ਗਿੱਪੀ ਗਰੇਵਾਲ ਆਪਣੇ ਪੁੱਤਰ ਗੁਰਬਾਜ਼ ਗਰੇਵਾਲ ਦੇ ਨਾਲ ਪਾਰਕ ‘ਚ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ

written by Shaminder | August 29, 2022

ਗਿੱਪੀ ਗਰੇਵਾਲ (Gippy Grewal) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਬੇਟੇ (Son) ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਆਪਣੇ ਬੇਟੇ ਦੇ ਨਾਲ ਪਾਰਕ ‘ਚ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟ ਕਰ ਰਹੇ ਹਨ ।

gippy grewal family holiday pics

ਹੋਰ ਪੜ੍ਹੋ : ਗੁਰੂ ਅਰਜਨ ਦੇਵ ਜੀ ਦਾ ਅੱਜ ਹੈ ਗੁਰਤਾ ਗੱਦੀ ਦਿਵਸ, ਦਰਸ਼ਨ ਔਲਖ ਨੇ ਗੁਰ ਗੱਦੀ ਦਿਵਸ ਦੀ ਦਿੱਤੀ ਵਧਾਈ

ਗਿੱਪੀ ਗਰੇਵਾਲ ਅਕਸਰ ਸੋਸ਼ਲ ਮੀਡੀਆ ‘ਤੇ ਸਰਗਰਮ ਦਿਖਾਈ ਦਿੰਦੇ ਹਨ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।ਗਿੱਪੀ ਗਰੇਵਾਲ ਦਾ ਬੇਟੇ ਦੇ ਨਾਲ ਇਹ ਖ਼ਾਸ ਵੀਡੀਓ ਵੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।

ਹੋਰ ਪੜ੍ਹੋ : ਭਾਰਤੀ ਸਿੰਘ ਆਪਣੇ ਬੇਟੇ ਗੋਲਾ ਦੇ ਨਾਲ ਏਅਰਪੋਰਟ ‘ਤੇ ਹੋਈ ਸਪਾਟ, ਦਰਸ਼ਕਾਂ ਨੂੰ ਪਸੰਦ ਆ ਰਿਹਾ ਭਾਰਤੀ ਦੇ ਬੇਟੇ ਦਾ ਕਿਊਟ ਲੁੱਕ

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਦੀ ਬਦੌਲਤ ਪੰਜਾਬੀ ਇੰਡਸਟਰੀ ‘ਚ ਉਨ੍ਹਾਂ ਨੇ ਆਪਣੀ ਖ਼ਾਸ ਜਗ੍ਹਾ ਬਣਾਈ ਹੈ । ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ।

gurbaaz and gippy grewal cute video-min

ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਪੈਰ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ । ਉਨ੍ਹਾਂ ਨੇ ਅਰਦਾਸ, ਅਰਦਾਸ ਕਰਾਂ ਅਤੇ ਹਾਲ ਹੀ ‘ਚ ਫ਼ਿਲਮ ‘ਮਾਂ’ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ।

 

View this post on Instagram

 

A post shared by Gurbaaz Grewal (@thegurbaazgrewal)

You may also like