ਗਿੱਪੀ ਗਰੇਵਾਲ ਨੇ ਆਪਣੇ ਪੁੱਤਰ ਗੁਰਬਾਜ਼ ਗਰੇਵਾਲ ਦਾ ਵੀਡੀਓ ਕੀਤਾ ਸਾਂਝਾ, ਇਸ ਤਰ੍ਹਾਂ ਮਸਤੀ ਕਰਦਾ ਨਜ਼ਰ ਆਇਆ ਗੁਰਬਾਜ਼

Written by  Shaminder   |  October 03rd 2020 03:48 PM  |  Updated: October 03rd 2020 03:48 PM

ਗਿੱਪੀ ਗਰੇਵਾਲ ਨੇ ਆਪਣੇ ਪੁੱਤਰ ਗੁਰਬਾਜ਼ ਗਰੇਵਾਲ ਦਾ ਵੀਡੀਓ ਕੀਤਾ ਸਾਂਝਾ, ਇਸ ਤਰ੍ਹਾਂ ਮਸਤੀ ਕਰਦਾ ਨਜ਼ਰ ਆਇਆ ਗੁਰਬਾਜ਼

ਗਿੱਪੀ ਗਰੇਵਾਲ ਆਪਣੇ ਬੱਚਿਆਂ ਦੇ ਨਾਲ ਮਸਤੀ ਵਾਲੇ ਵੀਡੀਓ ਅਕਸਰ ਸਾਂਝੇ ਕਰਦੇ ਰਹਿੰਦੇ ਹਨ । ਜੋ ਕਿ ਉਨ੍ਹਾਂ ਦੇ ਫੈਨਸ ਵੱਲੋਂ ਕਾਫੀ ਪਸੰਦ ਕੀਤੇ ਜਾਂਦੇ ਹਨ । ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਨ੍ਹਾਂ ਦਾ ਸਭ ਤੋਂ ਛੋਟਾ ਬੇਟਾ ਗੁਰਬਾਜ਼ ਗਰੇਵਾਲ ਇਕ ਗੇਮ ਖੇਡਦਾ ਹੋਇਆ ਵਿਖਾਈ ਦੇ ਰਿਹਾ ਹੈ ।

Gippy Grewal Son Gurbaz Grewal Gippy Grewal Son Gurbaz Grewal

ਜਿਸ ‘ਚ ਉਹ ਆਪਣੇ ਪਿੱਛੇ ਪਏ ਸੂਟਕੇਸ ‘ਚ ਕੁਝ ਚੀਜ਼ਾਂ ਸੁੱਟ ਰਿਹਾ ਹੈ । ਇਸ ਵੀਡੀਓ ਨੂੰ ਗਿੱਪੀ ਗਰੇਵਾਲ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ ਹੈ । ਗਿੱਪੀ ਗਰੇਵਾਲ ਦੇ ਬੇਟਿਆਂ ਦੇ ਵੀਡੀਓਜ਼ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ ।

ਹੋਰ ਪੜ੍ਹੋ: ਗਿੱਪੀ ਗਰੇਵਾਲ ਨੇ ਆਪਣੇ ਪਰਿਵਾਰ ਦੇ ਨਾਲ ਸਾਂਝੀ ਕੀਤੀ ਤਸਵੀਰ, ਇੱਕੋ ਡਰੈੱਸ ‘ਚ ਨਜ਼ਰ ਆਇਆ ਪਰਿਵਾਰ

gippy son gurbaaz gippy son gurbaaz

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਨੇ ।

gippy gippy

ਇਸ ਦੇ ਨਾਲ ਹੀ ਪੰਜਾਬੀ ਫ਼ਿਲਮਾਂ ‘ਚ ਵੀ ਸਰਗਰਮ ਹਨ । ਉਨ੍ਹਾਂ ਨੇ ‘ਅਰਦਾਸ’ ਵਰਗੀਆਂ ਬਿਹਤਰੀਨ ਫ਼ਿਲਮਾਂ ਦਿੱਤੀਆਂ ਹਨ । ਹਾਲ ਹੀ ‘ਚ ਗਿੱਪੀ ਗਰੇਵਾਲ ਨੇ ਇੱਕ ਐਲਬਮ ਕੱਢੀ ਹੈ । ਜਿਸ ‘ਚ ਕਈ ਗੀਤ ਹਨ ਜੋ ਕਿ ਵੱਖ ਵੱਖ ਗਾਇਕਾਵਾਂ ਦੇ ਨਾਲ ਗਾਏ ਹਨ ।

 

View this post on Instagram

 

Aa chak ??? #gurbaazgrewal #gippygrewal #reels #reelsinstagram #reelitfeelit

A post shared by Gippy Grewal (The Main Man) (@gippygrewal) on


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network