ਗਿੱਪੀ ਗਰੇਵਾਲ ਨੇ ਆਪਣੇ ਛੋਟੇ ਬੇਟੇ ਗੁਰਬਾਜ਼ ਦੇ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਦਰਸ਼ਕਾਂ ਨੂੰ ਆ ਰਹੀ ਪਸੰਦ

Written by  Shaminder   |  September 13th 2021 11:29 AM  |  Updated: September 13th 2021 11:29 AM

ਗਿੱਪੀ ਗਰੇਵਾਲ ਨੇ ਆਪਣੇ ਛੋਟੇ ਬੇਟੇ ਗੁਰਬਾਜ਼ ਦੇ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਦਰਸ਼ਕਾਂ ਨੂੰ ਆ ਰਹੀ ਪਸੰਦ

ਗਿੱਪੀ ਗਰੇਵਾਲ  (Gippy Grewal) ਨੇ ਆਪਣੇ ਬੇਟੇ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਗਿੱਪੀ ਗਰੇਵਾਲ ਦਾ ਛੋਟਾ ਬੇਟਾ ਗੁਰਬਾਜ਼ ਗਰੇਵਾਲ (Gurbaaz Grewal ) ਨਜ਼ਰ ਆ ਰਿਹਾ ਹੈ । ਗੁਰਬਾਜ਼ ਗਰੇਵਾਲ ਨੇ ਆਪਣੇ ਸਿਰ ‘ਤੇ ਪਟਕਾ ਬੰਨਿਆ ਹੋਇਆ ਹੈ ।ਗੁਰਬਾਜ਼ ਗਰੇਵਾਲ ਇਸ ਤਸਵੀਰ ‘ਚ ਬਹੁਤ ਹੀ ਜ਼ਿਆਦਾ ਕਿਊਟ ਲੱਗ ਰਿਹਾ ਹੈ । ਇਹ ਤਸਵੀਰ ਗਿੱਪੀ ਦੇ ਪ੍ਰਸ਼ੰਸਕਾਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਹੀ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਇਸ ‘ਤੇ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ।

Gippy Image From Instagram

ਹੋਰ ਪੜ੍ਹੋ : ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਨਵੀਂ ਫ਼ਿਲਮ ‘ਕਲੀ ਜੋਟਾ’ ਦੀ ਸ਼ੂਟਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਗਿੱਪੀ ਗਰੇਵਾਲ ਅਕਸਰ ਆਪਣੇ ਬੇਟਿਆਂ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਬੇਟਿਆਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾਂਦਾ ਹੈ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਅਰਦਾਸ ਵਰਗੀਆਂ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦੇ ਚੁੱਕੇ ਹਨ ।

Gippy-Shinda-Gurbaaz Image Source: Instagram

ਹੁਣ ਉਹ ਜਲਦ ਹੀ ਆਪਣੇ ਛੋਟੇ ਬੇਟੇ ਸ਼ਿੰਦਾ ਗਰੇਵਾਲ ਦਾ ਗੀਤ ਕੱਢ ਰਹੇ ਹਨ । ਜੋ ਕਿ ਸ਼ਿੰਦਾ ਦੇ ਬਰਥਡੇ ‘ਤੇ ਰਿਲੀਜ਼ ਕੀਤਾ ਜਾਵੇਗਾ ।ਸ਼ਿੰਦਾ ਇਸ ਤੋਂ ਪਹਿਲਾਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕਿਆ ਹੈ । ਇਸ ਦੇ ਨਾਲ ਹੀ ਉਹ ਦਿਲਜੀਤ ਦੌਸਾਂਝ ਦੇ ਨਾਲ ਫ਼ਿਲਮ ‘ਹੌਸਲਾ ਰੱਖ’ ‘ਚ ਵੀ ਦਿਖਾਈ ਦੇਵੇਗਾ ।

 

View this post on Instagram

 

A post shared by ????? ?????? (@gippygrewal)

ਇਸ ਤੋਂ ਇਲਾਵਾ ਗਿੱਪੀ ਗਰੇਵਾਲ ਕਈ ਫ਼ਿਲਮਾਂ ‘ਚ ਵੀ ਨਜ਼ਰ ਆਉੇਣ ਵਾਲੇ ਹਨ । ਉਨ੍ਹਾਂ ਦੀ ਨਵੀਂ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦਸੰਬਰ ‘ਚ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਨਵੰਬਰ ‘ਚ ਸਨੋਅ ਮੈਨ ਰਿਲੀਜ਼ ਹੋਵੇਗੀ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network