ਗਿੱਪੀ ਗਰੇਵਾਲ ਨੇ ਪਤਨੀ ਦੇ ਨਾਲ ਸਾਂਝੀ ਕੀਤੀ ਰੋਮਾਂਟਿਕ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਗਿੱਪੀ ਗਰੇਵਾਲ ਨੇ ਪਤਨੀ ਦੇ ਨਾਲ ਸਾਂਝੀ ਕੀਤੀ ਰੋਮਾਂਟਿਕ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਗਿੱਪੀ ਗਰੇਵਾਲ (Gippy Grewal) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ (Ravneet Kaur Grewal) ਨਜ਼ਰ ਆ ਰਹੀ ਹੈ । ਇਹ ਰੋਮਾਂਟਿਕ ਤਸਵੀਰ (Romantic Pic) ‘ਤੇ ਗਿੱਪੀ ਗਰੇਵਾਲ ਦੇ ਪ੍ਰਸ਼ੰਸਕ ਵੀ ਕਮੈਂਟਸ ਕਰ ਰਹੇ ਹਨ ਅਤੇ ਇਸ ਨੂੰ ਪਸੰਦ ਕਰ ਰਹੇ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹੑਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਏਨੀਂ ਦਿਨੀਂ ਉਹ ਆਪਣੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਨੂੰ ਲੈ ਕੇ ਕਾਫੀ ਚਰਚਾ ‘ਚ ਹਨ ।
image From instagram
ਹੋਰ ਪੜ੍ਹੋ : ਜਸਬੀਰ ਜੱਸੀ ਨੇ ਸਾਂਝਾ ਕੀਤਾ ਆਪਣੀ ਬੀਬੀ ਜੀ ਦਾ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਇਹ ਫ਼ਿਲਮ ਵ ਦਰਸ਼ਕਾਂ ਨੂੰ ਕਾਫੀ ਪਸੰਦ ਆ ਰਹੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਦੀ ਫ਼ਿਲਮ ‘ਪਾਣੀ ‘ਚ ਮਧਾਣੀ’ ਰਿਲੀਜ਼ ਹੋਈ ਸੀ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ ।ਇਸ ਤੋਂ ਇਲਾਵਾ ਗਿੱਪੀ ਗਰੇਵਾਲ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਵੀ ਦੇ ਰਹੇ ਹਨ ।
image From instagram
ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਪੈਰ ਧਰਿਆ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਕਾਮਯਾਬੀ ਦੇ ਝੰਡੇ ਗੱਡੇ । ਅੱਜ ਉਨ੍ਹਾਂ ਦਾ ਨਾਮ ਕਾਮਯਾਬ ਗਾਇਕਾਂ ਅਤੇ ਅਦਾਕਾਰਾਂ ਦੀ ਸੂਚੀ ‘ਚ ਆਉਂਦਾ ਹੈ । ਪਰ ਇਸ ਮੁਕਾਮ ਨੂੰ ਹਾਸਿਲ ਕਰਨ ਦੇ ਲਈ ਗਿੱਪੀ ਗਰੇਵਾਲ ਨੇ ਲੰਮਾ ਸਮਾਂ ਸੰਘਰਸ਼ ਕੀਤਾ ਹੈ । ਆਪਣੇ ਸ਼ੁਰੂਆਤੀ ਦਿਨਾਂ ‘ਚ ਉਨ੍ਹਾਂ ਨੇ ਹੋਟਲ ‘ਚ ਵੀ ਕੰਮ ਕੀਤਾ ਸੀ । ਜਿਸ ਦੀਆਂ ਕੁਝ ਪੁਰਾਣੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
