'Shinda Shinda No Papa' 'ਚ ਦੇਖਣ ਨੂੰ ਮਿਲੇਗੀ ਪਿਓ-ਪੁੱਤ ਦੀ ਜੋੜੀ; ਗਿੱਪੀ ਗਰੇਵਾਲ ਤੇ ਸ਼ਿੰਦਾ ਇਸ ਫਿਲਮ ਚ ਇੱਕਠੇ ਕਰਨਗੇ ਧਮਾਲ
'Shinda Shinda No Papa' 'ਚ ਦੇਖਣ ਨੂੰ ਮਿਲੇਗੀ ਪਿਓ-ਪੁੱਤ ਦੀ ਜੋੜੀ; ਗਿੱਪੀ ਗਰੇਵਾਲ ਤੇ ਸ਼ਿੰਦਾ ਇਸ ਫਿਲਮ ਚ ਇੱਕਠੇ ਕਰਨਗੇ ਧਮਾਲ
Gippy Grewal new film 'Shinda Shinda No Papa': ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਿਲ ਜਿੱਤਣ ਵਿੱਚ ਹਮੇਸ਼ਾ ਕਾਮਯਾਬ ਰਹੇ ਹਨ। ਕੋਰੋਨਾ ਕਾਲ ਤੋਂ ਬਾਅਦ ਗਿੱਪੀ ਗਰੇਵਾਲ ਆਪਣੀ ਇੱਕ ਤੋਂ ਬਾਅਦ ਇੱਕ ਨਵੀਂ ਫ਼ਿਲਮ ਰਾਹੀਂ ਦਰਸ਼ਕਾਂ ਨੂੰ ਸਰਪ੍ਰਾਈਜ਼ ਦੇ ਰਹੇ ਹਨ। ਹੁਣ ਗਿੱਪੀ ਗਰੇਵਾਲ ਨੇ ਆਪਣੀ 'ਸ਼ਿੰਦਾ ਸ਼ਿੰਦਾ ਨੋ ਪਾਪਾ' ਨਾਂਅ ਦੀ ਨਵੀਂ ਫ਼ਿਲਮ ਤੇ ਇਸ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ।
Image Source: Instagram
ਦੱਸ ਦਈਏ ਕਿ ਦਿਵਿਆ ਦੱਤਾ ਨਾਲ ਫ਼ਿਲਮ ਮਾਂ ਕਰਨ ਤੋਂ ਬਾਅਦ ਗਿੱਪੀ ਮੁੜ ਆਪਣੀ ਨਵੀਂ ਫ਼ਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਲੈ ਕੇ ਸੁਰਖੀਆਂ 'ਚ ਬਣੇ ਹੋਏ ਹਨ। ਇਹ ਫ਼ਿਲਮ 2 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ।
ਆਪਣੀ ਇਸ ਫ਼ਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਗਿੱਪੀ ਗਰੇਵਾਲ ਨੇ ਆਪਣੀ ਇੰਸਟਾਗ੍ਰਾਮ ਪੋਸਟ ਰਾਹੀਂ ਦਿੱਤੀ ਹੈ। ਗਿੱਪੀ ਇਸ ਫ਼ਿਲਮ ਵਿੱਚ ਬੇਟੇ ਸ਼ਿੰਦਾ ਗਰੇਵਾਲ ਨਾਲ ਨਜ਼ਰ ਆਉਣਗੇ।
ਇਸ ਫ਼ਿਲਮ ਦਾ ਟਾਈਟਲ 'ਸ਼ਿੰਦਾ ਸ਼ਿੰਦਾ ਨੋ ਪਾਪਾ' ਕਾਫੀ ਦਿਲਚਸਪ ਹੈ। ਫ਼ਿਲਮ ਦੇ ਟਾਈਟਲ ਨੇ ਦਰਸ਼ਕਾਂ ਦੀ ਉਤਸੁਕਤਾ ਨੂੰ ਹੋਰ ਵਧਾ ਦਿੱਤਾ ਹੈ। ਦਰਸ਼ਕ ਇਸ ਫ਼ਿਲਮ ਨੂੰ ਵੇਖਣ ਲਈ ਉਤਸ਼ਾਹਿਤ ਹਨ। ਟਾਈਟਲ ਤੋਂ ਇਹ ਗੱਲ ਪੂਰੀ ਤਰ੍ਹਾਂ ਸਾਫ ਹੋ ਗਈ ਹੈ ਕਿ ਫ਼ਿਲਮ ਵਿੱਚ ਗਿੱਪੀ ਗਰੇਵਾਲ ਤੇ ਸ਼ਿੰਦਾ ਗਰੇਵਾਲ ਯਾਨੀ ਕਿ ਪਿਉ-ਪੁੱਤ ਦੀ ਬੇਮਿਸਾਲ ਜੋੜੀ ਨਜ਼ਰ ਆਵੇਗੀ ਤੇ ਦਰਸ਼ਕ ਇਸ ਅਸਲ ਪਿਉ-ਪੁੱਤਰ ਦੀ ਆਪਸੀ ਕੈਮਿਸਟਰੀ ਨੂੰ ਸਕ੍ਰੀਨ ਉੱਤੇ ਵੀ ਵੇਖ ਸਕਣਗੇ।
Image Source: Instagram
ਗਿੱਪੀ ਗਰੇਵਾਲ ਨੇ ਫ਼ਿਲਮ ਦਾ ਪੋਸਟਰ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ। ਇਸ ਪੋਸਟਰ ਦੇ ਨਾਲ ਉਨ੍ਹਾਂ ਨੇ ਇੱਕ ਖ਼ਾਸ ਕੈਪਸ਼ਨ ਵੀ ਲਿਖਿਆ ਹੈ। ਗਿੱਪੀ ਨੇ ਕੈਪਸ਼ਨ ਵਿੱਚ ਲਿਖਿਆ, "This Baisakhi, get ready to roar with laughter. Shinda Shinda No Papa releasing worldwide in cinemas on 14th April 2023."
