ਲਾੜੇ ਦੇ ਲਿਬਾਸ ‘ਚ ਸੱਜੇ ਗਿੱਪੀ ਗਰੇਵਾਲ, ਵੀਡੀਓ ਹੋ ਰਿਹਾ ਵਾਇਰਲ

Written by  Shaminder   |  January 15th 2022 12:40 PM  |  Updated: January 15th 2022 12:40 PM

ਲਾੜੇ ਦੇ ਲਿਬਾਸ ‘ਚ ਸੱਜੇ ਗਿੱਪੀ ਗਰੇਵਾਲ, ਵੀਡੀਓ ਹੋ ਰਿਹਾ ਵਾਇਰਲ

ਗਿੱਪੀ ਗਰੇਵਾਲ (Gippy Grewal) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ (Video)  ‘ਚ ਕਰਮਜੀਤ ਅਨਮੋਲ (Karamjit Anmol) ਅਤੇ ਨਰੇਸ਼ ਕਥੂਰੀਆਂ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਲਾੜੇ ਦੇ ਲਿਬਾਸ ‘ਚ ਸੱਜੇ ਨਜ਼ਰ ਆ ਰਹੇ ਹਨ । ਵੀਡੀਓ ‘ਚ ਉਹ ਕਹਿ ਰਹੇ ਹਨ ਕਿ ਬਰਾਤ ‘ਚ ਬੰਦੇ ਜ਼ਿਆਦਾ ਹੋ ਗਏ ਜਿਸ ਕਾਰਨ ਸਾਰੀਆਂ ਗੱਡੀਆਂ ਭਰੀਆਂ ਹੋਈਆਂ ਹਨ ਅਤੇ ਉਨ੍ਹਾਂ ਨੂੰ ਗੋਰੇ ਨੂੰ ਪੱਟਾਂ ‘ਤੇ ਬਿਠਾ ਕੇ ਲਿਜਾਣਾ ਪੈ ਰਿਹਾ ਹੈ ।

gippy grewal with wife image from instagram

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਨੇ ਇਸ ਤਰ੍ਹਾਂ ਮਨਾਇਆ ਮਕਰ ਸੰਕ੍ਰਾਂਤੀ ਦਾ ਤਿਉਹਾਰ, ਵੀਡੀਓ ਹੋ ਰਿਹਾ ਵਾਇਰਲ

ਇਹ ਗੋਰਾ ਕੋਈ ਹੋਰ ਨਹੀਂ,ਬਲਕਿ ਨਰੇਸ਼ ਕਥੂਰੀਆ ਹੈ ਜੋ ਕਿ ਕਰਮਜੀਤ ਅਨਮੋਲ ਦੀ ਝੋਲੀ ‘ਚ ਬੈਠਾ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।ਇਸ ਵੀਡੀਓ ‘ਚ ਤਿੰਨੋਂ ਜਣੇ ਹਾਸਾ ਠੱਠਾ ਕਰਦੇ ਨਜ਼ਰ ਆ ਰਹੇ ਹਨ । ਗਿੱਪੀ ਗਰੇਵਾਲ ਏਨੀਂ ਦਿਨੀਂ ਆਪਣੀ ਫ਼ਿਲਮ ‘ਹਨੀਮੂਨ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ । ਜਿਸ ‘ਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਏਗੀ ।

Karamjit Anmol,, image From instagram

ਹੋ ਸਕਦਾ ਹੈ ਕਿ ਇਹ ਗੈਟਅੱਪ ਉਨ੍ਹਾਂ ਨੇ ਇਸੇ ਫ਼ਿਲਮ ਦੀ ਸ਼ੂਟਿੰਗ ਦੇ ਲਈ ਧਾਰਨ ਕੀਤਾ ਹੋਵੇ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣਗੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ‘ਦਰਜੀ’ ਦਾ ਟੀਜ਼ਰ ਵੀ ਸਾਂਝਾ ਕੀਤਾ ਹੈ ਜੋ ਕਿ 17 ਦਸੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ ।ਬੀਤੇ ਦਿਨੀਂ ਜਿੱਥੇ ਉੇਨ੍ਹਾਂ ਨੇ ਗੁਰਬਾਜ਼ ਦੀ ਲੋਹੜੀ ਮਨਾਈ ਸੀ, ਉੱਥੇ ਹੀ ਆਪਣੀ ਭਤੀਜੀ ਦੇ ਵਿਆਹ ‘ਚ ਵੀ ਉਹ ਰੁੱਝੇ ਹੋਏ ਸਨ। ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਸਾਰੇ ਵੱਡੇ ਸਾਰੇ ਮੌਜੂਦ ਰਹੇ ਸਨ । ਗਿੱਪੀ ਗਰੇਵਾਲ ਦੇ ਘਰ ਬੀਤੇ ਕਈ ਦਿਨਾਂ ਤੋਂ ਸਮਾਰੋਹ ਚੱਲ ਰਹੇ ਸਨ, ਜਿਸ ਤੋਂ ਬਾਅਦ ਹੁਣ ਗਿੱਪੀ ਵਰਕ ਮੋਡ ‘ਚ ਆ ਗਏ ਹਨ ਅਤੇ ਇੱਕ ਤੋਂ ਬਾਅਦ ਇੱਕ ਪ੍ਰਾਜੈਕਟ ‘ਤੇ ਕੰਮ ਕਰ ਰਹੇ ਹਨ ।

 

View this post on Instagram

 

A post shared by ????? ?????? (@gippygrewal)

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network