ਗਿੱਪੀ ਗਰੇਵਾਲ ਆਪਣੇ ਨਵੇਂ ਸਿੰਗਲ ਟਰੈਕ ‘ME & U’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

Written by  Lajwinder kaur   |  May 31st 2020 12:45 PM  |  Updated: May 31st 2020 12:53 PM

ਗਿੱਪੀ ਗਰੇਵਾਲ ਆਪਣੇ ਨਵੇਂ ਸਿੰਗਲ ਟਰੈਕ ‘ME & U’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

ਪੰਜਾਬੀ ਗਾਇਕ ਗਿੱਪੀ ਗਰੇਵਾਲ ਆਪਣੇ ਨਵੇਂ ਸਿੰਗਲ ਟਰੈਕ ‘ਮੀ ਐਂਡ ਯੂ’ (‘Me & U’) ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਨੇ । ਇਹ ਗੀਤ ਰੋਮਾਂਟਿਕ-ਸੈਡ ਜ਼ੌਨਰ ਦਾ ਹੈ ਜਿਸ ਨੂੰ ਗਿੱਪੀ ਗਰੇਵਾਲ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਨਾਮੀ ਗੀਤਕਾਰ ਹੈਪੀ ਰਾਏਕੋਟੀ ਦੀ ਕਲਮ ਚੋਂ ਹੀ ਨਿਕਲੇ ਨੇ ਤੇ ਗਾਣੇ ‘ਚ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਦਾ ਵੱਜ ਰਿਹਾ ਹੈ । ਗੀਤ ਦਾ ਵੀਡੀਓ ਦਿਓ ਸਟੂਡੀਓ ਵੱਲੋਂ ਕਮਾਲ ਦਾ ਤਿਆਰ ਕੀਤਾ ਗਿਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਖੁਦ ਗਿੱਪੀ ਗਰੇਵਾਲ ਤੇ ਪੰਜਾਬੀ ਅਦਾਕਾਰਾ ਤਾਨਿਆ । ਗਾਣੇ ਦੇ ਵੀਡੀਓ ‘ਚ ਦੋਵਾਂ ਦੀ ਪਿਆਰੀ ਜਿਹੀ ਨੋਕ-ਝੋਕ ਦੇਖਣ ਨੂੰ ਮਿਲ ਰਹੀ ਹੈ । ਗੀਤ ਦਾ ਵੀਡੀਓ ਟੀ ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਗਿੱਪੀ ਗਰੇਵਾਲ ਲਾਕਡਾਊਨ ਦੇ ਦੌਰਾਨ ਵੀ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਉਹ ਬਹੁਤ ਜਲਦ ਕਰਨ ਔਜਲਾ ਦੇ ਨਾਲ ਵੀ ਆਪਣੀ ਨਵੀਂ ਪੇਸ਼ਕਸ਼ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਨੇ, ਜਿਸਦੀ ਜਾਣਕਾਰੀ ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ‘ਤੇ ਪੋਸਟ ਪਾ ਕੇ ਦਿੱਤੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network