ ਤੋਂ ਬਾਅਦ ਗਿੱਪੀ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਵਿੱਚ ਨਜ਼ਰ ਆਉਣ ਵਾਲੇ ਹਨ । ਇਸ ਤੋਂ ਪਹਿਲਾ ਗਿੱਪੀ ਦੀ ਇਹ ਫਿਲਮ 12 ਫਰਵਰੀ 2021 ਨੂੰ ਰਿਲੀਜ਼ ਹੋਣੀ ਸੀ ਪਰ ਥੀਏਟਰ ਪੂਰੀ ਤਰ੍ਹਾਂ ਨਾ ਖੁੱਲ੍ਹਣ ਕਾਰਨ ਇਹ ਮੁਮਕਿਨ ਨਹੀਂ ਹੋਇਆ।0 Comments
0

You may also like