
ਗਿੱਪੀ ਗਰੇਵਾਲ (Gippy Grewal) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਗੁਰਦੁਆਰਾ ਸਾਹਿਬ ‘ਚ ਨਜ਼ਰ ਆ ਰਹੇ ਹਨ ਤੇ ਸ੍ਰੀ ਗੂਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕ ਰਹੇ ਹਨ । ਇਸ ਵੀਡੀਓ ਦੀ ਬੈਕਗ੍ਰਾਊਂਡ ‘ਚ ਅਰਦਾਸ ਫ਼ਿਲਮ ਦਾ ਗੀਤ ਚੱਲ ਰਿਹਾ ਹੈ । ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰਕੇ ਆਪਣਾ ਪ੍ਰਤੀਕਰਮ ਦੇ ਰਹੇ ਹਨ ਅਤੇ ਹਰ ਕੋਈ ਵਾਹਿਗੁਰੂ ਦਾ ਸ਼ੁਕਰਾਨਾ ਕਰਦਾ ਹੋਇਆ ਨਜ਼ਰ ਆ ਰਿਹਾ ਹੈ ।

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਨਰੇਸ਼ ਕਥੂਰੀਆ ਤੇ ਕਰਮਜੀਤ ਅਨਮੋਲ ਨਾਲ ਕੀਤੀ ਮਸਤੀ, ਵੇਖੋ ਵੀਡੀਓ
ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ‘ਅਰਦਾਸ’ ਅਤੇ ‘ਅਰਦਾਸ ਕਰਾਂ’ ਵਰਗੀਆਂ ਫ਼ਿਲਮਾਂ ਬਨਾਉਣ ਵਾਲੇ ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।
ਇਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੱਤੀਆਂ । ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ । ਜਲਦ ਹੀ ਗਿੱਪੀ ਗਰੇਵਾਲ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ ।

ਜਿਸ ‘ਚ ਹਨੀਮੂਨ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।ਗਿੱਪੀ ਗਰੇਵਾਲ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਅੰਗਰੇਜ਼ੀ ਬੀਟ, ਪਾਵੇਂ ਫੁਲਕਾਰੀ ਉੱਤੇ ਵੇਲ ਬੂਟੀਆਂ ਸਣੇ ਕਈ ਗੀਤ ਸ਼ਾਮਿਲ ਹਨ । ਪਾਵੇਂ ਫੁਲਕਾਰੀ ਉੱਤੇ ਵੇਲ ਬੂਟੀਆਂ ਅਜਿਹਾ ਗੀਤ ਸੀ ਜਿਸ ਦੇ ਨਾਲ ਉਹ ਚਰਚਾ ‘ਚ ਆਏ ਸਨ ।
View this post on Instagram