ਗਿੱਪੀ ਗਰੇਵਾਲ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ, ਤਸਵੀਰਾਂ ਹੋਈਆਂ ਵਾਇਰਲ, ਦੋਵੇਂ ਕਲਾਕਾਰ ਲੈ ਕੇ ਆ ਰਹੇ ਨੇ ਕੁਝ ਨਵਾਂ !

written by Lajwinder kaur | November 30, 2021

ਪੰਜਾਬੀ ਗਾਇਕ ਅਤੇ ਐਕਟਰ ਗਿੱਪੀ ਗਰੇਵਾਲ  Gippy Grewal,  ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਏਨੀਂ ਦਿਨੀਂ ਉਹ ਕੈਨੇਡਾ ਤੋਂ ਪੰਜਾਬ ਆਏ ਹੋਏ ਨੇ। ਹਾਲ ਹੀ ‘ਚ ਉਹ ਆਪਣੀ ਪੰਜਾਬੀ ਫ਼ਿਲਮ ‘ਪਾਣੀ ‘ਚ ਮਧਾਣੀ’ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਏ। ਉਹ ਬੈਕ ਟੂ ਬੈਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਨੇ। ਜੀ ਹਾਂ ਉਹ ਅਗਲੇ ਮਹੀਨੇ ਆਪਣੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋਣਗੇ।

inside image of satinder sartaaj with gippy grewal in canada

ਹੋਰ ਪੜ੍ਹੋ : ਕੜਾਹ ਪ੍ਰਸ਼ਾਦ ਬਣਾਉਂਦੀ ਨਜ਼ਰ ਆ ਰਹੀ ਇਸ ਬਜ਼ੁਰਗ ਬੇਬੇ ਨੇ ਜਿੱਤਿਆ ਹਰ ਇੱਕ ਦਿਲ, ਦਿਲਜੀਤ ਦੋਸਾਂਝ ਨੇ ਵੀ ਵੀਡੀਓ ਸ਼ੇਅਰ ਕਰਕੇ ਦਿੱਤਾ ਸਤਿਕਾਰ

ਗਿੱਪੀ ਗਰੇਵਾਲ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋਈ ਰਹੀਆਂ ਹਨ। ਜੀ ਹਾਂ ਉਹ ਸਿੱਧੂ ਮੂਸੇਵਾਲੇ ਦੇ ਘਰ ਗਏ ਸੀ। ਜਿੱਥੋ ਇਹ ਵੀਡੀਓ ਵਾਇਰਲ ਹੋ ਰਹੀਆਂ ਹਨ। ਇੱਕ ਤਸਵੀਰ ‘ਚ ਦੇਖ ਸਕਦੇ ਹੋਏ ਗਿੱਪੀ ਗਰੇਵਾਲ ਸਿੱਧੂ ਮੂਸੇਵਾਲਾ Sidhu Moosewala ਦੇ ਮਾਪਿਆਂ ਦੇ ਨਾਲ ਨਜ਼ਰ ਆ ਰਹੇ ਨੇ। ਦੂਜੀ ਤਸਵੀਰ ‘ਚ ਗਿੱਪੀ ਗਰੇਵਾਲ ਸਿੱਧੂ ਮੂਸੇਵਾਲਾ ਅਤੇ ਆਪਣੇ ਖਾਸ ਦੋਸਤ ਭਾਨੇ ਨਾਲ ਨਜ਼ਰ ਆ ਰਹੇ ਨੇ।

feature image of gippy greawal with sidhu moose wala

ਇਨ੍ਹਾਂ ਤਸਵੀਰਾਂ ਤੋਂ ਪ੍ਰਸ਼ੰਸਕ ਇਹ ਕਿਆਸ ਲਗਾ ਰਹੇ ਨੇ ਕੇ ਦੋਵੇਂ ਕਲਾਕਾਰ ਇਕੱਠੇ ਕੁਝ ਨਵਾਂ ਲੈ ਕੇ ਆ ਰਹੇ ਨੇ। ਇਹ ਤਾਂ ਹੁਣ ਆਉਣ ਵਾਲਾ ਸਮੇਂ ਹੀ ਦੱਸੇਗਾ ਗਿੱਪੀ ਗਰੇਵਾਲ ਅਤੇ ਸਿੱਧੂ ਮੂਸੇਵਾਲਾ ਇਕੱਠੇ ਗੀਤ ਜਾਂ ਫਿਰ ਫ਼ਿਲਮ ਲੈ ਕੇ ਆਉਂਦੇ ਨੇ।

ਹੋਰ ਪੜ੍ਹੋ : ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਨੇ ਵਿਆਹ ਦੀ ਵਰ੍ਹੇਗੰਢ ਮੌਕੇ ‘ਤੇ ਸੱਚਖੰਡ ਦਰਬਾਰ ਸਾਹਿਬ ‘ਚ ਟੇਕਿਆ ਮੱਥਾ, ਵੀਡੀਓ ਸ਼ੇਅਰ ਕਰਕੇ ਪ੍ਰਸ਼ੰਸਕਾਂ ਤੋਂ ਮੰਗੀਆਂ ਅਸੀਸਾਂ

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਮਲਟੀ ਸਟਾਰ ਕਲਾਕਾਰ ਨੇ। ਉਹ ਬਤੌਰ ਗਾਇਕ, ਐਕਟਰ, ਡਾਇਰੈਕਟਰ, ਲੇਖਕ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਕਈ ਸੁਪਰ ਹਿੱਟ ਫ਼ਿਲਮਾਂ ਪੰਜਾਬੀ ਮਿਊਜ਼ਿਕ ਜਗਤ ਨੂੰ ਦਿੱਤੀਆਂ ਹਨ। ਜੇ ਗੱਲ ਕਰੀਏ ਸਿੱਧੂ ਮੂਸੇਵਾਲਾ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਚਰਚਿਤ ਗਾਇਕ ਨੇ। ਜੋ ਕਿ ਆਪਣੇ ਗੀਤਾਂ ਕਰਕੇ ਚਰਚਾ ‘ਚ ਬਣੇ ਰਹਿੰਦੇ ਨੇ। ਸਿੱਧੂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ।

You may also like