ਗਿੱਪੀ ਗਰੇਵਾਲ ਨੇ ਬੇਟੇ ਗੁਰਬਾਜ਼ ਗਰੇਵਾਲ ਦਾ ਕਿਊਟ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Written by  Shaminder   |  February 18th 2022 10:35 AM  |  Updated: February 18th 2022 10:35 AM

ਗਿੱਪੀ ਗਰੇਵਾਲ ਨੇ ਬੇਟੇ ਗੁਰਬਾਜ਼ ਗਰੇਵਾਲ ਦਾ ਕਿਊਟ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਗਿੱਪੀ ਗਰੇਵਾਲ (Gippy Grewal) ਆਪਣੇ ਬੇਟਿਆਂ ਦੇ ਵੀਡੀਓਜ਼ ਤੇ ਤਸਵੀਰਾਂ ਅਕਸਰ ਸਾਂਝੇ ਕਰਦੇ ਰਹਿੰਦੇ ਹਨ । ਗਿੱਪੀ ਗਰੇਵਾਲ ਨੇ ਆਪਣੇ ਛੋਟੇ ਬੇਟੇ (Son) ਗੁਰਬਾਜ਼ ਗਰੇਵਾਲ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗੁਰਬਾਜ਼ ਗਰੇਵਾਲ (Gurbaaz Grewal) ਖਿੜਖਿੜਾ ਕੇ ਹੱਸਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਗੁਰਬਾਜ਼ ਗਰੇਵਾਲ ਦਾ ਇਹ ਵੀਡੀਓ ਪੁਰਾਣਾ ਲੱਗ ਰਿਹਾ ਹੈ ਜਦੋਂ ਉਸ ਨੇ ਤੁਰਨਾ ਵੀ ਨਹੀਂ ਸੀ ਸ਼ੁਰੂ ਕੀਤਾ ।

gippy grewal image From instagram

ਹੋਰ ਪੜ੍ਹੋ : ਨੇਹਾ ਧੂਪੀਆ ਆਪਣੇ ਬੇਟੇ ਨੂੰ ਲੈ ਕੇ ਪਹੁੰਚੀ ਗੁਰਦੁਆਰਾ ਸਾਹਿਬ,ਵੀਡੀਓ ਹੋ ਰਿਹਾ ਵਾਇਰਲ

ਇਸ ਵੀਡੀਓ ਨੂੰ ਗਿੱਪੀ ਗਰੇਵਾਲ ਦੇ ਪ੍ਰਸ਼ੰਸਕ ਪਸੰਦ ਕਰ ਰਹੇ ਹਨ ਅਤੇ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਵੀ ਦੇ ਰਹੇ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ । ਪਿੱਛੇ ਜਿਹੇ ਉਨ੍ਹਾਂ ਦੀ ਫ਼ਿਲਮ ‘ਪਾਣੀ ‘ਚ ਮਧਾਣੀ’ ਅਤੇ ‘ਸ਼ਾਵਾ ਨੀ ਗਿਰਧਾਰੀ ਲਾਲ’ ਰਿਲੀਜ਼ ਹੋਈਆਂ ਹਨ ।

gippy grewal son gurbaaz grewal second birthday Image Source: Instagram

ਇਨ੍ਹਾਂ ਦੋਵਾਂ ਫ਼ਿਲਮਾਂ ਨੂੰ ਦਰਸ਼ਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਜਿਸ ਤੋਂ ਬਾਅਦ ਗਿੱਪੀ ਗਰੇਵਾਲ ਦਰਸ਼ਕਾਂ ਦੇ ਲਈ ਮੁੜ ਤੋਂ ਇੱਕ ਨਵੀਂ ਫ਼ਿਲਮ ਦੇ ਨਾਲ ਹਾਜ਼ਰ ਹੋਣ ਜਾ ਰਹੇ ਹਨ । ਜੀ ਹਾਂ ਗਿੱਪੀ ਗਰੇਵਾਲ ਜਲਦ ਹੀ ਆਪਣੀ ਨਵੀਂ ਫ਼ਿਲਮ ‘ਹਨੀਮੂਨ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।ਜਿਸ ਦੀ ਸ਼ੂਟਿੰਗ ਏਨੀਂ ਦਿਨੀਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਏਗੀ । ਇਸ ਤੋਂ ਇਲਾਵਾ ਕਰਮਜੀਤ ਅਨਮੋਲ ਅਤੇ ਹੋਰ ਵੀ ਕਲਾਕਾਰ ਵੀ ਦਿਖਾਈ ਦੇਣਗੇ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਦਾ ਬੀਤੇ ਦਿਨੀਂ ਗੀਤ ‘ਮੁੰਡਾ ਗਰੇਵਾਲਾਂ ਦਾ’ ਵੀ ਰਿਲੀਜ਼ ਹੋਇਆ ਹੈ । ਇਸ ਗੀਤ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

 

View this post on Instagram

 

A post shared by ????? ?????? (@gippygrewal)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network