ਗਿੱਪੀ ਗਰੇਵਾਲ ਫ਼ਿਲਮ ਦੀ ਪ੍ਰੋਮੋਸ਼ਨ ਲਈ ਪੁੱਜੇ ਯੂ.ਕੇ, ਵੇਖੋ ਤਸਵੀਰਾਂ

written by Gourav Kochhar | April 02, 2018

ਗਿੱਪੀ ਗਰੇਵਾਲ 6 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਆਪਣੀ ਫਿਲਮ 'ਸੂਬੇਦਾਰ ਜੋਗਿੰਦਰ ਸਿੰਘ' ਦੀ ਪ੍ਰਮੋਸ਼ਨ ਦੇ ਸਿਲਸਿਲੇ 'ਚ ਇਨ੍ਹੀਂ ਦਿਨੀਂ ਯੂ. ਕੇ. 'ਚ ਹਨ। ਯੂ. ਕੇ. 'ਚ ਫਿਲਮ ਦੀ ਟੀਮ ਨਾਲ ਪ੍ਰਮੋਸ਼ਨ ਦੌਰਾਨ ਗਿੱਪੀ ਨੇ ਉਥੋਂ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਕੀਤੀ। ਅਸਲ 'ਚ ਰਿਵਰਸਾਈਡ ਹੀਥਰੋ ਏਅਰਪੋਰਟ ਨਜ਼ਦੀਕ ਫਿਲਮ ਦੀ ਪ੍ਰਮੋਸ਼ਨ ਲਈ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ 'ਚ ਤਨਮਨਜੀਤ ਸਿੰਘ ਢੇਸੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਢੇਸੀ ਨੇ 'ਸੂਬੇਦਾਰ ਜੋਗਿੰਦਰ ਸਿੰਘ' ਫਿਲਮ ਦੀ ਤਾਰੀਫ ਕੀਤੀ ਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਹੋਰ ਫਿਲਮਾਂ ਬਣਨੀਆਂ ਚਾਹੀਦੀਆਂ ਹਨ।

ਉਨ੍ਹਾਂ ਕਿਹਾ ਕਿ ਟਰੇਲਰ 'ਚ ਗਿੱਪੀ Gippy Grewal ਦੇ ਨਾਲ ਪੂਰੀ ਟੀਮ ਦੀ ਮਿਹਨਤ ਸਾਫ ਦਿਖਾਈ ਦੇ ਰਹੀ ਹੈ ਤੇ ਪੰਜਾਬੀ ਸਿਨੇਮਾ ਦੇ ਇਤਿਹਾਸ 'ਚ ਫਿਲਮ ਅਹਿਮ ਪੰਨਾ ਜੋੜੇਗੀ। ਗਿੱਪੀ ਨੇ ਇਸ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਯੂ. ਕੇ. ਦੀ ਪ੍ਰਮੋਸ਼ਨ ਉਨ੍ਹਾਂ ਲਈ ਯਾਦਗਾਰ ਰਹੇਗੀ। ਇਥੇ ਪ੍ਰਮੋਸ਼ਨ ਦੌਰਾਨ ਉਨ੍ਹਾਂ ਨੂੰ ਪੰਜਾਬੀਆਂ ਦਾ ਭਰਵਾਂ ਹੁੰਗਾਰਾ ਮਿਲਿਆ।

ਉਹ ਉਮੀਦ ਕਰਦੇ ਹਨ ਕਿ ਵਿਦੇਸ਼ਾਂ 'ਚ ਵੱਸਦੇ ਪੰਜਾਬੀ ਇਸ ਫਿਲਮ ਨੂੰ ਸੁਪਰਹਿੱਟ ਬਣਾਉਣ 'ਚ ਪੂਰਾ ਯੋਗਦਾਨ ਦੇਣਗੇ। ਦੱਸਣਯੋਗ ਹੈ ਕਿ ਸੂਬੇਦਾਰ ਜੋਗਿੰਦਰ ਸਿੰਘ ਦੀ ਜ਼ਿੰਦਗੀ 'ਤੇ ਬਣੀ ਇਸ ਫਿਲਮ 'ਚ ਗਿੱਪੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਗਿੱਪੀ ਤੋਂ ਇਲਾਵਾ ਅਦਿਤੀ ਸ਼ਰਮਾ, ਰਾਜਵੀਰ ਜਵੰਦਾ, ਕੁਲਵਿੰਦਰ ਬਿੱਲਾ, ਕਰਮਜੀਤ ਅਨਮੋਲ, ਗੁੱਗੂ ਗਿੱਲ, ਰੌਸ਼ਨ ਪ੍ਰਿੰਸ ਤੇ ਹੋਰ ਕਈ ਸਿਤਾਰੇ ਅਹਿਮ ਕਿਰਦਾਰ ਨਿਭਾਅ ਰਹੇ ਹਨ। ਫਿਲਮ ਦੀ ਕਹਾਣੀ ਰਾਸ਼ਿਦ ਰੰਗਰੇਜ਼ ਨੇ ਲਿਖੀ ਹੈ, ਜਿਸ ਦਾ ਨਿਰਦੇਸ਼ਨ ਸਿਮਰਜੀਤ ਸਿੰਘ ਨੇ ਕੀਤਾ ਹੈ।

You may also like