
ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਏਨੀਂ ਦਿਨੀਂ ਆਪਣੇ ਪਰਿਵਾਰ ਦੇ ਨਾਲ ਕੁਆਲਟੀ ਟਾਈਮ ਬਿਤਾ ਰਹੇ ਹਨ। ਉਹ ਆਪਣੇ ਕੰਮ ਤੋਂ ਬ੍ਰੇਕ ਲੈ ਕੇ ਪਰਿਵਾਰ ਦੇ ਨਾਲ ਛੁੱਟੀਆਂ ਦਾ ਅਨੰਦ ਲੈਣ ਲਈ ਯੂ.ਐੱਸ ਪਹੁੰਚੇ ਹੋਏ ਹਨ। ਜਿੱਥੇ ਉਹ ਆਪਣੇ ਬੱਚਿਆਂ ਅਤੇ ਪਤਨੀ ਦੇ ਨਾਲ ਮਸਤੀ ਕਰਦੇ ਹੋਏ ਅਤੇ ਘੁੰਮਦੇ ਫਿਰਦੇ ਹੋਏ ਨਜ਼ਰ ਆ ਰਹੇ ਹਨ।
ਸੋਸ਼ਲ ਮੀਡੀਆ ਉੱਤੇ ਗਿੱਪੀ ਗਰੇਵਾਲ ਦੇ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ। ਹੰਬਲ ਕਿਡਜ਼ ਦੇ ਇੰਸਟਾਗ੍ਰਾਮ ਪੇਜ਼ ਉੱਤੇ ਗਰੇਵਾਲ ਪਰਿਵਾਰ ਦੀ ਇੱਕ ਤਸਵੀਰ ਸਾਂਝੀ ਕੀਤੀ ਗਈ ਹੈ, ਜਿਸ ‘ਚ ਗਿੱਪੀ ਗਰੇਵਾਲ ਆਪਣੀ ਪਤਨੀ ਰਵਨੀਤ ਗਰੇਵਾਲ ਅਤੇ ਪੁੱਤਰ ਏਕਮ, ਸ਼ਿੰਦਾ, ਗੁਰਬਾਜ਼ ਦੇ ਨਾਲ ਨਜ਼ਰ ਆ ਰਹੇ ਹਨ।
ਸਾਰੇ ਜਾਣੇ ਮਿਲਕੇ ਆਈਸਕ੍ਰੀਮ ਖਾਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਤੋਂ ਇਲਾਵਾ ਗੁਰਬਾਜ਼ ਦੇ ਪੇਜ਼ ਉੱਤੇ ਏਅਰਪੋਰਟ ਦੀ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਗੁਰਬਾਜ਼ ਤੇ ਸ਼ਿੰਦਾ ਮਸਤੀ ਦੇ ਨਾਲ ਕੁਸ਼ਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ।
ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਤੇ ਫ਼ਿਲਮ ਜਗਤ ਦੇ ਮਲਟੀ ਸਟਾਰ ਕਲਾਕਾਰ ਨੇ। ਉਨ੍ਹਾਂ ਨੇ ਗਾਇਕੀ ਦੇ ਖੇਤਰ ਚ ਆਪਣਾ ਨਾਮ ਬਣਾਇਆ ਅਤੇ ਫਿਰ ਅਦਾਕਾਰੀ ਜਗਤ 'ਚ ਆਪਣੇ ਕੰਮ ਨਾਲ ਵਾਹ ਵਾਹੀ ਖੱਟੀ। ਉਹ ਕਈ ਪੰਜਾਬੀ ਫ਼ਿਲਮਾਂ ਨੂੰ ਡਾਇਰੈਕਟ ਕਰਨ ਦੇ ਨਾਲ ਪ੍ਰੋਡਿਊਸ ਵੀ ਕਰ ਚੁੱਕੇ ਨੇ।

ਹਾਲ ਹੀ 'ਚ ਉਹ ਮਾਂ ਫ਼ਿਲਮ ਚ ਨਜ਼ਰ ਆਏ ਸਨ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਉਨ੍ਹਾਂ ਦੀ ਅਗਲੀਆਂ ਰਿਲੀਜ਼ ਹੋਣ ਵਾਲੀਆਂ ਫ਼ਿਲਮਾਂ ਨੇ ਹਨੀਮੂਨ, ਯਾਰ ਤਿੱਤਲੀਆਂ ਵਰਗਾ, ਕੈਰੀ ਆਨ ਜੱਟਾ 3 ਹਨ। ਉਹ ਫ਼ਿਲਮਾਂ ਦੇ ਨਾਲ-ਨਾਲ ਆਪਣੇ ਗੀਤ ਵੀ ਰਿਲੀਜ਼ ਕਰਦੇ ਰਹਿੰਦੇ ਹਨ।
View this post on Instagram