ਗਿੱਪੀ ਗਰੇਵਾਲ ਦਾ ਨਵਾਂ ਗੀਤ ‘Jadon Nachdi Tu’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

written by Lajwinder kaur | May 10, 2021

ਪੰਜਾਬੀ ਗਾਇਕ ਗਿੱਪੀ ਗਰੇਵਾਲ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਜੀ ਹਾਂ ਉਹ ‘ਜਦੋਂ ਨੱਚਦੀ ਤੂੰ’ (Jadon Nachdi Tu) ਚੱਕਵੀਂ ਬੀਟ ਵਾਲੇ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ। ਇਸ ਗੀਤ ਨੂੰ ਗਿੱਪੀ ਗਰੇਵਾਲ ਗਾਉਂਦੇ ਹੋਏ  ਨਜ਼ਰ ਆ ਰਹੇ ਨੇ ਤੇ ਰੈਪਰ Viruss ਨੇ ਆਪਣੇ ਰੈਪ ਦਾ ਤੜਕਾ ਲਗਾਇਆ ਹੈ।

gippy grewal punjabi Song Image Source: youtube

ਹੋਰ ਪੜ੍ਹੋ : ਇੰਦਰਜੀਤ ਨਿੱਕੂ ਨੇ ਪਹਿਲੀ ਵਾਰ ਆਪਣੇ ਪੂਰੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਇਹ ਖ਼ਾਸ ਫੋਟੋ, ਗਾਇਕ ਨੇ ਪਿਤਾ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਦਿੱਤੀ ਜਨਮਦਿਨ ਦੀ ਵਧਾਈ

inside image of new punjabi song jadon nachi tu Image Source: youtube

ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਤੋਂ ਲੈ ਕੇ ਮਿਊਜ਼ਿਕ Ullumanati ਨੇ ਦਿੱਤਾ ਹੈ। ਇਹ ਮਿਊਜ਼ਿਕ ਵੀਡੀਓ ਬਲਜੀਤ ਸਿੰਘ ਦਿਓ ਨੇ ਤਿਆਰ ਕੀਤਾ ਹੈ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਗਿੱਪੀ ਗਰੇਵਾਲ ਤੇ ਪੰਜਾਬੀ ਮਾਡਲ ਸਵਾਲੀਨਾ । ਇਸ ਗੀਤ ਨੂੰ ਹੰਬਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

inside image of punjabi Singer gippy grewal Image Source: youtube

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਾਕਮਾਲ ਕਲਾਕਾਰ ਨੇ, ਜਿਨ੍ਹਾਂ ਨੇ ਬਤੌਰ ਪੰਜਾਬੀ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਅੱਜ ਉਹ ਇੱਕ ਕਮਾਲ ਐਕਟਰ, ਡਾਇਰੈਕਟਰ, ਲੇਖਕ ਨੇ। ਉਨ੍ਹਾਂ ਦੀ ਕਈ ਫ਼ਿਲਮਾਂ ਵੱਡੇ ਪਰਦੇ ਉੱਤੇ ਉਤਰਨ ਦੇ ਲਈ ਤਿਆਰ ਨੇ। ਕੋਰੋਨਾ ਕਾਲ ਕਰਕੇ ਫ਼ਿਲਮਾਂ ਰਿਲੀਜ਼ ਨਹੀਂ ਹੋ ਪਾ ਰਹੀਆਂ ਨੇ। ਪਰ ਗਾਇਕ ਗਿੱਪੀ ਗਰੇਵਾਲ ਆਪਣੇ ਗੀਤਾਂ ਦੇ ਰਾਹੀਂ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਨੇ।

You may also like