ਗਿੱਪੀ ਗਰੇਵਾਲ ਆਪਣੀ ਪਤਨੀ ਰਵਨੀਤ ਗਰੇਵਾਲ ਲਈ ਪਾਈ ਪਿਆਰੀ ਜਿਹੀ ਪੋਸਟ, ਦਿੱਤੀ ਮੈਰਿਜ ਐਨੀਵਰਸਰੀ ਦੀ ਵਧਾਈ

Written by  Lajwinder kaur   |  November 05th 2020 12:48 PM  |  Updated: November 05th 2020 12:55 PM

ਗਿੱਪੀ ਗਰੇਵਾਲ ਆਪਣੀ ਪਤਨੀ ਰਵਨੀਤ ਗਰੇਵਾਲ ਲਈ ਪਾਈ ਪਿਆਰੀ ਜਿਹੀ ਪੋਸਟ, ਦਿੱਤੀ ਮੈਰਿਜ ਐਨੀਵਰਸਰੀ ਦੀ ਵਧਾਈ

ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਇਹ ਮਹੀਨਾ ਗਿੱਪੀ ਗਰੇਵਾਲ ਦੀ ਲਈ ਬਹੁਤ ਹੀ ਖ਼ਾਸ ਹੈ । ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਛੋਟੇ ਬੇਟੇ ਗੁਰਬਾਜ਼ ਦਾ ਪਹਿਲਾ ਜਨਮ ਦਿਨ ਸੀ ।

gippy grewal and ravneet grewal instagram

ਹੋਰ ਪੜ੍ਹੋ : ਪਹਿਲੀ ਵਾਰ ਗਿੰਨੀ ਕਪੂਰ ਨੇ ਆਪਣੇ ਮੰਗੇਤਰ ਦੇ ਨਾਲ ਸ਼ੇਅਰ ਕੀਤੀ ਪਿਆਰੀ ਜਿਹੀ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਹੀ ਦੋਵਾਂ ਦੀ ਰੋਮਾਂਟਿਕ ਕਮਿਸਟਰੀ

ਅੱਜ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਹੈ । ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੀ ਲਾਈਫ ਪਾਰਟਨਰ ਰਵਨੀਤ ਗਰੇਵਾਲ ਨੂੰ ਮੈਰਿਜ ਐਨੀਵਰਸਰੀ ਦੀ ਵਧਾਈ ਦਿੱਤੀ ਹੈ।

gippy grewal with his with ravneet grewal

ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ, ‘ਇਸ ਦੁਨੀਆਂ ਵਿਚ ਕੋਈ ਵੀ ਚੀਜ਼ ਇੰਨੀ ਸ਼ਾਨਦਾਰ ਨਹੀਂ ਹੋ ਸਕਦੀ ਜਿੰਨਾ ਪਿਆਰ ਤੁਸੀਂ ਮੈਨੂੰ ਦਿੱਤਾ ਹੈ। ਤੁਹਾਡਾ ਪਿਆਰ ਮੇਰੇ ਦਿਨ ਨੂੰ ਬਹੁਤ ਚਮਕਦਾਰ ਬਣਾਉਂਦਾ ਹੈ । ਮੇਰੀ ਜ਼ਿੰਦਗੀ ਨੂੰ ਸਾਰੇ ਰੰਗਾਂ ਨਾਲ ਭਰਪੂਰ ਕਰ ਦਿੱਤਾ ਹੈ । ਵਿਆਹ ਦੀ ਵਰ੍ਹੇਗੰਢ ਮੁਬਾਰਕ..ਲਵ ਯੂ # ਰਵਨੀਤਗਰੇਵਾਲ ।

gippy grewal with family

ਉਨ੍ਹਾਂ ਨੇ ਨਾਲ ਹੀ ਇੱਕ ਪਿਆਰੀ ਜਿਹੀ ਤਸਵੀਰ ਵੀ ਸਾਂਝੀ ਕੀਤੀ ਹੈ । ਇਸ ਪੋਸਟ ਉੱਤੇ ਲੱਖਾਂ ਦੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ । ਫੈਨਜ਼ ਕਮੈਂਟਸ ਕਰਕੇ ਇਸ ਜੋੜੀ ਨੂੰ ਮੁਬਾਰਕਾਂ ਦੇ ਰਹੇ ਨੇ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network