ਗਿੱਪੀ ਗਰੇਵਾਲ ਨੇ ਫ਼ਿਲਮ ‘ਹਨੀਮੂਨ’ ਦੀ ਸਟਾਰ ਕਾਸਟ ਦੇ ਨਾਲ ਕੀਤੀ ਮਸਤੀ, ਵੇਖੋ ਵੀਡੀਓ

Written by  Shaminder   |  April 21st 2022 10:27 AM  |  Updated: April 21st 2022 10:27 AM

ਗਿੱਪੀ ਗਰੇਵਾਲ ਨੇ ਫ਼ਿਲਮ ‘ਹਨੀਮੂਨ’ ਦੀ ਸਟਾਰ ਕਾਸਟ ਦੇ ਨਾਲ ਕੀਤੀ ਮਸਤੀ, ਵੇਖੋ ਵੀਡੀਓ

ਗਿੱਪੀ ਗਰੇਵਾਲ (Gippy Grewal) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਿੱਪੀ ਗਰੇਵਾਲ, ਕਰਮਜੀਤ ਅਨਮੋਲ, ਸਰਦਾਰ ਸੋਹੀ, ਸੀਮਾ ਕੌਸ਼ਲ ਸਾਰੀ ਸਟਾਰ ਕਾਸਟ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਸ ਵੀਡੀਓ ‘ਚ ਕਰਮਜੀਤ ਅਨਮੋਲ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਗਿੱਪੀ ਗਰੇਵਾਲ ਇਸ ਵੀਡੀਓ ‘ਚ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ।

Karamjit Anmol -mi image From instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਨਵੀਂ ਫ਼ਿਲਮ ‘ਆਊਟ ਲਾਅ’ ਦਾ ਕੀਤਾ ਐਲਾਨ

ਦੱਸ ਦਈਏ ਕਿ ਬੀਤੇ ਦਿਨੀਂ ਗਿੱਪੀ ਗਰੇਵਾਲ ਦੀ ਫ਼ਿਲਮ ‘ਮਾਂ’ ਦਾ ਟ੍ਰੇਲਰ ਰਿਲੀਜ਼ ਹੋਇਆ ਹੈ । ਇਸ ਫ਼ਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਹ ਫ਼ਿਲਮ ਮਾਂ ਦਿਵਸ ‘ਤੇ ਰਿਲੀਜ਼ ਹੋਵੇਗੀ । ਫ਼ਿਲਮ ‘ਚ ਗਿੱਪੀ ਗਰੇਵਾਲ, ਦਿਵਿਆ ਦੱਤਾ ਅਤੇ ਬੱਬਲ ਰਾਏ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਨਿਰਮਲ ਰਿਸ਼ੀ ਸਣੇ ਹੋਰ ਕਈ ਕਲਾਕਾਰ ਵੀ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।

Gippy Grewal ,,-min

ਫ਼ਿਲਮ ਨੂੰ ਲੈ ਕੇ ਗਿੱਪੀ ਗਰੇਵਾਲ ਵੀ ਬੇਹੱਦ ਉਤਸ਼ਾੁਹਿਤ ਹਨ । ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਵੱਲੋਂ ਲਿਖੀ ਗਈ ਹੈ । ਗਿੱਪੀ ਗਰੇਵਾਲ ਦੀ ਫ਼ਿਲਮ ‘ਹਨੀਮੂਨ’ ਵੀ ਦਰਸ਼ਕਾਂ ਦੇ ਜਲਦ ਹੀ ਰੁਬਰੂ ਹੋਵੇਗੀ । ਇਸ ਫ਼ਿਲਮ ‘ਚ ਗਿੱਪੀ ਦੇ ਨਾਲ ਜੈਸਮੀਨ ਭਸੀਨ ਵੀ ਨਜ਼ਰ ਆਉਣਗੇ । ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਅੱਜ ਉਹ ਕਾਮਯਾਬ ਗਾਇਕ ਹੋਣ ਦੇ ਨਾਲ ਨਾਲ ਸਫਲ ਅਦਾਕਾਰ ਵੀ ਹਨ ।

 

View this post on Instagram

 

A post shared by ????? ?????? (@gippygrewal)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network