ਗਿੱਪੀ ਗਰੇਵਾਲ ਆਪਣੇ ਛੋਟੇ ਬੇਟੇ ਗੁਰਬਾਜ਼ ਦੇ ਨਾਲ ਕੁਝ ਇਸ ਤਰ੍ਹਾਂ ਮਸਤੀ ਕਰਦੇ ਆਏ ਨਜ਼ਰ, ਦਰਸ਼ਕਾਂ ਨੂੰ ਪਸੰਦ ਆਇਆ ਪਿਓ-ਪੁੱਤ ਦਾ ਇਹ ਅੰਦਾਜ਼ By Lajwinder kaur 08 Jan 2021 | Updated On 08 Jan 2021 10:37 IST in Punjabi Buzz New Update Advertisment ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਜਵਾਕਾਂ ਦੀ ਕਿਊਟ ਤਸਵੀਰਾਂ ਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ । Advertisment ਹੋਰ ਪੜ੍ਹੋ : ਡਾਇਰੈਕਟਰ ਜਗਦੀਪ ਸਿੱਧੂ ਦੇ ਘਰ ਆਈ ਨੰਨ੍ਹੀ ਪਰੀ, ਗਾਇਕ ਐਮੀ ਵਿਰਕ ਨੇ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਵਧਾਈ ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਛੋਟੇ ਬੇਟੇ ਗੁਰਬਾਜ਼ ਦੇ ਨਾਲ ਪਿਆਰੀ ਜਿਹੀ ਫੋਟੋ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀ ਹੈ । ਇਸ ਤਸਵੀਰ ‘ਚ ਗਿੱਪੀ ਗਰੇਵਾਲ ਸੋਫੇ ‘ਤੇ ਬੈਠੇ ਹੋਏ ਦਿਖਾਈ ਦੇ ਰਹੇ ਨੇ ਤੇ ਨਾਲ ਹੀ ਉਨ੍ਹਾਂ ਨੇ ਗੁਰਬਾਜ਼ ਨਾਲ ਮਸਤੀ ਕਰਦੇ ਹੋਏ ਗੁਰਬਾਜ਼ ਨੂੰ ਉਲਟਾ ਕਰਕੇ ਚੁੱਕਿਆ ਹੋਇਆ ਹੈ। ਉਧਰ ਗੁਰਬਾਜ਼ ਵੀ ਮੁਸਕਾਨ ਦੇ ਨਾਲ ਕੈਮਰੇ ਵੱਲ ਵੇਖ ਰਿਹਾ ਹੈ। ਇਸ ਫੋਟੋ ਨੂੰ ਉਨ੍ਹਾਂ ਨੇ ਹਾਰਟ ਵਾਲੇ ਇਮੋਜ਼ੀ ਦੇ ਨਾਲ ਸਾਂਝਾ ਕੀਤਾ ਹੈ । ਪ੍ਰਸ਼ੰਸਕਾਂ ਨੂੰ ਪਿਓ-ਪੁੱਤ ਦਾ ਇਹ ਕਿਊਟ ਅੰਦਾਜ਼ ਬਹੁਤ ਪਸੰਦ ਆ ਰਿਹਾ ਹੈ। ਜਿਸ ਕਰਕੇ ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ‘ਚ ਕਾਫੀ ਸਰਗਰਮ ਨੇ । Advertisment View this post on Instagram A post shared by Gippy Grewal (@gippygrewal) #gippy-grewal #gurbaaz-grewal Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article