ਗਿੱਪੀ ਗਰੇਵਾਲ ਨੇ ਆਮਿਰ ਖ਼ਾਨ ਦੇ ਨਾਲ ਕੀਤੀ ਮੁਲਾਕਾਤ, ਕੀ ਦੋਵੇਂ ਕਲਾਕਾਰ ਇਕੱਠੇ ਲੈ ਕੇ ਆ ਰਹੇ ਨੇ ਕੋਈ ਨਵਾਂ ਪ੍ਰੋਜੈਕਟ?

written by Lajwinder kaur | July 12, 2022

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਹਨ। ਅੱਜ ਹੀ ਉਨ੍ਹਾਂ ਦਾ ਨਵਾਂ ਗੀਤ  ‘ਮੁਟਿਆਰੇ ਨੀਂ’ ਰਿਲੀਜ਼ ਹੋਇਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਪਰ ਗਿੱਪੀ ਗਰੇਵਾਲ ਆਪਣੀ ਨਵੀਂ ਤਸਵੀਰ ਦੇ ਨਾਲ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਤਰ੍ਹਾਂ ਲੱਗ ਰਿਹਾ ਹੈ ਕਿ ਗਿੱਪੀ ਗਰੇਵਾਲ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਵਾਂ ਲੈ ਕੇ ਆ ਰਹੇ ਹਨ। ਗਿੱਪੀ ਗਰੇਵਾਲ ਨੇ ਸੰਜੇ ਦੱਤ ਤੋਂ ਬਾਅਦ ਹੁਣ ਆਮਿਰ ਖ਼ਾਨ ਨਾਲ ਕੀਤੀ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ ਹੈ ।

ਹੋਰ ਪੜ੍ਹੋ : ਰਾਖੀ ਸਾਵੰਤ ਨੇ ਖੁਦ ਮੀਂਹ ‘ਚ ਭਿੱਜ ਕੇ ਬਜ਼ੁਰਗ ਜੋੜੇ ਲਈ ਲੱਭਿਆ ਆਟੋਰਿਕਸ਼ਾ, ਅਦਾਕਾਰਾ ਦੀ ਦਰਿਆਦਿਲੀ ਦੇਖਕੇ ਪ੍ਰਸ਼ੰਸਕ ਕਰ ਰਹੇ ਨੇ ਤਾਰੀਫ

Mutiyare Ni song out: Gippy Grewal's voice and Olya Kryvenda's style will make you groove along Image Source: YouTube

ਗਿੱਪੀ ਗਰੇਵਾਲ ਨੇ ਆਪਣੀ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਸਟੋਰੀ ਸਾਂਝੀ ਕੀਤੀ ਹੈ, ਜਿਸ ਨੇ ਹਰ ਇੱਕ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਜੀ ਹਾਂ ਉਨ੍ਹਾਂ ਨੇ ਹੁਣ ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਯਾਨੀਕਿ ਆਮਿਰ ਖ਼ਾਨ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ। ਜਿਸ ਤੋਂ ਬਾਅਦ ਇਹ ਤਸਵੀਰ ਚਰਚਾ ਦਾ ਵਿਸ਼ਾ ਬਣ ਗਈ ਹੈ ਕਿ ਗਿੱਪੀ ਗਰੇਵਾਲ ਕੁਝ ਨਵਾਂ ਲੈ ਕੇ ਆ ਰਹੇ ਹਨ। ਫਿਲਹਾਲ ਇਸ ਬਾਰੇ ਗਿੱਪੀ ਗਰੇਵਾਲ ਨੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਹੁਣ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

gippy grewal with aamir and sanjay dutt

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਕਾਫੀ ਜ਼ਿਆਦਾ ਸਰਗਰਮ ਹਨ। ਹਾਲ ਹੀ ਚ ਉਹ ਮਾਂ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਸਨ।

ਇਸ ਫ਼ਿਲਮ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਉਨ੍ਹਾਂ ਦੀ ਝੋਲੀ ਕਈ ਫ਼ਿਲਮਾਂ ਜਿਵੇਂ ਯਾਰ ਮੇਰਾ ਤਿੱਤਲੀਆਂ ਵਰਗਾ, ਹਨੀਮੂਨ ਆਦਿ। ਇਸ ਤੋਂ ਇਲਾਵਾ ਉਹ ਸਮੇਂ-ਸਮੇਂ ‘ਤੇ ਆਪਣੇ ਸਿੰਗਲ ਅਤੇ ਡਿਊਟ ਸੌਂਗ ਲੈ ਕੇ ਆਉਂਦੇ ਰਹਿੰਦੇ ਹਨ।

 

You may also like