ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਗਿੱਪੀ ਗਰੇਵਾਲ ਦਾ ਆਪਣੇ ਬੱਚਿਆਂ ਦੇ ਨਾਲ ਮਸਤੀ ਕਰਦਿਆਂ ਦਾ ਇਹ ਵੀਡੀਓ

Written by  Lajwinder kaur   |  August 18th 2020 09:06 AM  |  Updated: August 17th 2020 09:35 PM

ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਗਿੱਪੀ ਗਰੇਵਾਲ ਦਾ ਆਪਣੇ ਬੱਚਿਆਂ ਦੇ ਨਾਲ ਮਸਤੀ ਕਰਦਿਆਂ ਦਾ ਇਹ ਵੀਡੀਓ

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਉੱਤੇ ਕਾਫੀ ਪਸੰਦ ਕੀਤਾ ਜਾਂਦਾ ਹੈ । ਏਕਮ, ਸ਼ਿੰਦਾ ਤੇ ਗੁਰਬਾਜ਼ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਟਰੈਂਡ ਕਰਦੀਆਂ ਨੇ ।

 ਗੁਰਬਾਜ਼ ਤੇ ਏਕਮ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਨੇ ਗੁਰਬਾਜ਼ ਨੂੰ ਗੋਦੀ ਚੁੱਕਿਆ ਹੈ ਤੇ ਉਹ ਆਪਣੇ ਵੱਡੇ ਬੇਟੇ ਨੂੰ ਸਵੇਰੇ ਜਲਦੀ ਉੱਠਣ ਦੀ ਨਸੀਹਤ ਕਰਦੇ ਹੋਏ ਨਜ਼ਰ ਆ ਰਹੇ ਨੇ ।ਦਰਸ਼ਕਾਂ ਨੂੰ ਇਹ ਵੀਡੀਓ ਵੀ ਖੂਬ ਪਸੰਦ ਆ ਰਹੀ ਹੈ ।

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਫੀ ਸਰਗਰਮ ਨੇ । ਇਸ ਸਾਲ ਉਹ ‘ਇੱਕ ਸੰਧੂ ਹੁੰਦਾ ਸੀ’ ਵਰਗੀ ਸੁਪਰ ਹਿੱਟ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਦਿਖਾਈ ਦਿੱਤੇ ਸਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network