ਗਿੱਪੀ ਗਰੇਵਾਲ ਆਪਣੇ ਨਵੇਂ ਗੀਤ ‘ਵਿਗੜ ਗਿਆ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਸੋਸ਼ਲ ਮੀਡੀਆ ‘ਤੇ,ਦੇਖੋ ਵੀਡੀਓ

Written by  Lajwinder kaur   |  May 13th 2020 11:19 AM  |  Updated: May 13th 2020 11:19 AM

ਗਿੱਪੀ ਗਰੇਵਾਲ ਆਪਣੇ ਨਵੇਂ ਗੀਤ ‘ਵਿਗੜ ਗਿਆ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਸੋਸ਼ਲ ਮੀਡੀਆ ‘ਤੇ,ਦੇਖੋ ਵੀਡੀਓ

ਦੇਸੀ ਰੌਕਸਟਾਰ ਯਾਨੀਕਿ ਗਿੱਪੀ ਗਰੇਵਾਲ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ‘ਵਿਗੜ ਗਿਆ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਹ ਗੀਤ ਬੀਟ ਸੌਂਗ ਹੈ ਜੋ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।

ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਨਾਮੀ ਗੀਤਕਾਰ ਰੈਵ ਹੰਜਰਾ ਦੀ ਕਲਮ ਜੋ ਨਿਕਲੇ ਨੇ ਅਤੇ ਸਨੈਪੀ ਨੇ ਆਪਣੇ ਮਿਊਜ਼ਿਕ ਦੇ ਨਾਲ ਗੀਤ ਨੂੰ ਚਾਰ ਚੰਨ ਲਗਾ ਦਿੱਤੇ ਨੇ । ਗਾਣੇ ਦਾ ਸ਼ਾਨਦਾਰ ਵੀਡੀਓ ਸੁੱਖ ਸੰਘੇੜਾ ਵੱਲੋਂ ਕਿਊਬਾ ‘ਚ ਸ਼ੂਟ ਕੀਤਾ ਗਿਆ ਹੈ । ਵੀਡੀਓ ‘ਚ ਗਿੱਪੀ ਗਰੇਵਾਲ ਵਿਦੇਸ਼ੀ ਮਾਡਲਾਂ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਹੰਬਲ ਮਿਊਜ਼ਿਕ ਲੇਬਲ ਦੇ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਗੀਤ ਨੂੰ ਰਿਲੀਜ਼ ਹੋਏ ਅਜੇ ਕੁਝ ਹੀ ਸਮਾਂ ਹੋਇਆ ਹੈ ਤੇ ਗੀਤ ਸੋਸ਼ਲ ਮੀਡੀਆ ‘ਤੇ ਛਾਇਆ ਹੋਇਆ ਹੈ ।

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਲਾਕਡਾਊਨ ‘ਚ ਲੋਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਇਸ ਤੋਂ ਪਹਿਲਾਂ ਉਹ ਨੱਚ ਨੱਚ ਤੇ ਮਿਸ ਯੂ ਗੀਤ ਦੇ ਨਾਲ ਦਰਸ਼ਕਾਂ ਐਂਨਟਰਟੇਨਮੈਂਟ ਕਰ ਚੁੱਕੇ ਨੇ । ਇਸ ਸਾਲ ਉਹ ‘ਇੱਕ ਸੰਧੂ ਹੁੰਦਾ ਸੀ’ ‘ਚ ਐਕਸ਼ਨ ਕਰਦੇ ਹੋਏ ਨਜ਼ਰ ਆਏ ਸਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network