ਇਸ ਪੋਸਟ ਵਿੱਚ ਗਿੱਪੀ ਗਰੇਵਾਲ ਨੇ ਫ਼ਿਲਮ ਦੇ ਰਿਲੀਜ਼ ਡੇਟ ਬਾਰੇ ਵੀ ਜਾਣਕਾਰੀ ਦਿੱਤੀ ਹੈ। ਇਹ ਫ਼ਿਲਮ ਅਗਲੇ ਸਾਲ 14 ਅਪ੍ਰੈਲ 2023 ਵਿੱਚ ਵਿਸਾਖੀ ਦੇ ਦਿਹਾੜੇ ਰਿਲੀਜ਼ ਹੋਵੇਗੀ। ਇਸ ਫ਼ਿਲਮ ਬਾਰੇ ਹੋਰ ਗੱਲ ਕਰੀਏ ਤਾਂ ਇਸ ਫ਼ਿਲਮ ਨੂੰ ਅਮਰਪ੍ਰੀਤ ਜੀ.ਐਸ. ਛਾਬੜਾ ਡਾਇਰੈਕਟ ਕਰ ਰਹੇ ਹਨ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਤੇ ਸ਼ਿੰਦਾ ਗਰੇਵਾਲ ਫ਼ਿਲਮ 'ਅਰਦਾਸ ਕਰਾਂ' 'ਚ ਇਕੱਠੇ ਕੰਮ ਕਰ ਚੁੱਕੇ ਹਨ ਜੋ ਕਾਫੀ ਹਿੱਟ ਰਹੀ ਸੀ। ਹੁਣ, ਕਿਉਂਕਿ ਦੋਵੇਂ ਪਿਤਾ-ਪੁੱਤ ਪ੍ਰੋਫੈਸ਼ਨਲ ਤੌਰ 'ਤੇ ਇਕੱਠੇ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ, ਇਸ ਫੈਨਜ਼ ਲਈ ਰੀਲ-ਲਾਈਫ ਵਿੱਚ ਅਸਲ-ਜੀਵਨ ਦੀ ਕੈਮਿਸਟਰੀ ਦੇਖਣਾ ਬੇਹੱਦ ਖੁਸ਼ੀ ਦੀ ਗੱਲ ਹੋਵੇਗੀ।
Image Source: Instagram
ਜੇਕਰ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਗਿੱਪੀ ਨਾਂ ਮਹਿਜ਼ ਇੱਕ ਚੰਗੇ ਗਾਇਕ ਸਗੋਂ ਚੰਗੇ ਅਦਾਕਾਰ ਵੀ ਹਨ। ਇਸ ਫ਼ਿਲਮ ਤੋਂ ਇਲਾਵਾ ਗਿੱਪੀ ਯਾਰ ਮੇਰਾ ਤਿਤਲੀਆਂ ਵਰਗਾ, ਹਨੀਮੂਨ ਆਦਿ ਆਪਣੀ ਆਉਣ ਵਾਲੇ ਪ੍ਰੋਜੈਕਟਸ ਉੱਤੇ ਕੰਮ ਕਰ ਰਹੇ ਹਨ। ਫ਼ਿਲਮ ਹਨੀਮੂਨ ਦੇ ਵਿੱਚ ਗਿੱਪੀ ਨਾਲ ਅਦਾਕਾਰਾ ਜੈਸਮੀਨ ਭਸੀਨ ਵੀ ਨਜ਼ਰ ਆਵੇਗੀ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
