ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਪਹਿਲੀ ਵਾਰ ਇਸ ਤਰੀਕ ਨੂੰ ਫਿਲਮ 'ਚੰਡੀਗੜ੍ਹ-ਅੰਮ੍ਰਿਤਸਰ- ਚੰਡੀਗੜ੍ਹ' ਨਾਲ ਕਰਨਗੇ ਸਕਰੀਨ ਸਾਂਝੀ
ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਪਹਿਲੀ ਵਾਰ ਇਸ ਤਰੀਕ ਨੂੰ ਫਿਲਮ 'ਚੰਡੀਗੜ੍ਹ-ਅੰਮ੍ਰਿਤਸਰ- ਚੰਡੀਗੜ੍ਹ' ਨਾਲ ਕਰਨਗੇ ਸਕਰੀਨ ਸਾਂਝੀ : ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਪੰਜਾਬੀ ਫਿਲਮ ਇੰਡਸਟਰੀ ਦੇ ਦੋ ਨਾਮਵਰ ਅਦਾਕਾਰ ਇਸ ਸਾਲ ਪਹਿਲੀ ਵਾਰ ਵੱਡੇ ਪਰਦੇ 'ਤੇ ਸਕਰੀਨ ਸ਼ੇਅਰ ਕਰਦੇ ਨਜ਼ਰ ਆਉਣ ਵਾਲੇ ਹਨ। ਜੀ ਹਾਂ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਸਟਾਰਰ ਫਿਲਮ 'ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ' ਦਾ ਸ਼ੂਟ ਪਿਛਲੇ ਸਾਲ ਸਤੰਬਰ 'ਚ ਸ਼ੁਰੂ ਹੋ ਚੁੱਕਿਆ ਸੀ। ਪਰ ਫਿਲਮ ਦੀ ਰਿਲੀਜ਼ ਡੇਟ ਬਾਰੇ ਕੋਈ ਜਾਣਕਾਰੀ ਨਹੀਂ ਸੀ ਪਰ ਹੁਣ ਫ਼ਿਲਮੀ ਦੀ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ।
Gippy Grewal and Sargun Mehta in #Punjabi film #ChandigarhAmritsarChandigarh... Directed by Karan R Guliani... Produced by Leostride Entertainment... Presented by Sumit Dutt and Dreambook Productions... 24 May 2019 release. pic.twitter.com/v2ZoaB8C6n
— taran adarsh (@taran_adarsh) February 19, 2019
ਦੱਸ ਦਈਏ ਸਰਗੁਣ ਮਹਿਤਾ ਅਤੇ ਗਿੱਪੀ ਗਰੇਵਾਲ ਪਹਿਲੀ ਵਾਰ 24 ਮਈ 2019 ਨੂੰ ਵੱਡੇ ਪਰਦੇ 'ਤੇ ਇਕੱਠਿਆਂ ਨਜ਼ਰ ਆਉਣ ਵਾਲੇ ਹਨ। ਫਿਲਮ ਦੀ ਰਿਲੀਜ਼ ਡੇਟ ਦਾ ਖੁਲਾਸਾ ਫਿਲਮ ਐਨਾਲਿਟਿਕ ਤਰਨ ਆਦਰਸ਼ ਨੇ ਕੀਤਾ ਹੈ। ਇਸ ਫਿਲਮ ਨੂੰ ਕਰਨ ਆਰ ਗੁਲਾਨੀ ਵੱਲੋਂ ਡਾਇਰੈਕਟ ਕੀਤਾ ਗਿਆ ਹੈ ਅਤੇ ਲਿਉਸਟ੍ਰਾਈਡ ਐਂਟਰਟੇਨਮੈਂਟ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ। ਇਸ ਫਿਲਮ 'ਚ ਪਿਆਰੀ ਜਿਹੀ ਲਵ ਸਟੋਰੀ ਦੇ ਨਾਲ ਨਾਲ ਕਾਮੇਡੀ ਦਾ ਤੜਕਾ ਵੀ ਦੇਖਣ ਨੂੰ ਮਿਲ਼ੇਗਾ।
ਹੋਰ ਵੇਖੋ :ਫਰਵਰੀ ਮਹੀਨੇ ‘ਚ ਹੋਵੇਗੀ ਇਹਨਾਂ ਪੰਜਾਬੀ ਫ਼ਿਲਮਾਂ ‘ਚ ਜ਼ਬਰਦਸਤ ਟੱਕਰ, ਜਾਣੋ ਰਿਲੀਜ਼ ਡੇਟਜ਼
ਇਸ ਤੋਂ ਇਲਾਵਾ ਇਸ ਸਾਲ ਗਿੱਪੀ ਗਰੇਵਾਲ ਮੰਜੇ ਬਿਸਤਰੇ 2 ਨਾਲ ਵੀ ਦਰਸ਼ਕਾਂ ਨੂੰ ਖੂਬ ਹਸਾਉਣ ਵਾਲੇ ਹਨ, ਜੋ ਕਿ 12 ਅਪ੍ਰੈਲ ਨੂੰ ਵੱਡੇ ਪਰਦੇ 'ਤੇ ਦੇਖਣ ਨੂੰ ਮਿਲਣ ਵਾਲੀ ਹੈ। ਇੰਨ੍ਹਾਂ ਹੀ ਨਹੀਂ ਇਹ ਸਾਲ ਗਿੱਪੀ ਗਰੇਵਾਲ ਦਾ ਹੀ ਕਬਜ਼ਾ ਵੱਡੇ ਪਰਦੇ 'ਤੇ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਅਰਦਾਸ 2 ਵੀ 19 ਜੁਲਾਈ ਨੂੰ ਸਿਨੇਮਾ ਘਰਾਂ 'ਚ ਦੇਖਣ ਮਿਲੇਗੀ।